ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੋਢੇਰਾ ਵਿਖੇ ਸੂਰਯ ਮੰਦਿਰ ਦਾ ਦੌਰਾ ਕੀਤਾ
Posted On:
09 OCT 2022 7:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮੋਢੇਰਾ ਵਿਖੇ ਸੂਰਯ ਮੰਦਿਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਉੱਥੇ ਪਹੁੰਚਣ 'ਤੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਸ਼੍ਰੀ ਮੋਦੀ ਨੇ ਸੂਰਯ ਮੰਦਿਰ ਵਿਖੇ ਹੈਰੀਟੇਜ ਲਾਈਟਿੰਗ ਦਾ ਉਦਘਾਟਨ ਕੀਤਾ ਜੋ ਇਸ ਨੂੰ ਭਾਰਤ ਵਿੱਚ ਪਹਿਲੀ ਅਜਿਹੀ ਵਿਰਾਸਤੀ ਥਾਂ ਬਣਾਉਂਦੀ ਹੈ ਜੋ ਪੂਰੀ ਤਰ੍ਹਾਂ ਸੌਰ ਊਰਜਾ ਰਾਹੀਂ ਚਲਾਈ ਜਾਂਦੀ ਹੈ। ਉਨ੍ਹਾਂ ਨੇ ਮੋਢੇਰਾ ਸੂਰਯ ਮੰਦਿਰ ਦੀ 3ਡੀ ਪ੍ਰੋਜੈਕਸ਼ਨ ਮੈਪਿੰਗ ਦਾ ਉਦਘਾਟਨ ਵੀ ਕੀਤਾ। ਪ੍ਰਧਾਨ ਮੰਤਰੀ ਨੇ ਮੰਦਿਰ ਦੇ ਇਤਿਹਾਸ ਨੂੰ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਿਆ।
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਸੰਸਦ ਮੈਂਬਰ ਸ਼੍ਰੀ ਸੀ ਆਰ ਪਾਟਿਲ, ਗੁਜਰਾਤ ਸਰਕਾਰ ਦੇ ਮੰਤਰੀ ਸ਼੍ਰੀ ਪੂਰਨੇਸ਼ਭਾਈ ਮੋਦੀ ਅਤੇ ਸ਼੍ਰੀ ਅਰਵਿੰਦਭਾਈ ਰਿਆਨੀ ਪ੍ਰਧਾਨ ਮੰਤਰੀ ਦੇ ਦੌਰੇ ਉੱਤੇ ਉਨ੍ਹਾਂ ਦੇ ਨਾਲ ਸਨ।
ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੋਢੇਰਾ, ਮੇਹਸਾਣਾ ’ਚ 3,900 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਮੋਢੇਰਾ ਨੂੰ ਭਾਰਤ ਦਾ ਪਹਿਲਾ 24x7 ਸੌਰ ਊਰਜਾ ਵਾਲਾ ਪਿੰਡ ਐਲਾਨਿਆ। ਸ਼੍ਰੀ ਮੋਦੀ ਨੇ ਗੁਜਰਾਤ ਦੇ ਮੋਢੇਰਾ ਵਿੱਚ ਮੋਧੇਸ਼ਵਰੀ ਮਾਤਾ ਮੰਦਿਰ ਵਿਖੇ ਵੀ ਦਰਸ਼ਨ ਕੀਤੇ ਅਤੇ ਪੂਜਾ ਕੀਤੀ।
*****
ਡੀਐੱਸ/ਟੀਐੱਸ
(Release ID: 1866403)
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam