ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਜੰਮੂ-ਕਸ਼ਮੀਰ ਵਿੱਚ ਵਿਕਾਸ ਅਤੇ ਸ਼ਾਂਤੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਿੱਚ ਸਰਕਾਰ ਦੀ ਸਰਵਉੱਚ ਪ੍ਰਾਥਮਿਕਤਾ: ਰਾਮਦਾਸ ਅਠਾਵਲੇ
ਮੰਤਰੀ ਨੇ ਕਿਹਾ, ਜੰਮੂ-ਕਸ਼ਮੀਰ ਭਾਰਤ ਦਾ ਅਭਿੰਨ ਅੰਗ ਹੈ ਅਤੇ ਸੀ
Posted On:
07 OCT 2022 1:20PM by PIB Chandigarh
ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵਿਕਾਸ ਅਤੇ ਸ਼ਾਂਤੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਵਉੱਚ ਪ੍ਰਾਥਮਿਕਤਾ ਹੈ, ਜੋ ਹੁਣ ਇਸ ਵਰ੍ਹੇ ਲੱਖਾਂ ਟੂਰਿਸਟਾਂ ਦੀ ਯਾਤਰਾ ਤੇ ਲੋਕਾਂ ਦੇ ਕਲਿਆਣ ਦੇ ਲਈ ਜੰਮੂ ਅਤੇ ਕਸ਼ਮੀਰ ਵਿੱਚ ਵਿਭਿੰਨ ਖੇਤਰਾਂ ਵਿੱਚ ਹਜ਼ਾਰਾਂ ਕਰੋੜ ਰੁਪਏ ਦੀ ਨਿਵੇਸ਼ ਪ੍ਰਕਿਰਿਆਵਾਂ ਦੀ ਸ਼ੁਰੂਆਤ ਤੋਂ ਸਪਸ਼ਟ ਹੁੰਦਾ ਹੈ। ਮੰਤਰੀ ਨੇ ਇਹ ਗੱਲ ਸ੍ਰੀਨਗਰ ਵਿੱਚ ਆਯੋਜਿਤ ਪ੍ਰੈੱਸ ਵਾਰਤਾ ਵਿੱਚ ਮੀਡੀਆ ਨਾਲ ਗੱਲਬਾਤ ਦੇ ਦੌਰਾਨ ਕਹੀ।
ਸ਼੍ਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਵਰਤਮਾਨ ਸਰਕਾਰ ਦੇ ਤਹਿਤ ਜੰਮੂ-ਕਸ਼ਮੀਰ ਵਿੱਚ ਜੋ ਸ਼ਾਂਤੀਪੂਰਣ ਮਾਹੌਲ ਹੈ, ਉਹ ਲੱਖਾਂ ਟੂਰਿਸਟਾਂ ਨੂੰ ਆਕਰਸ਼ਿਤ ਕਰਨ ਵਿੱਚ ਸਮਰੱਥ ਹੈ। ਇਹ ਇੱਕ ਸਕਾਰਾਤਮਕ ਸੰਕੇਤ ਹੈ, ਜੋ ਟੂਰਿਜ਼ਮ ਖੇਤਰ ਵਿੱਚ ਇਨਫ੍ਰਾਸਟ੍ਰਕਚਰ ਦੇ ਵਿਕਾਸ ਦੇ ਇਲਾਵਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ ਕਰੇਗਾ।
ਸ਼੍ਰੀ ਅਠਾਵਲੇ ਨੇ ਕਿਹਾ ਕਿ ਸਰਕਾਰ ਨਿਜੀ ਖੇਤਰ ਦੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਧਿਕ ਅਵਸਰ ਪੈਦਾ ਕਰਨਾ ਚਾਹੁੰਦੀ ਹੈ। ਮੰਤਰੀ ਨੇ ਕਿਹਾ ਕਿ ਨਵੀਂ ਨਿਜੀ ਖੇਤਰ ਦੇ ਨਿਵੇਸ਼ਕ ਜੰਮੂ-ਕਸ਼ਮੀਰ ਆ ਰਹੇ ਹਨ, ਜੋ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕਲਿਆਣ ਦੇ ਲਈ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕਰਨਗੇ।
ਇਹ ਵਿਅਕਤ ਕਰਦੇ ਹੋਏ ਕਿ ਜੰਮੂ-ਕਸ਼ਮੀਰ ਭਾਰਤ ਦਾ ਅਭਿੰਨ ਅੰਗ ਹੈ ਅਤੇ ਸੀ, ਸ਼੍ਰੀ ਅਠਾਵਲੇ ਨੇ ਕਿਹਾ ਕਿ ਸ਼ਾਂਤੀ ਬਣਾਏ ਰੱਖਣ ਅਤੇ ਆਪਣੇ ਵਿਕਾਸ ਦੇ ਲਈ ਭਾਰਤ ਦੇ ਨਾਲ ਸਬੰਧ ਸੁਧਾਰਣਾ ਪਾਕਿਸਤਾਨ ਦੇ ਹਿਤ ਵਿੱਚ ਹੈ।
ਸ਼੍ਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਪਿਛਲੇ ਕਈ ਵਰ੍ਹਿਆਂ ਤੋਂ ਜੰਮੂ-ਕਸ਼ਮੀਰ ਦੇ ਲਈ ਵਿਕਾਸ ਦੇ ਦਵਾਰ (ਦਰਵਾਜ਼ੇ) ਖੁੱਲੇ ਹਨ ਜੋ ਇਸ ਗੱਲ ਤੋਂ ਸਪਸ਼ਟ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਜਨ ਧਨ ਯੋਜਨਾ, ਮੁਦ੍ਰਾ, ਪੀਐੱਮ ਉੱਜਵਲਾ ਯੋਜਨਾ, ਵਿਦਿਆਰਥੀਆਂ ਦੇ ਲਈ ਸਕੋਲਰਸ਼ਿਪ ਯੋਜਨਾ ਜਿਹੀ ਕੇਂਦਰ ਪ੍ਰਾਯੋਜਿਤ ਸਾਰੀਆਂ ਯੋਜਨਾਵਾਂ ਅਤੇ ਪ੍ਰੋਗਰਾਮ ਤੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪਿਛੜੇ ਵਰਗਾਂ ਦੇ ਲਈ ਕਲਿਆਣਕਾਰੀ ਯੋਜਨਾਵਾਂ ਹੁਣ ਜੰਮੂ-ਕਸ਼ਮੀਰ ਵਿੱਚ ਲਾਗੂ ਕੀਤੀਆਂ ਗਈਆਂ ਹਨ।
ਸ਼੍ਰੀ ਅਠਾਵਲੇ ਨੇ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਈ ਕੇਂਦਰੀ ਯੋਜਨਾਵਾਂ ਦਾ ਸ਼ਤ-ਪ੍ਰਤੀਸ਼ਤ ਲਾਗੂਕਰਨ ਇਸ ਗੱਲ ਦਾ ਗਵਾਹ ਹੈ ਕਿ ਭਾਰਤ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਆਵਾਸ, ਆਜੀਵਿਕਾ ਆਦਿ ਸਾਰੇ ਖੇਤਰਾਂ ਵਿੱਚ ਸਮਾਜਿਕ ਸਥਿਰਤਾ ਪ੍ਰਦਾਨ ਕਰਨ ਦੇ ਲਈ ਦ੍ਰਿੜ੍ਹ ਹੈ।
ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਜੰਮੂ-ਕਸ਼ਮੀਰ ਵਿੱਚ ਸਮਾਜਿਕ ਕਲਿਆਣ ਯੋਜਨਾਵਾਂ ਦੇ ਲਾਗੂਕਰਨ ਵਿੱਚ ਤੇਜ਼ੀ ਆਈ ਹੈ, ਜੋ ਇਸ ਤੱਥ ਨਾਲ ਸਪਸ਼ਟ ਹੈ ਕਿ ਜੰਮੂ-ਕਸ਼ਮੀਰ ਵਿੱਚ ਪੀਐੱਮ ਜਨ ਧਨ ਯੋਜਨਾ ਦੇ ਤਹਿਤ 2014-2022 (ਸਤੰਬਰ) ਦੇ ਵਿੱਚ, 26 ਲੱਖ ਖਾਤੇ ਖੋਲੇ ਗਏ ਹਨ; ਪੀਐੱਮ ਉੱਜਵਲਾ ਯੋਜਨਾ ਦੇ ਤਹਿਤ, 2016-22 (ਸਤੰਬਰ) ਦੇ ਵਿੱਚ ਲਾਭਾਰਥੀਆਂ ਨੂੰ 12 ਲੱਖ 43 ਹਜ਼ਾਰ ਗੈਸ ਕਨੈਕਸ਼ਨ ਵੰਡੇ ਗਏ ਹਨ; ਪੀਐੱਮ ਆਵਾਸ ਯੋਜਨਾ (ਸ਼ਹਿਰੀ) ਦੇ ਤਹਿਤ, 2015-22 (ਸਤੰਬਰ) ਦੇ ਵਿੱਚ ਜੰਮੂ-ਕਸ਼ਮੀਰ ਵਿੱਚ 15 ਹਜ਼ਾਰ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ; ਪੀਐੱਮ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ 90 ਹਜ਼ਾਰ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ, ਪੀਐੱਮ ਜਨ ਆਰੋਗਯ ਯੋਜਨਾ ਦੇ ਤਹਿਤ, ਜੰਮੂ-ਕਸ਼ਮੀਰ ਵਿੱਚ 05 ਲੱਖ 09 ਹਜ਼ਾਰ ਲੋਕਾਂ ਨੂੰ ਲਾਭ ਮਿਲਿਆ ਹੈ ਅਤੇ ਉਜਾਲਾ ਯੋਜਨਾ ਦੇ ਤਹਿਤ, ਜੰਮੂ-ਕਸ਼ਮੀਰ ਵਿੱਚ 85 ਲੱਖ ਐੱਲਈਡੀ ਬਲਬ ਵੰਡੇ ਗਏ ਹਨ। ਮੰਤਰੀ ਨੇ ਦੱਸਿਆ ਕਿ 2019-22 (ਸਤੰਬਰ) ਦੇ ਵਿੱਚ, ਨਸ਼ਾ ਮੁਕਤੀ ਕੇਂਦਰਾਂ ਦੀ ਸਥਾਪਨਾ ਦੇ ਲਈ ਵਿੱਤੀ ਸਹਾਇਤਾ ਦੇ ਤਹਿਤ 1720 ਨਸ਼ਾ ਮੁਕਤੀ ਕੇਂਦਰਾਂ ਨੂੰ ਜਾਂ ਤਾਂ ਵਿੱਤ ਪੋਸ਼ਿਤ ਕੀਤਾ ਗਿਆ ਹੈ ਜਾਂ ਸਥਾਪਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਜੰਮੂ-ਕਸ਼ਮੀਰ ਵਿੱਚ 12 ਕੇਂਦਰਾਂ ਨੂੰ ਜਾਂ ਤਾਂ ਵਿੱਤ ਪੋਸ਼ਿਤ ਕੀਤਾ ਗਿਆ ਹੈ ਜਾਂ ਸਥਾਪਿਤ ਕੀਤਾ ਗਿਆ ਹੈ।
*******
ਐੱਮਜੀ/ਆਰਐੱਨਐੱਮ/ਡੀਪੀ
(Release ID: 1866125)
Visitor Counter : 137