ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਜਲਪਾਈਗੁੜੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
06 OCT 2022 12:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਜਲਪਾਈਗੁੜੀ ਵਿੱਚ ਦੁਰਗਾ ਪੂਜਾ ਉਤਸਵ ਦੇ ਦੌਰਾਨ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਦੁਰਘਟਨਾ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਵੀ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪੱਛਮ ਬੰਗਾਲ ਦੇ ਜਲਪਾਈਗੁੜੀ ਵਿੱਚ ਦੁਰਗਾ ਪੂਜਾ ਉਤਸਵ ਦੇ ਦੌਰਾਨ ਹੋਈ ਦੁਰਘਟਨਾ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ: ਪ੍ਰਧਾਨ ਮੰਤਰੀ ਨਰੇਂਦਰ ਮੋਦੀ"
"ਪੱਛਮ ਬੰਗਾਲ ਦੇ ਜਲਪਾਈਗੁੜੀ ਵਿੱਚ ਦੁਰਗਾ ਪੂਜਾ ਉਤਸਵ ਦੇ ਦੌਰਾਨ ਹੋਈ ਦਰਦਨਾਕ ਦੁਰਘਟਨਾ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
****
ਡੀਐੱਸ/ਐੱਸਟੀ
(Release ID: 1865573)
Visitor Counter : 148
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam