ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਦੀਆਂ ਮਿਲਾਦ-ਉਨ-ਨਬੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ
Posted On:
08 OCT 2022 8:07PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਮਿਲਾਦ-ਉਨ-ਨਬੀ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ: -
“ਪੈਗੰਬਰ ਮੁਹੰਮਦ ਦੇ ਜਨਮ ਦਿਨ ਦੇ ਸਬੰਧ ਵਿੱਚ ਮਨਾਏ ਜਾਣ ਵਾਲੇ ਈਦ-ਏ-ਮਿਲਾਦ ਜਾਂ ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ, ਵਿਸ਼ੇਸ਼ ਤੌਰ ‘ਤੇ ਸਾਡੇ ਮੁਸਲਿਮ ਭਾਈਆਂ ਅਤੇ ਭੈਣਾਂ ਨੂੰ ਮੁਬਾਰਕਬਾਦ ਦਿੰਦੀ ਹਾਂ।
ਪੈਗੰਬਰ ਮੁਹੰਮਦ ਨੇ ਦੁਨੀਆ ਨੂੰ ਦਇਆ, ਸਾਦਗੀ ਅਤੇ ਮਾਨਵਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਸੰਦੇਸ਼, ਸਾਡੇ ਵਿੱਚੋਂ ਹਰੇਕ ਨੂੰ ਮੇਲ-ਜੋਲ ਅਤੇ ਭਾਈਚਾਰੇ ਦੇ ਮਾਰਗ 'ਤੇ ਅੱਗੇ ਵਧਣ ਦੇ ਲਈ ਪ੍ਰੇਰਿਤ ਕਰਦਾ ਹੈ।
ਆਓ, ਅਸੀਂ ਸਭ ਮਿਲ ਕੇ, ਹਜ਼ਰਤ ਮੁਹੰਮਦ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਪਰਸਪਰ ਸਦਭਾਵਨਾ ਨਾਲ ਜੀਵਨ ਬਿਤਾਉਂਦੇ ਹੋਏ ਦੇਸ਼ ਦੀ ਤਰੱਕੀ ਦੇ ਲਈ ਨਿਰੰਤਰ ਪ੍ਰਯਾਸ ਕਰਦੇ ਰਹਿਣ ਦਾ ਸੰਕਲਪ ਕਰੀਏ।”
ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਪੜ੍ਹਣ ਲਈ ਇੱਥੇ ਕਲਿੱਕ ਕਰੋ
********
ਡੀਐੱਸ/ਐੱਸਐੱਚ
(Release ID: 1866140)
Visitor Counter : 130