ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੁਲਾਇਮ ਸਿੰਘ ਯਾਦਵ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀ ਦਿੱਤੀ
प्रविष्टि तिथि:
10 OCT 2022 10:22AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਨੀਅਰ ਸਿਆਸਤਦਾਨ ਸ਼੍ਰੀ ਮੁਲਾਇਮ ਸਿੰਘ ਯਾਦਵ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਯਾਦਵ ਨੇ ਪੂਰੀ ਲਗਨ ਨਾਲ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਨਾਇਕ ਜੇਪੀ ਅਤੇ ਡਾ. ਲੋਹੀਆ ਦੇ ਆਦਰਸ਼ਾਂ ਨੂੰ ਮਕਬੂਲ ਬਣਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਸ਼੍ਰੀ ਮੋਦੀ ਨੇ ਉਸ ਸਮੇਂ ਨੂੰ ਵੀ ਯਾਦ ਕੀਤਾ ਜਦੋਂ ਸ਼੍ਰੀ ਯਾਦਵ ਰੱਖਿਆ ਮੰਤਰੀ ਸਨ ਅਤੇ ਉਨ੍ਹਾਂ ਨੇ ਭਾਰਤ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਕਾਰਜ ਕੀਤਾ। ਸ਼੍ਰੀ ਯਾਦਵ ਨੇ ਨਾਲ ਆਪਣੇ ਗਹਿਰੇ ਸਬੰਧਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਵਿਚਾਰ ਸੁਣਨ ਦੇ ਲਈ ਉਤਸੁਕ ਰਹਿੰਦੇ ਸਨ ਅਤੇ ਉਨ੍ਹਾਂ ਦੀਆਂ ਬੈਠਕਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦੇ ਸਨ। ਪ੍ਰਧਾਨ ਮੰਤਰੀ ਨੇ ਸ਼੍ਰੀ ਯਾਦਵ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਮੁਲਾਇਮ ਸਿੰਘ ਯਾਦਵ ਜੀ ਇੱਕ ਵਿਲੱਖਣ ਸ਼ਖ਼ਸੀਅਤ ਸਨ। ਉਨ੍ਹਾਂ ਨੂੰ ਇੱਕ ਮਸਕੀਨ ਅਤੇ ਜ਼ਮੀਨ ਨਾਲ ਜੁੜੇ ਨੇਤਾ ਦੇ ਰੂਪ ਵਿੱਚ ਵਿਆਪਕ ਤੌਰ ’ਤੇ ਸਰਾਹਿਆ ਗਿਆ, ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਪ੍ਰਤੀ ਸੰਵੇਦਨਸ਼ੀਲ ਸਨ। ਉਨ੍ਹਾਂ ਨੇ ਲਗਨ ਨਾਲ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਨਾਇਕ ਜੇਪੀ ਅਤੇ ਡਾ. ਲੋਹੀਆ ਦੇ ਆਦਰਸ਼ਾਂ ਨੂੰ ਮਕਬੂਲ ਬਣਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।
“ਮੁਲਾਇਮ ਸਿੰਘ ਯਾਦਵ ਜੀ ਨੇ ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਖ਼ੁਦ ਨੂੰ ਸਥਾਪਿਤ ਕੀਤਾ। ਉਹ ਐਮਰਜੈਂਸੀ ਦੇ ਦੌਰਾਨ ਲੋਕਤੰਤਰ ਦੇ ਲਈ ਇੱਕ ਪ੍ਰਮੁੱਖ ਸਿਪਾਹੀ ਸਨ। ਰੱਖਿਆ ਮੰਤਰੀ ਦੇ ਰੂਪ ਵਿੱਚ, ਉਨ੍ਹਾਂ ਨੇ ਇੱਕ ਮਜ਼ਬੂਤ ਭਾਰਤ ਦੇ ਲਈ ਕੰਮ ਕੀਤਾ। ਉਨ੍ਹਾਂ ਦੀ ਸੰਸਦੀ ਕਾਰਜਪ੍ਰਣਾਲੀ ਵਿਵਹਾਰਿਕ ਸੀ ਅਤੇ ਉਹ ਰਾਸ਼ਟਰੀ ਹਿਤ ਨੂੰ ਅੱਗੇ ਵਧਾਉਣ ’ਤੇ ਜ਼ੋਰ ਦਿੰਦੇ ਸਨ।”
“ਜਦੋਂ ਅਸੀਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਰੂਪ ਵਿੱਚ ਕਾਰਜ ਕੀਤਾ, ਤਾਂ ਮੁਲਾਇਮ ਸਿੰਘ ਯਾਦਵ ਜੀ ਦੇ ਨਾਲ ਮੇਰੀ ਕਈ ਵਾਰ ਗੱਲਬਾਤ ਹੋਈ। ਨੇੜਤਾ ਜਾਰੀ ਰਹੀ ਅਤੇ ਮੈਂ ਹਮੇਸ਼ਾ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਦੇ ਲਈ ਉਤਸੁਕ ਰਹਿੰਦਾ ਸਾਂ। ਉਨ੍ਹਾਂ ਦਾ ਅਕਾਲ ਚਲਾਣਾ ਮੇਰੇ ਲਈ ਪੀੜਾਦਾਇਕ ਹੈ। ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਸਮਰਥਕਾਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਸ਼ਾਂਤੀ।”
*****
ਡੀਐੱਸ/ਟੀਐੱਸ
(रिलीज़ आईडी: 1866624)
आगंतुक पटल : 164
इस विज्ञप्ति को इन भाषाओं में पढ़ें:
Marathi
,
Bengali
,
English
,
Urdu
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam