ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ 80ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ

Posted On: 11 OCT 2022 11:02AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ 80ਵੇਂ ਜਨਮਦਿਨ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਅਮਿਤਾਭ ਬੱਚਨ ਭਾਰਤ ਦੀਆਂ ਉਨ੍ਹਾਂ ਸਭ ਤੋਂ ਵਿਲੱਖਣ ਫਿਲਮੀ ਹਸਤੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਪੀੜ੍ਹੀ ਦਰ ਪੀੜ੍ਹੀ ਦਰਸ਼ਕਾਂ ਨੂੰ ਮੰਤਰਮੁਗਧ ਰੱਖਿਆ ਹੈ ਅਤੇ ਉਨ੍ਹਾਂ ਦਾ ਮਨੋਰੰਜਨ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅਮਿਤਾਭ ਬੱਚਨ ਜੀ ਨੂੰ 80ਵੇਂ ਜਨਮ ਦਿਨ ਦੀਆਂ ਬਹੁਤ-ਬਹੁਤ ਸੁਭਕਾਮਨਾਵਾਂ। ਉਹ ਭਾਰਤ ਦੀਆਂ ਸਭ ਤੋਂ ਵਿਲੱਖਣ ਫਿਲਮੀ ਹਸਤੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਪੀੜ੍ਹੀ ਦਰ ਪੀੜ੍ਹੀ ਦਰਸ਼ਕਾਂ ਨੂੰ ਮੰਤਰਮੁਗਧ ਰੱਖਿਆ ਹੈ ਅਤੇ ਉਨ੍ਹਾਂ ਦਾ ਮਨੋਰੰਜਨ ਕੀਤਾ ਹੈ। ਉਹ ਇੱਕ ਲੰਬਾ ਅਤੇ ਤੰਦਰੁਸਤ ਜੀਵਨ ਜੀਣ ਇਹੀ ਕਾਮਨਾ ਹੈ।”

************

ਡੀਐੱਸ/ਐੱਸਐੱਚ


(Release ID: 1866975)