ਖੇਤੀਬਾੜੀ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇਸ਼ ’ਚੋਂ ਅਸਮਾਨਤਾ ਖ਼ਤਮ ਕਰਨ ਲਈ ਕਾਰਜ ਯੋਜਨਾ ਉਲੀਕ ਦਾ ਕੰਮ ਕਰ ਰਹੇ ਹਨ- ਸ਼੍ਰੀ ਤੋਮਰ


ਮਹਾਐੱਫਪੀਸੀ ਦੀ ਸਾਲਾਨਾ ਆਮ ਮੀਟਿੰਗ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਦੀ ਮੁੱਖ ਮਹਿਮਾਨ ਨਿਵਾਜ਼ੀ ਵਿੱਚ ਹੋਈ

Posted On: 13 OCT 2022 6:52PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਪਿੰਡ-ਗ਼ਰੀਬ-ਕਿਸਾਨ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵਿਸ਼ਵ ਦੇ ਰਾਜਨੀਤਿਕ ਮੰਚ 'ਤੇ ਦੇਸ਼ ਦੀ ਭਰੋਸੇਯੋਗਤਾ ਨੂੰ ਵਧਾਉਣ, ਮੇਕ ਇਨ ਇੰਡੀਆ ਦਾ ਵਿਸਤਾਰ ਕਰਨ, ਵਿਰਾਸਤ ਨੂੰ ਬਚਾਉਣ ਅਤੇ ਭਾਰਤ ਮਾਤਾ ਨੂੰ ਸ਼ਾਨ ਦੇ ਸਿਖ਼ਰ 'ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹਨ। ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਗ਼ਰੀਬਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ, ਅਸਮਾਨਤਾਵਾਂ ਨੂੰ ਖਤਮ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਇਤਿਹਾਸਕ ਕੰਮ ਕੀਤਾ ਗਿਆ ਹੈ।

image001OIXM

ਕੇਂਦਰੀ ਮੰਤਰੀ ਸ਼੍ਰੀ ਤੋਮਰ ਨੇ ਅੱਜ ਪੁਣੇ ਵਿੱਚ ਮਹਾਐੱਫਪੀਸੀ ਦੀ 8ਵੀਂ ਆਮ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਇਹ ਗੱਲ ਆਖੀ। ਸ਼੍ਰੀ ਤੋਮਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਵਿਕਾਸ ਯਾਤਰਾ ਉਦੋਂ ਤੱਕ ਪੂਰੀ ਨਹੀਂ ਹੋ ਸਕਦੀ, ਜਦੋਂ ਤੱਕ ਉਸ ਦੇਸ਼ ਦਾ ਗ਼ਰੀਬ ਅਸਮਾਨਤਾ ਤੋਂ ਮੁਕਤ ਨਹੀਂ ਹੁੰਦਾ। ਅਜਿਹਾ ਹੀ ਹਾਲ ਦੇਸ਼ ਦਾ ਸੀ, ਲਗਭਗ ਅੱਧੀ ਆਬਾਦੀ ਦੇ ਬੈਂਕ ਖਾਤੇ ਨਹੀਂ ਸਨ। ਕਰੋੜਾਂ ਪਰਿਵਾਰਾਂ ਕੋਲ ਪਖਾਨੇ ਨਹੀਂ, ਬਿਜਲੀ ਨਹੀਂ, ਰਸੋਈ ਬਣਾਉਣ ਲਈ ਗੈਸ ਸਿਲੰਡਰ ਨਹੀਂ, ਰਹਿਣ ਲਈ ਛੱਤ ਨਹੀਂ। ਪ੍ਰਧਾਨ ਮੰਤਰੀ ਨੇ ਇਨ੍ਹਾਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਪਹਿਲ ਕੀਤੀ। ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਤਹਿਤ ਗ਼ਰੀਬਾਂ ਦੇ ਘਰ ਬਣਾਏ ਜਾ ਰਹੇ ਹਨ। ‘ਉੱਜਵਲਾ ਯੋਜਨਾ’ ਰਾਹੀਂ ਹਰ ਘਰ ਵਿੱਚ ਟਾਇਲਟ, ਜਨ-ਧਨ ਖਾਤਾ, ‘ਸੌਭਾਗਿਯਾ ਯੋਜਨਾ’ ਤਹਿਤ ਬਿਜਲੀ ਅਤੇ ਐੱਲਪੀਜੀ ਸਿਲੰਡਰ ਅਤੇ ਅਨਾਜ ਹਰ ਘਰ ਵਿੱਚ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਵੈ-ਸਹਾਇਤਾ ਸਮੂਹਾਂ ਰਾਹੀਂ ਗ਼ਰੀਬ ਪਰਿਵਾਰਾਂ ਦੀਆਂ ਲੱਖਾਂ ਭੈਣਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾ ਕੇ ਅਸਮਾਨਤਾਵਾਂ ਨੂੰ ਦੂਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।

image002JYE6

ਸ਼੍ਰੀ ਤੋਮਰ ਨੇ ਕਿਹਾ ਕਿ 2015 ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋਣੀ ਚਾਹੀਦੀ ਹੈ। ਇਸ ਦਿਸ਼ਾ ’ਚ ਕੇਂਦਰ ਤੇ ਰਾਜ ਸਰਕਾਰਾਂ ਦੇ ਨਾਲ-ਨਾਲ ਐੱਫਪੀਓਜ਼ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਸਾਰੀਆਂ ਸੰਸਥਾਵਾਂ ਨੇ ਮਿਲ ਕੇ ਕੰਮ ਕੀਤਾ, ਜਿਸ ਦਾ ਅੱਜ ਦੇਸ਼ ਦੇ ਕਿਸਾਨਾਂ ਨੂੰ ਲਾਭ ਹੋ ਰਿਹਾ ਹੈ। ਲੱਖਾਂ ਕਿਸਾਨਾਂ ਦੀ ਆਮਦਨ ਦੁੱਗਣੀ ਤੋਂ ਵੱਧ ਕੇ ਪੰਜ ਤੋਂ ਦਸ ਗੁਣਾ ਹੋ ਗਈ ਹੈ। ਸ਼੍ਰੀ ਤੋਮਰ ਨੇ ਕਿਹਾ ਕਿ ਦੇਸ਼ 'ਚ ਪਹਿਲੀ ਵਾਰ ਅਜਿਹੀ ਯੋਜਨਾ ਉਲੀਕੀ ਗਈ ਹੈ, ਜਿਸ 'ਚ ਕਿਸਾਨਾਂ ਦਾ ਨਾਂਅ ਸਨਮਾਨ ਨਾਲ ਜੋੜਿਆ ਗਿਆ ਹੈ। ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ-ਕਿਸਾਨ) ਯੋਜਨਾ ਦੇ ਤਹਿਤ ਹੁਣ ਤੱਕ ਸਾਢੇ 11 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ। ਸਕੀਮ ਵਿੱਚ 22.5 ਕਰੋੜ ਰੁਪਏ ਮਹਾਰਾਸ਼ਟਰ ਦੇ ਕਿਸਾਨਾਂ ਨੂੰ ਮਿਲਦਾ ਹੈ। ਫਸਲ ਬੀਮਾ ਯੋਜਨਾ ਦਾ ਲਾਭ ਸਾਰੇ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਸੀ, ਜਿਨ੍ਹਾਂ ਲਈ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਲਾਗੂ ਕੀਤੀ ਗਈ ਸੀ, ਅੱਜ ਦੇਸ਼ ਭਰ ਦੇ ਕਰੋੜਾਂ ਕਿਸਾਨ ਇਸ ਨਾਲ ਜੁੜੇ ਹੋਏ ਹਨ। ਮਹਾਰਾਸ਼ਟਰ ਦੇ 50 ਲੱਖ ਤੋਂ ਵੱਧ ਕਿਸਾਨ ਇਸ ਯੋਜਨਾ ਵਿੱਚ ਸ਼ਾਮਲ ਹਨ। ਦੇਸ਼ ਵਿੱਚ ਇਸ ਯੋਜਨਾ ਰਾਹੀਂ 1.22 ਲੱਖ ਕਰੋੜ ਰੁਪਏ। ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਦਾਅਵੇ ਦੇ ਰੂਪ ਵਿੱਚ ਕੀਤੀ ਗਈ ਹੈ।

image003II8P

ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀਬਾੜੀ ਲਈ ਬੁਨਿਆਦੀ ਢਾਂਚੇ ਨੂੰ ਜੁਟਾਉਣ ਲਈ ਇੱਕ ਲੱਖ ਕਰੋੜ ਰੁਪਏ ਦਿੱਤੇ ਹਨ। ਐਗਰੀ ਇਨਫ਼੍ਰਾ ਫੰਡ ਬਣਾਇਆ ਗਿਆ ਹੈ। ਇਸ ਵਿੱਚ ਡੇਢ ਲੱਖ ਕਰੋੜ ਰੁਪਏ ਵੀ ਸ਼ਾਮਲ ਹਨ। ਪਿੰਡਾਂ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਪੈਕੇਜ ਦਾ ਪ੍ਰਬੰਧ ਕੀਤਾ ਗਿਆ ਹੈ। ਐਗਰੀ ਇਨਫ਼੍ਰਾ ਫੰਡ ਤੋਂ 14 ਹਜ਼ਾਰ ਕਰੋੜ ਪ੍ਰਾਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦਾ ਲਾਭ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਮਿਲੇਗਾ। ਸ਼੍ਰੀ ਤੋਮਰ ਨੇ ਕਿਹਾ ਕਿ ਦੇਸ਼ ਵਿੱਚ 86 ਫ਼ੀ ਸਦੀ ਛੋਟੇ ਕਿਸਾਨ ਹਨ, ਜਿਨ੍ਹਾਂ ਦੀ ਤਾਕਤ ਵਧਾਉਣ ਲਈ 10 ਹਜ਼ਾਰ ਨਵੇਂ ਐੱਫਪੀਓ ਬਣਾਏ ਜਾ ਰਹੇ ਹਨ। ਸਰਕਾਰ ਕਿਸਾਨਾਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਦਿਸ਼ਾ ਵਿੱਚ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਟ੍ਰਾਂਸਪੋਰਟ ਦੀ ਸਹੂਲਤ ਅਤੇ ਚੰਗੇ ਭਾਅ ਲਈ ਕੰਮ ਕਰਨ ਦੀ ਲੋੜ ਹੈ। ਡਿਜੀਟਲ ਖੇਤੀ 'ਤੇ ਕੰਮ ਚੱਲ ਰਿਹਾ ਹੈ। ਜਦੋਂ ਇਹ ਮੁਕੰਮਲ ਹੋ ਜਾਵੇਗਾ, ਤਾਂ ਖੇਤੀਬਾੜੀ ਖੇਤਰ ਵਿੱਚ ਦਿਖਾਈ ਦੇਣ ਵਾਲਾ ਅਸੰਤੁਲਨ ਖਤਮ ਹੋ ਜਾਵੇਗਾ, ਪਾਰਦਰਸ਼ਤਾ ਆਵੇਗੀ ਅਤੇ ਕੀਮਤਾਂ ਵਿੱਚ ਅਸੰਤੁਲਨ ਨੂੰ ਦੂਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੂੰ ਤਕਨੀਕ, ਜਲਵਾਯੂ ਆਦਿ ਬਾਰੇ ਵੀ ਸਲਾਹ ਦਿੱਤੀ ਜਾ ਸਕਦੀ ਹੈ।

***

ਐੱਸਐੱਨਸੀ/ਪੀਕੇ


(Release ID: 1867748) Visitor Counter : 137


Read this release in: English , Urdu , Marathi , Tamil