ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਦੀ ਪੂਰਵ ਕੋਵਿਡ-19 ਯੁਗ ਦੇ ਬਾਅਦ ਤੋਂ ਹੁਣ ਤੱਕ ਦੇ ਸਭ ਤੋਂ ਅਧਿਕ ਯਾਤਰੀਆਂ ਨੂੰ ਸੇਵਾ ਪ੍ਰਦਾਨ ਕਰਨ ਦੇ ਲਈ ਸ਼ਲਾਘਾ ਕੀਤੀ
प्रविष्टि तिथि:
11 OCT 2022 10:26AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 4 ਲੱਖ ਰੋਜ਼ਾਨਾ ਯਾਤਰੀਆਂ ਦੀ ਸੰਖਿਆ ਦਾ ਅੰਕੜਾ ਪਾਰ ਕਰਨ ਦੇ ਨਾਲ-ਨਾਲ ਪੂਰਵ ਕੋਵਿਡ-19 ਦੀ ਯੁਗ ਦੇ ਬਾਅਦ ਤੋਂ ਹੁਣ ਤੱਕ ਦੇ ਸਭ ਤੋਂ ਅਧਿਕ ਯਾਤਰੀਆਂ ਨੂੰ ਸੇਵਾ ਪ੍ਰਦਾਨ ਕਰਨ ਦੇ ਲਈ ਭਾਰਤੀ ਸ਼ਹਿਰੀ ਹਵਾਬਾਜ਼ੀ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ‘ਈਜ਼ ਆਵ੍ ਡੂਇੰਗ’ ਅਤੇ ਆਰਥਿਕ ਪ੍ਰਗਤੀ ਦੇ ਲਈ ਵੀ ਮਹੱਤਵਪੂਰਨ ਹੈ।
ਸ਼ਹਿਰੀ ਹਵਾਬਾਜ਼ੀ ਮੰਤਰੀ, ਜਯੋਤੀਰਾਦਿੱਤਿਆ ਸਿੰਧੀਆ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਇੱਕ ਸ਼ਾਨਦਾਰ ਸੰਕੇਤ ਹੈ। ਸਾਡਾ ਧਿਆਨ ਪੂਰੇ ਭਾਰਤ ਵਿੱਚ ਕਨੈਕਟੀਵਿਟੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ‘ਈਜ਼ ਆਵ੍ ਡੂਇੰਗ’ ‘ਤੇ ਹੈ ਅਤੇ ਇਹ ਆਰਥਿਕ ਪ੍ਰਗਤੀ ਦੇ ਲਈ ਵੀ ਮਹੱਤਵਪੂਰਨ ਹੈ।”
************
ਡੀਐੱਸ/ਐੱਸਐੱਚ
(रिलीज़ आईडी: 1866980)
आगंतुक पटल : 174
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam