ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਧਨਤੇਰਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ 22 ਅਕਤੂਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ - ਗ੍ਰਾਮੀਣ (PMAY-G) ਦੇ 4.5 ਲੱਖ ਤੋਂ ਵੱਧ ਲਾਭਾਰਥੀਆਂ ਦੇ 'ਗ੍ਰਹਿ ਪ੍ਰਵੇਸ਼ਮ' ਵਿੱਚ ਹਿੱਸਾ ਲੈਣਗੇ


ਮੱਧ ਪ੍ਰਦੇਸ਼ ਵਿੱਚ ਇਸ ਯੋਜਨਾ ਦੇ ਤਹਿਤ 35,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਲਗਭਗ 29 ਲੱਖ ਘਰ ਬਣ ਚੁੱਕੇ ਹਨ

प्रविष्टि तिथि: 19 OCT 2022 5:53PM by PIB Chandigarh

ਧਨਤੇਰਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਅਕਤੂਬਰ ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਮੱਧ ਪ੍ਰਦੇਸ਼ ਦੇ ਸਤਨਾ ਚ ਪ੍ਰਧਾਨ ਮੰਤਰੀ ਆਵਾਸ ਯੋਜਨਾ - ਗ੍ਰਾਮੀਣ ਦੇ ਲਗਭਗ 4.51 ਲੱਖ ਲਾਭਾਰਥੀਆਂ ਦੇ ਗ੍ਰਹਿ ਪ੍ਰਵੇਸ਼ਮ’ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ ਦੀ ਇਹ ਲਗਾਤਾਰ ਕੋਸ਼ਿਸ਼ ਰਹੀ ਹੈ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਵਾਲਾ ਆਪਣਾ ਘਰ ਮੁਹੱਈਆ ਕਰਵਾਇਆ ਜਾਵੇ। ਇਹ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਮੱਧ ਪ੍ਰਦੇਸ਼ ਵਿੱਚ ਹੁਣ ਤੱਕ ਲਗਭਗ 38 ਲੱਖ ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ 29 ਲੱਖ ਘਰਾਂ ਦਾ ਨਿਰਮਾਣ 35,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ।

 

 

 ******

ਡੀਐੱਸ/ਐੱਲਪੀ


(रिलीज़ आईडी: 1869499) आगंतुक पटल : 156
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam