ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਵਿੱਚ ਪਲੱਕੜ ਵਿੱਚ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
06 OCT 2022 2:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਪਲੱਕੜ ਵਿੱਚ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਰਲ ਦੇ ਪਲੱਕੜ ਜ਼ਿਲ੍ਹੇ ਵਿੱਚ ਇੱਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।”
“ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”
*****
ਡੀਐੱਸ/ਟੀਐੱਸ
(रिलीज़ आईडी: 1865738)
आगंतुक पटल : 176
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam