ਰੇਲ ਮੰਤਰਾਲਾ
ਕੈਬਨਿਟ ਨੇ ਵਿੱਤ ਵਰ੍ਹੇ 2021-22 ਲਈ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੇ ਬਰਾਬਰ ਉਤਪਾਦਕਤਾ ਲਿੰਕਡ ਬੋਨਸ ਦੇ ਭੁਗਤਾਨ ਨੂੰ ਪ੍ਰਵਾਨਗੀ ਦਿੱਤੀ
Posted On:
12 OCT 2022 4:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਵਿੱਤ ਵਰ੍ਹੇ 2021-22 ਲਈ ਰੇਲਵੇ ਕਰਮਚਾਰੀਆਂ ਨੂੰ ਉਤਪਾਦਕਤਾ ਲਿੰਕਡ ਬੋਨਸ ਦੇ ਭੁਗਤਾਨ ਲਈ ਪਹਿਲਾਂ ਤੋਂ ਹੀ ਪ੍ਰਵਾਨਗੀ ਦੇ ਦਿੱਤੀ ਹੈ।
ਯੋਗ ਰੇਲਵੇ ਕਰਮਚਾਰੀਆਂ ਨੂੰ ਪੀਐੱਲਬੀ ਦਾ ਭੁਗਤਾਨ ਹਰ ਸਾਲ ਦੁਸਹਿਰਾ/ ਪੂਜਾ ਦੀਆਂ ਛੁੱਟੀਆਂ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਸਾਲ ਵੀ, ਲਗਭਗ 11.27 ਲੱਖ ਗੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਪੀਐੱਲਬੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਹਰੇਕ ਯੋਗ ਰੇਲਵੇ ਕਰਮਚਾਰੀ ਲਈ 78 ਦਿਨਾਂ ਦੇ ਲਈ ਭੁਗਤਾਨ ਯੋਗ ਅਧਿਕਤਮ ਰਕਮ 17,951 ਰੁਪਏ ਹੈ। ਉਪਰੋਕਤ ਰਕਮ ਦਾ ਭੁਗਤਾਨ ਵੱਖ-ਵੱਖ ਵਰਗਾਂ ਨੂੰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਟ੍ਰੈਕ ਮੇਨਟੇਨਰ, ਡਰਾਈਵਰ ਅਤੇ ਗਾਰਡ, ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਹੈਲਪਰ, ਕੰਟਰੋਲਰ, ਪੁਆਇੰਟਸਮੈਨ, ਮਨਿਸਟਰੀਅਲ ਸਟਾਫ਼ ਅਤੇ ਹੋਰ ਗਰੁੱਪ ‘ਸੀ’ ਸਟਾਫ਼ ਸ਼ਾਮਲ ਹੈ।
ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦੇ ਪੀਐੱਲਬੀ ਦੇ ਭੁਗਤਾਨ ਦਾ ਵਿੱਤੀ ਪ੍ਰਭਾਵ 1832.09 ਕਰੋੜ ਰੁਪਏ ਦਾ ਅਨੁਮਾਨ ਲਗਾਇਆ ਗਿਆ ਹੈ। ਪੀਐੱਲਬੀ ਦੇ ਭੁਗਤਾਨ ਲਈ ਉਪਰੋਕਤ ਫ਼ੈਸਲਾ ਕੋਵਿਡ-19 ਤੋਂ ਬਾਅਦ ਦੀਆਂ ਚੁਣੌਤੀਆਂ ਦੇ ਕਾਰਨ ਪੈਦਾ ਹੋਈ ਮਾੜੀ ਵਿੱਤੀ ਸਥਿਤੀ ਦੇ ਬਾਵਜੂਦ ਲਿਆ ਗਿਆ ਹੈ।
ਭੁਗਤਾਨ ਕੀਤੇ ਗਏ ਪੀਐੱਲਬੀ ਦਿਨਾਂ ਦੀ ਅਸਲ ਗਿਣਤੀ ਪਰਿਭਾਸ਼ਤ ਫਾਰਮੂਲੇ ਦੇ ਆਧਾਰ ’ਤੇ ਕੰਮ ਕੀਤੇ ਗਏ ਦਿਨਾਂ ਤੋਂ ਵੱਧ ਹੈ। ਪੀਐੱਲਬੀ ਦਾ ਭੁਗਤਾਨ ਰੇਲਵੇ ਕਰਮਚਾਰੀਆਂ ਨੂੰ ਰੇਲਵੇ ਦੇ ਪ੍ਰਦਰਸ਼ਨ ਵਿੱਚ ਸੁਧਾਰ ਲਈ ਕੰਮ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਪ੍ਰੋਤਸਾਹਨ ਵਜੋਂ ਕੰਮ ਕਰਦਾ ਹੈ।
***********
ਡੀਐੱਸ
(Release ID: 1867421)
Visitor Counter : 120