ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਆਦਿਵਾਸੀ ਨੌਜਵਾਨਾਂ ਦੇ ਵਿਕਾਸ ਲਈ ਆਦਿਵਾਸੀ ਯੂਥ ਐਕਸਚੇਂਜ ਪ੍ਰੋਗਰਾਮ ਆਯੋਜਿਤ ਕੀਤਾ


ਅਸੀਂ ਆਪਣੇ ਨੌਜਵਾਨਾਂ ਨੂੰ ਸਰਹੱਦ ਦੇ ਵੱਖ-ਵੱਖ ਪਿੰਡਾਂ ਵਿੱਚ ਭੇਜਣ ਦੀ ਯੋਜਨਾ ਬਣਾ ਰਹੇ ਹਾਂ ਅਤੇ ਉੱਥੇ ਘੱਟੋ-ਘੱਟ ਇੱਕ ਦਿਨ ਬਿਤਾਉਣ ਦੀ ਯੋਜਨਾ ਬਣਾ ਰਹੇ ਹਾਂ: ਸ਼੍ਰੀ ਅਨੁਰਾਗ ਸਿੰਘ ਠਾਕੁਰ

Posted On: 19 OCT 2022 5:50PM by PIB Chandigarh

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਅੱਜ ਨਵੀਂ ਦਿੱਲੀ ਵਿੱਚ ਆਦਿਵਾਸੀ ਨੌਜਵਾਨਾਂ ਦੇ ਵਿਕਾਸ ਲਈ 14ਵਾਂ ਆਦਿਵਾਸੀ ਯੂਥ ਐਕਸਚੇਂਜ ਪ੍ਰੋਗਰਾਮ ਆਯੋਜਿਤ ਕੀਤਾ।

 

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਇਸ ਮੌਕੇ ਸ਼ਿਰਕਤ ਕੀਤੀ।

 

ਇਸ ਮੌਕੇ ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਦਿਵਾਸੀ ਨੌਜਵਾਨਾਂ ਦੁਆਰਾ ਪ੍ਰਦਰਸ਼ਨ ਅਤੇ ਪੇਸ਼ਕਾਰੀਆਂ ਆਤਮ-ਵਿਸ਼ਵਾਸ ਅਤੇ ਊਰਜਾ ਨਾਲ ਭਰਪੂਰ ਸਨ। ਉਨ੍ਹਾਂ ਅੱਗੇ ਕਿਹਾ "ਮੈਨੂੰ ਖੁਸ਼ੀ ਹੈ ਕਿ ਤੁਸੀਂ ਨਾ ਸਿਰਫ਼ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਹੈ, ਬਲਕਿ ਸਹੀ ਤਰੀਕੇ ਨਾਲ ਬਹੁਤ ਖੋਜ ਕੀਤੀ ਹੈ ਅਤੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਹੈ।”

 

ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਦੇ ਏਕ ਭਾਰਤ ਸ੍ਰੇਸ਼ਠ ਭਾਰਤ ਦੇ ਵਿਜ਼ਨ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ ਅਤੇ ਅਸੀਂ ਆਪਣੇ ਨੌਜਵਾਨਾਂ ਨੂੰ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਭੇਜਣ ਅਤੇ ਘੱਟੋ-ਘੱਟ ਇੱਕ ਦਿਨ ਉੱਥੇ ਬਿਤਾਉਣ ਦੀ ਯੋਜਨਾ ਬਣਾ ਰਹੇ ਹਾਂ।"

 

ਨਹਿਰੂ ਯੁਵਾ ਕੇਂਦਰ ਸੰਗਠਨ 2006 ਤੋਂ ਕਬਾਇਲੀ ਨੌਜਵਾਨਾਂ ਦੇ ਵਿਕਾਸ ਅਤੇ ਮੁੱਖ ਸਟ੍ਰੀਮਿੰਗ ਲਈ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਖੱਬੇ ਪੱਖੀ ਕੱਟੜਵਾਦ (ਐੱਲਡਬਲਿਊਈ) ਵਿਭਾਗ ਦੇ ਸਹਿਯੋਗ ਅਤੇ ਵਿੱਤੀ ਸਹਾਇਤਾ ਨਾਲ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ। ਇਸ ਵਿੱਤੀ ਸਾਲ 2022-23 ਦੌਰਾਨ, ਐੱਨਵਾਈਕੇਐੱਸ ਦੁਆਰਾ ਦੇਸ਼ ਭਰ ਵਿੱਚ 26 ਕਬਾਇਲੀ ਯੂਥ ਐਕਸਚੇਂਜ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

 

ਇਸ ਪ੍ਰੋਗਰਾਮ ਦਾ ਉਦੇਸ਼ ਐੱਲਡਬਲਿਊਈ ਕਬਾਇਲੀ ਨੌਜਵਾਨਾਂ ਨੂੰ ਭਾਰਤ ਦੀ ਸਮ੍ਰਿਧ ਸੱਭਿਆਚਾਰਕ ਵਿਰਾਸਤ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਅਤੇ ਉਨ੍ਹਾਂ ਨੂੰ ਅਨੇਕਤਾ ਵਿੱਚ ਏਕਤਾ ਦੇ ਸੰਕਲਪ ਦੀ ਕਦਰ ਕਰਨ ਦੇ ਸਮਰੱਥ ਬਣਾਉਣਾ, ਉਨ੍ਹਾਂ ਨੂੰ ਵਿਕਾਸ ਦੀਆਂ ਗਤੀਵਿਧੀਆਂ ਅਤੇ ਉਦਯੋਗਿਕ ਤਰੱਕੀ ਤੋਂ ਜਾਣੂ ਕਰਾਉਣਾ ਅਤੇ ਕਬਾਇਲੀ ਨੌਜਵਾਨਾਂ ਨੂੰ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਆਪਣੇ ਸਾਥੀਆਂ ਨਾਲ ਭਾਵਨਾਤਮਕ ਸਬੰਧ ਵਿਕਸਿਤ ਕਰਨ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਉਣ ਵਿੱਚ ਮਦਦ ਕਰਨਾ ਹੈ।

 

ਹਰੇਕ ਆਦਿਵਾਸੀ ਯੂਥ ਐਕਸਚੇਂਜ ਪ੍ਰੋਗਰਾਮ ਦੀ ਮਿਆਦ 7 ਦਿਨਾਂ ਦੀ ਹੁੰਦੀ ਹੈ। ਇਸ ਪ੍ਰੋਗਰਾਮ ਵਿੱਚ ਛੱਤੀਸਗੜ੍ਹ ਦੇ ਸੁਕਮਾ ਅਤੇ ਰਾਜਨੰਦਗਾਓਂ ਜ਼ਿਲ੍ਹੇ, ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਅਤੇ ਬਿਹਾਰ ਦੇ ਜਮੁਈ ਜ਼ਿਲ੍ਹੇ ਦੇ ਖੱਬੇ ਪੱਖੀ ਕੱਟੜਵਾਦ ਪ੍ਰਭਾਵਿਤ ਜ਼ਿਲ੍ਹਿਆਂ ਤੋਂ 18-22 ਸਾਲ ਦੀ ਉਮਰ ਦੇ 220 ਚੁਣੇ ਹੋਏ ਨੌਜਵਾਨ ਭਾਗ ਲੈ ਰਹੇ ਹਨ।

 

ਇਸ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੀਆਂ ਪ੍ਰਮੁੱਖ ਗਤੀਵਿਧੀਆਂ ਵਿੱਚ ਸੰਵਿਧਾਨਕ ਅਧਿਕਾਰੀਆਂ, ਪਤਵੰਤਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨਾਲ ਗੱਲਬਾਤ ਸੈਸ਼ਨ, ਪੈਨਲ ਵਿਚਾਰ-ਵਟਾਂਦਰੇ, ਲੈਕਚਰ ਸੈਸ਼ਨ, ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ ਗਤੀਵਿਧੀਆਂ, ਭਾਸ਼ਣ ਮੁਕਾਬਲੇ, ਹੁਨਰ ਵਿਕਾਸ, ਕਰੀਅਰ ਗਾਈਡੈਂਸ ਨਾਲ ਸਬੰਧਤ ਉਦਯੋਗਿਕ ਐਕਸਪੋਜ਼ਰ ਦੌਰੇ, ਚੱਲ ਰਹੇ ਖੇਡ ਸਮਾਗਮਾਂ ਦਾ ਐਕਸਪੋਜ਼ਰ, ਸੀਆਰਪੀਐੱਫ ਕੈਂਪ ਦਾ ਦੌਰਾ, ਸੱਭਿਆਚਾਰਕ ਪ੍ਰਦਰਸ਼ਨ ਆਦਿ ਸ਼ਾਮਲ ਹਨ। 

 

 ******** 

 

ਐੱਨਬੀ/ਐੱਸਕੇ



(Release ID: 1869433) Visitor Counter : 113