ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਅਤੇ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਦਰਮਿਆਨ ਟੈਲੀਫੋਨ ‘ਤੇ ਗੱਲਬਾਤ
Posted On:
04 OCT 2022 6:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ ਦੇ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਯੂਕ੍ਰੇਨ 'ਚ ਜਾਰੀ ਸੰਘਰਸ਼ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਲੜਾਈ ਨੂੰ ਜਲਦੀ ਸਮਾਪਤ ਕਰਨ ਅਤੇ ਵਾਰਤਾ ਤੇ ਕੂਟਨੀਤੀ ਦੇ ਮਾਰਗ 'ਤੇ ਅੱਗੇ ਵਧਣ ਦੀ ਜ਼ਰੂਰਤ ਦੇ ਆਪਣੇ ਸੱਦੇ ਨੂੰ ਦੁਹਰਾਇਆ। ਉਨ੍ਹਾਂ ਨੇ ਇਸ ਗੱਲ 'ਤੇ ਆਪਣਾ ਦ੍ਰਿੜ੍ਹ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਸੰਘਰਸ਼ ਦਾ ਕੋਈ ਮਿਲਿਟਰੀ ਸਮਾਧਾਨ ਨਹੀਂ ਹੋ ਸਕਦਾ ਹੈ ਅਤੇ ਉਨ੍ਹਾਂ ਨੇ ਜਾਣੂ ਕਰਵਾਇਆ ਕਿ ਕਿਸੇ ਵੀ ਪ੍ਰਕਾਰ ਦੇ ਸ਼ਾਂਤੀ ਪ੍ਰਯਤਨਾਂ ਵਿੱਚ ਯੋਗਦਾਨ ਦੇਣ ਦੇ ਲਈ ਭਾਰਤ ਤਿਆਰ ਹੈ। ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਚਾਰਟਰ, ਅੰਤਰਰਾਸ਼ਟਰੀ ਕਾਨੂੰਨ ਅਤੇ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨ ਦੇ ਮਹੱਤਵ ਨੂੰ ਵੀ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਯੂਕ੍ਰੇਨ ਸਹਿਤ ਸਾਰੇ ਪ੍ਰਮਾਣੂ ਸਥਾਪਨਾਵਾਂ ਦੀ ਸੁਰੱਖਿਆ ਨੂੰ ਮਹੱਤਵ ਦਿੰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਪ੍ਰਮਾਣੂ ਪਲਾਂਟਾਂ ‘ਤੇ ਕਿਸੇ ਵੀ ਤਰ੍ਹਾਂ ਦੇ ਖ਼ਤਰਿਆਂ ਦੇ ਜਨਤਕ ਸਿਹਤ ਅਤੇ ਵਾਤਾਵਰਣ ਦੇ ਲਈ ਦੂਰਗਾਮੀ ਅਤੇ ਵਿਨਾਸ਼ਕਾਰੀ ਪਰਿਣਾਮ ਹੋ ਸਕਦੇ ਹਨ।
ਨਵੰਬਰ 2021 ਵਿੱਚ ਗਲਾਸਗੋ ਵਿੱਚ ਆਪਣੀ ਪਿਛਲੀ ਬੈਠਕ ਦੇ ਬਾਅਦ ਦੋਨੋਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਮਹੱਤਵਪੂਰਨ ਖੇਤਰਾਂ 'ਤੇ ਫਿਰ ਤੋਂ ਗੱਲ ਕੀਤੀ।
*****
ਡੀਐੱਸ
(Release ID: 1865336)
Visitor Counter : 148
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam