ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ - 10 ਲੱਖ ਕਰਮਚਾਰੀਆਂ ਲਈ ਭਰਤੀ ਮੁਹਿੰਮ ਸ਼ੁਰੂ

Posted On: 22 OCT 2022 1:10PM by PIB Chandigarh



 

"ਸਾਡੇ ਕਰਮਯੋਗੀਆਂ ਦੇ ਪ੍ਰਯਤਨਾਂ ਸਦਕਾ ਸਰਕਾਰੀ ਵਿਭਾਗਾਂ ਦੀ ਦਕਸ਼ਤਾ ਵਧੀ ਹੈ"

 

"ਪਿਛਲੇ 8 ਵਰ੍ਹਿਆਂ ਵਿੱਚ ਕੀਤੇ ਗਏ ਸੁਧਾਰਾਂ ਕਾਰਨ ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ"

 

ਇਸ ਤੋਂ ਪਹਿਲਾਂ ਦੇਸ਼ ਵਿੱਚ ਕਦੇ ਵੀ ਮੁਦਰਾ ਯੋਜਨਾ ਦੀ ਵਿਸ਼ਾਲਤਾ ਦਾ ਸਵੈ-ਰੋਜ਼ਗਾਰ ਪ੍ਰੋਗਰਾਮ ਲਾਗੂ ਨਹੀਂ ਕੀਤਾ ਗਿਆ ਸੀ”

 

"ਅਸੀਂ ਦੇਸ਼ ਦੇ ਨੌਜਵਾਨਾਂ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਮੰਨਦੇ ਹਾਂ"

 

"ਕੇਂਦਰ ਦੀ ਸਰਕਾਰ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨ ਲਈ ਇੱਕੋ ਸਮੇਂ ਕਈ ਮੋਰਚਿਆਂ 'ਤੇ ਕੰਮ ਕਰ ਰਹੀ ਹੈ"

 

"21ਵੀਂ ਸਦੀ ਦੇ ਭਾਰਤ ਵਿੱਚ ਸਰਕਾਰੀ ਨੌਕਰੀ ਸਮਾਂ ਸੀਮਾ ਦੇ ਅੰਦਰ ਸੇਵਾ ਪ੍ਰਦਾਨ ਕਰਨ ਅਤੇ ਕੰਮ ਨੂੰ ਪੂਰਾ ਕਰਨ ਦੀ ਪ੍ਰਤੀਬੱਧਤਾ ਹੈ"

 

"ਜਦੋਂ ਵੀ ਤੁਸੀਂ ਦਫ਼ਤਰਾਂ ਦੇ ਦਰਵਾਜ਼ੇ ਵਿੱਚੋਂ ਪ੍ਰਵੇਸ਼ ਕਰੋ ਤਾਂ ਆਪਣੇ 'ਕਰਤਵਯ ਪਥ' ਨੂੰ ਹਮੇਸ਼ਾ ਧਿਆਨ ਵਿੱਚ ਰੱਖੋ"

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਲੱਖ ਕਰਮਚਾਰੀਆਂ ਦੀ ਭਰਤੀ ਮੁਹਿੰਮ – ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ।  ਸਮਾਗਮ ਦੌਰਾਨ 75,000 ਨਵ-ਨਿਯੁਕਤਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

 

ਨਿਯੁਕਤਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਧਨਤੇਰਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਨਾਲ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ “ਅੱਜ ਦਾ ਉਹ ਦਿਨ ਹੈ ਜਦੋਂ ਰੋਜ਼ਗਾਰ ਮੇਲੇ ਦੇ ਰੂਪ ਵਿੱਚ ਇੱਕ ਨਵੀਂ ਕੜੀ ਦੇਸ਼ ਵਿੱਚ ਪਿਛਲੇ 8 ਵਰ੍ਹਿਆਂ ਤੋਂ ਚਲ ਰਹੀਆਂ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹਿੰਮਾਂ ਨਾਲ ਜੋੜੀ ਜਾ ਰਹੀ ਹੈ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 75 ਵਰ੍ਹਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਇੱਕ ਪ੍ਰੋਗਰਾਮ ਤਹਿਤ 75,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਰੋਜ਼ਗਾਰ ਮੇਲੇ ਦੇ ਤਰਕ ਦੀ ਵਿਆਖਿਆ ਕਰਦੇ ਹੋਏ ਕਿਹਾ "ਅਸੀਂ ਫ਼ੈਸਲਾ ਕੀਤਾ ਹੈ ਕਿ ਇੱਕ ਵਾਰ ਵਿੱਚ ਨਿਯੁਕਤੀ ਪੱਤਰ ਦੇਣ ਦੀ ਪਰੰਪਰਾ ਸ਼ੁਰੂ ਕੀਤੀ ਜਾਵੇ ਤਾਂ ਜੋ ਵਿਭਾਗਾਂ ਵਿੱਚ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦਾ ਇੱਕ ਸਮੂਹਿਕ ਸੁਭਾਅ ਵਿਕਸਿਤ ਹੋ ਸਕੇ।” ਆਉਣ ਵਾਲੇ ਦਿਨਾਂ ਵਿੱਚ ਵੀ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ “ਮੈਨੂੰ ਖੁਸ਼ੀ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ-ਨਾਲ ਕਈ ਐੱਨਡੀਏ ਸ਼ਾਸਿਤ ਅਤੇ ਬੀਜੇਪੀ ਸ਼ਾਸਿਤ ਰਾਜ ਵੀ ਇਸੇ ਤਰ੍ਹਾਂ ਦੇ ਮੇਲੇ ਆਯੋਜਿਤ ਕਰਨਗੇ।”

 

ਉਨ੍ਹਾਂ ਦੇ ਸ਼ਾਮਲ ਹੋਣ ਦੇ ਸਮੇਂ ਦੀ ਮਹੱਤਤਾ ਦਾ ਸੁਆਗਤ ਕਰਦੇ ਹੋਏ ਅਤੇ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਵੇਂ ਨਿਯੁਕਤਾਂ ਨੂੰ ਕਿਹਾ ਕਿ ਅੰਮ੍ਰਿਤ ਕਾਲ ਵਿੱਚ, ਇੱਕ ਵਿਕਸਿਤ ਭਾਰਤ ਦੇ ਸੰਕਲਪ ਦੀ ਪੂਰਤੀ ਲਈ, ਅਸੀਂ ਇੱਕ ਆਤਮਨਿਰਭਰ ਭਾਰਤ ਦੇ ਰਾਹ 'ਤੇ ਅੱਗੇ ਵਧ ਰਹੇ ਹਾਂ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਭਾਰਤ ਨੂੰ ਆਤਮਨਿਰਭਰਤਾ ਦੇ ਰਾਹ 'ਤੇ ਲਿਜਾਣ ਵਿੱਚ ਖੋਜਕਾਰਾਂ, ਉੱਦਮੀਆਂ, ਉਦਯੋਗਪਤੀਆਂ, ਕਿਸਾਨਾਂ ਅਤੇ ਨਿਰਮਾਣ ਅਤੇ ਸੇਵਾਵਾਂ ਦੇ ਖੇਤਰ ਦੇ ਲੋਕਾਂ ਦੀ ਅਹਿਮ ਭੂਮਿਕਾ ਹੈ। ਸਬਕਾ ਪ੍ਰਯਾਸ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯਾਤਰਾ ਵਿੱਚ ਹਰ ਕਿਸੇ ਦੇ ਪ੍ਰਯਤਨ ਮਹੱਤਵਪੂਰਨ ਹਨ ਅਤੇ ਸਬਕਾ ਪ੍ਰਯਾਸ ਦੀ ਇਹ ਭਾਵਨਾ ਤਾਂ ਹੀ ਸੰਭਵ ਹੈ ਜਦੋਂ ਸਾਰੀਆਂ ਮਹੱਤਵਪੂਰਨ ਸੁਵਿਧਾਵਾਂ ਹਰ ਕਿਸੇ ਤੱਕ ਪਹੁੰਚਦੀਆਂ ਹਨ।

 

ਉਨ੍ਹਾਂ ਕਿਹਾ ਕਿ ਲੱਖਾਂ ਅਸਾਮੀਆਂ ਲਈ ਚੋਣ ਪ੍ਰਕਿਰਿਆ ਨੂੰ ਕੁਝ ਮਹੀਨਿਆਂ ਵਿੱਚ ਪੂਰਾ ਕਰਨਾ ਅਤੇ ਨਿਯੁਕਤੀ ਪੱਤਰ ਜਾਰੀ ਕਰਨਾ ਪਿਛਲੇ 7-8 ਵਰ੍ਹਿਆਂ ਵਿੱਚ ਸਰਕਾਰੀ ਪ੍ਰਣਾਲੀ ਵਿੱਚ ਆਈ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਕਿਹਾ "ਅੱਜ, ਵਰਕ ਕਲਚਰ ਬਦਲ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ “ਸਾਡੇ ਕਰਮਯੋਗੀਆਂ ਦੇ ਪ੍ਰਯਤਨਾਂ ਸਦਕਾ ਸਰਕਾਰੀ ਵਿਭਾਗਾਂ ਦੀ ਦਕਸ਼ਤਾ ਵਧੀ ਹੈ।” ਪ੍ਰਧਾਨ ਮੰਤਰੀ ਨੇ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ ਜਦੋਂ ਸਰਕਾਰੀ ਨੌਕਰੀਆਂ ਲਈ ਅਪਲਾਈ ਕਰਨਾ ਇੱਕ ਕਠਿਨ ਪ੍ਰਕਿਰਿਆ ਸੀ ਅਤੇ ਚੋਣ ਵਿੱਚ ਪੱਖਪਾਤ ਅਤੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਸੀ।  ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸ਼ੁਰੂਆਤੀ ਵਰ੍ਹਿਆਂ ਦੌਰਾਨ ਕੇਂਦਰ ਸਰਕਾਰ ਦੇ ਗਰੁੱਪ ਸੀ ਅਤੇ ਗਰੁੱਪ ਡੀ ਦੀਆਂ ਅਸਾਮੀਆਂ ਵਿੱਚ ਸਵੈ-ਤਸਦੀਕ ਅਤੇ ਇੰਟਰਵਿਊ ਨੂੰ ਖ਼ਤਮ ਕਰਨ ਜਿਹੇ ਕਦਮਾਂ ਨੇ ਨੌਜਵਾਨਾਂ ਦੀ ਮਦਦ ਕੀਤੀ ਹੈ।

 

ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ।  ਪਿਛਲੇ 8 ਵਰ੍ਹਿਆਂ ਵਿੱਚ ਕੀਤੇ ਗਏ ਸੁਧਾਰਾਂ ਕਾਰਨ ਇਹ ਉਪਲਬਧੀ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅਸੀਂ ਪਿਛਲੇ 7-8 ਵਰ੍ਹਿਆਂ ਵਿੱਚ 10ਵੇਂ ਤੋਂ ਪੰਜਵੇਂ ਸਥਾਨ 'ਤੇ ਛਲਾਂਗ ਮਾਰੀ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਚੁਣੌਤੀਆਂ ਦੀ ਵਿਸ਼ਾਲਤਾ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨਕਾਰਾਤਮਕ ਪ੍ਰਭਾਵਾਂ ਨੂੰ ਬਹੁਤ ਹੱਦ ਤੱਕ ਕਾਬੂ ਕਰ ਸਕਦਾ ਹੈ। ਉਨ੍ਹਾਂ ਕਿਹਾ “ਇਹ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਪਿਛਲੇ 8 ਵਰ੍ਹਿਆਂ ਵਿੱਚ ਅਸੀਂ ਦੇਸ਼ ਦੀ ਅਰਥਵਿਵਸਥਾ ਦੀਆਂ ਉਨ੍ਹਾਂ ਕਮੀਆਂ ਤੋਂ ਛੁਟਕਾਰਾ ਪਾ ਲਿਆ ਹੈ ਜਿਨ੍ਹਾਂ ਨੇ ਰੁਕਾਵਟਾਂ ਪੈਦਾ ਕੀਤੀਆਂ ਸਨ।”

 

ਖੇਤੀਬਾੜੀ, ਪ੍ਰਾਈਵੇਟ ਸੈਕਟਰ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਜਿਹੇ ਸਭ ਤੋਂ ਵੱਧ ਨੌਕਰੀਆਂ ਵਾਲੇ ਖੇਤਰਾਂ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਉੱਜਵਲ ਭਵਿੱਖ ਲਈ ਭਾਰਤ ਦੇ ਨੌਜਵਾਨਾਂ ਨੂੰ ਕੌਸ਼ਲ ਸੰਪੰਨ ਬਣਾਉਣ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ "ਅੱਜ ਅਸੀਂ ਨੌਜਵਾਨਾਂ ਦੇ ਕੌਸ਼ਲ ਵਿਕਾਸ 'ਤੇ ਸਭ ਤੋਂ ਵੱਧ ਜ਼ੋਰ ਦੇ ਰਹੇ ਹਾਂ।  ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਦੇਸ਼ ਦੇ ਉਦਯੋਗਾਂ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਇੱਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ।” ਉਨ੍ਹਾਂ ਦੱਸਿਆ ਕਿ ਸਕਿੱਲ ਇੰਡੀਆ ਅਭਿਯਾਨ ਦੇ ਤਹਿਤ 1.25 ਕਰੋੜ ਨੌਜਵਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਕੌਸ਼ਲ ਵਿਕਾਸ ਕੇਂਦਰ ਅਤੇ ਸੈਂਕੜੇ ਉੱਚੇਰੀ ਸਿੱਖਿਆ ਸੰਸਥਾਵਾਂ ਖੋਲ੍ਹੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਡ੍ਰੋਨ ਨੀਤੀ ਨੂੰ ਉਦਾਰ ਬਣਾਉਣ, ਪੁਲਾੜ ਨੀਤੀ ਨੂੰ ਖੋਲ੍ਹਣ ਅਤੇ ਮੁਦਰਾ ਯੋਜਨਾ ਦੇ ਤਹਿਤ 20 ਲੱਖ ਕਰੋੜ ਰੁਪਏ ਦੇ ਕਰਜ਼ੇ ਜਿਹੀਆਂ ਪਹਿਲਾਂ ਨੇ ਪ੍ਰਕਿਰਿਆ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ "ਇਸ ਤੋਂ ਪਹਿਲਾਂ ਕਦੇ ਵੀ ਦੇਸ਼ ਵਿੱਚ ਇਸ ਵਿਸ਼ਾਲਤਾ ਦਾ ਸਵੈ-ਰੋਜ਼ਗਾਰ ਪ੍ਰੋਗਰਾਮ ਲਾਗੂ ਨਹੀਂ ਕੀਤਾ ਗਿਆ ਸੀ।”

 

ਉਨ੍ਹਾਂ ਅੱਗੇ ਕਿਹਾ, ਸਵੈ-ਸਹਾਇਤਾ ਸਮੂਹਾਂ ਤੋਂ ਇਲਾਵਾ, ਖਾਦੀ ਅਤੇ ਗ੍ਰਾਮ ਉਦਯੋਗ ਪਿੰਡਾਂ ਵਿੱਚ ਰੋਜ਼ਗਾਰ ਪੈਦਾ ਕਰਨ ਦੀਆਂ ਪ੍ਰਮੁੱਖ ਉਦਾਹਰਣਾਂ ਹਨ।  ਦੇਸ਼ ਵਿੱਚ ਪਹਿਲੀ ਵਾਰ ਖਾਦੀ ਅਤੇ ਗ੍ਰਾਮ ਉਦਯੋਗ ਦੀ ਕੀਮਤ 4 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ ਅਤੇ ਖਾਦੀ ਅਤੇ ਗ੍ਰਾਮ ਉਦਯੋਗ ਵਿੱਚ 4 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ। ਉਨ੍ਹਾਂ ਕਿਹਾ “ਇਸ ਵਿੱਚ ਵੱਡੀ ਸੰਖਿਆ ਵਿੱਚ ਸਾਡੀਆਂ ਭੈਣਾਂ ਦੀ ਹਿੱਸੇਦਾਰੀ ਹੈ।”

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਟਾਰਟ-ਅੱਪ ਇੰਡੀਆ ਮੁਹਿੰਮ ਨੇ ਪੂਰੀ ਦੁਨੀਆ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਨੂੰ ਸਥਾਪਿਤ ਕੀਤਾ ਹੈ। ਇਸੇ ਤਰ੍ਹਾਂ, ਐੱਮਐੱਸਐੱਮਈ’ਸ ਨੂੰ ਮਹਾਮਾਰੀ ਦੌਰਾਨ ਵੱਡੇ ਪੱਧਰ 'ਤੇ ਸਮਰਥਨ ਦਿੱਤਾ ਗਿਆ ਸੀ, ਜਿਸ ਨਾਲ ਲਗਭਗ 1.5 ਕਰੋੜ ਨੌਕਰੀਆਂ ਦੀ ਰੱਖਿਆ ਕੀਤੀ ਗਈ ਸੀ।  ਉਨ੍ਹਾਂ ਕਿਹਾ ਕਿ ਮਨਰੇਗਾ ਦੇਸ਼ ਦੇ 7 ਕਰੋੜ ਲੋਕਾਂ ਨੂੰ ਨੌਕਰੀਆਂ ਪ੍ਰਦਾਨ ਕਰਦਾ ਹੈ।

 

21ਵੀਂ ਸਦੀ ਵਿੱਚ ਦੇਸ਼ ਲਈ ਸਭ ਤੋਂ ਖ਼ਾਹਿਸ਼ੀ ਪ੍ਰੋਜੈਕਟ ‘ਮੇਕ ਇਨ ਇੰਡੀਆ’ ਅਤੇ ਆਤਮਨਿਰਭਰ ਭਾਰਤ ਰਿਹਾ ਹੈ। ਅੱਜ, ਦੇਸ਼ ਬਹੁਤ ਸਾਰੇ ਮਾਮਲਿਆਂ ਵਿੱਚ ਇੱਕ ਵਧ ਰਹੇ ਦਰਾਮਦਕਾਰ ਤੋਂ ਇੱਕ ਬਹੁਤ ਵੱਡੇ ਨਿਰਯਾਤਕ ਵੱਲ ਵਧ ਰਿਹਾ ਹੈ। ਅਜਿਹੇ ਕਈ ਸੈਕਟਰ ਹਨ ਜਿਨ੍ਹਾਂ ਵਿੱਚ ਭਾਰਤ ਅੱਜ ਗਲੋਬਲ ਹੱਬ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਤੋੜ ਨਿਰਯਾਤ ਵੀ ਮਜ਼ਬੂਤ ​​ਰੋਜ਼ਗਾਰ ਵਿਕਾਸ ਦਰਸਾਉਂਦਾ ਹੈ।

 

ਉਨ੍ਹਾਂ ਕਿਹਾ "ਸਰਕਾਰ ਮੈਨੂਫੈਕਚਰਿੰਗ ਅਤੇ ਟੂਰਿਜ਼ਮ ਸੈਕਟਰਾਂ ਵਿੱਚ ਵਿਆਪਕ ਤੌਰ 'ਤੇ ਕੰਮ ਕਰ ਰਹੀ ਹੈ ਕਿਉਂਕਿ ਦੋਵਾਂ ਵਿੱਚ ਰੋਜ਼ਗਾਰ ਦੀਆਂ ਵੱਡੀਆਂ ਸੰਭਾਵਨਾਵਾਂ ਹਨ।” ਦੁਨੀਆ ਭਰ ਦੀਆਂ ਕੰਪਨੀਆਂ ਲਈ ਭਾਰਤ ਆਉਣ, ਆਪਣੀਆਂ ਫੈਕਟਰੀਆਂ ਲਗਾਉਣ ਅਤੇ ਆਲਮੀ ਮੰਗ ਨੂੰ ਪੂਰਾ ਕਰਨ ਲਈ ਪ੍ਰਕਿਰਿਆਵਾਂ ਨੂੰ ਵੀ ਸਰਲ ਬਣਾਇਆ ਜਾ ਰਿਹਾ ਹੈ।  ਸਰਕਾਰ ਨੇ ਉਤਪਾਦਨ ਦੇ ਅਧਾਰ 'ਤੇ ਪ੍ਰੋਤਸਾਹਨ ਦੇਣ ਲਈ ਪੀਐੱਲਆਈ ਸਕੀਮ ਵੀ ਸ਼ੁਰੂ ਕੀਤੀ ਹੈ। ਜਿੰਨਾ ਜ਼ਿਆਦਾ ਉਤਪਾਦਨ, ਉਤਨਾ ਜ਼ਿਆਦਾ ਪ੍ਰੋਤਸਾਹਨ, ਇਹ ਭਾਰਤ ਦੀ ਨੀਤੀ ਹੈ। ਇਸ ਦੇ ਨਤੀਜੇ ਅੱਜ ਬਹੁਤ ਸਾਰੇ ਸੈਕਟਰਾਂ ਵਿੱਚ ਪਹਿਲਾਂ ਹੀ ਦਿਖਾਈ ਦੇ ਰਹੇ ਹਨ।  ਪਿਛਲੇ ਸਾਲਾਂ ਵਿੱਚ ਈਪੀਐੱਫਓ ​​ਦੇ ਜੋ ਅੰਕੜੇ ਆ ਰਹੇ ਹਨ, ਉਹ ਵੀ ਦਰਸਾਉਂਦੇ ਹਨ ਕਿ ਰੋਜ਼ਗਾਰ ਸਬੰਧੀ ਸਰਕਾਰ ਦੀਆਂ ਨੀਤੀਆਂ ਨੇ ਸਥਿਤੀ ਵਿੱਚ ਕਿੰਨਾ ਸੁਧਾਰ ਕੀਤਾ ਹੈ। ਉਨ੍ਹਾਂ ਨੋਟ ਕੀਤਾ ਕਿ ਦੋ ਦਿਨ ਪਹਿਲਾਂ ਆਏ ਅੰਕੜਿਆਂ ਦੇ ਅਨੁਸਾਰ, ਇਸ ਵਰ੍ਹੇ ਅਗਸਤ ਦੇ ਮਹੀਨੇ ਵਿੱਚ, ਲਗਭਗ 17 ਲੱਖ ਲੋਕ ਈਪੀਐੱਫਓ ਵਿੱਚ ਸ਼ਾਮਲ ਹੋਏ ਅਤੇ ਹੁਣ ਦੇਸ਼ ਦੀ ਰਸਮੀ ਅਰਥਵਿਵਸਥਾ ਦਾ ਹਿੱਸਾ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਕਰੀਬ 8 ਲੱਖ ਲੋਕ 18 ਤੋਂ 25 ਸਾਲ ਦੀ ਉਮਰ ਦੇ ਹਨ।

 

ਪ੍ਰਧਾਨ ਮੰਤਰੀ ਨੇ ਬੁਨਿਆਦੀ ਢਾਂਚੇ ਦੀ ਸਿਰਜਣਾ ਰਾਹੀਂ ਰੋਜ਼ਗਾਰ ਪੈਦਾ ਕਰਨ ਦੇ ਪਹਿਲੂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਅੱਠ ਵਰ੍ਹਿਆਂ ਵਿੱਚ ਦੇਸ਼ ਭਰ ਵਿੱਚ ਹਜ਼ਾਰਾਂ ਕਿਲੋਮੀਟਰ ਰਾਸ਼ਟਰੀ ਰਾਜ ਮਾਰਗਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਰੇਲਵੇ ਲਾਈਨਾਂ ਨੂੰ ਡਬਲ ਕਰਨ, ਗੇਜ ਬਦਲਣ ਅਤੇ ਬਿਜਲੀਕਰਣ 'ਤੇ ਦੇਸ਼ ਭਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਨਵੇਂ ਹਵਾਈ ਅੱਡੇ ਬਣਾਏ ਜਾ ਰਹੇ ਹਨ, ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਣ ਕੀਤਾ ਜਾ ਰਿਹਾ ਹੈ ਅਤੇ ਨਵੇਂ ਜਲ ਮਾਰਗ ਬਣਾਏ ਜਾ ਰਹੇ ਹਨ। ਸ਼੍ਰੀ ਮੋਦੀ ਨੇ ਅੱਗੇ ਕਿਹਾ "ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਤਿੰਨ ਕਰੋੜ ਤੋਂ ਵੱਧ ਘਰ ਵੀ ਬਣਾਏ ਗਏ ਹਨ।”

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਵਿੱਚ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨ ਲਈ ਕਈ ਮੋਰਚਿਆਂ 'ਤੇ ਇੱਕੋ ਸਮੇਂ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਬੁਨਿਆਦੀ ਢਾਂਚੇ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਇੱਕ ਸੌ ਲੱਖ ਕਰੋੜ ਰੁਪਏ ਤੋਂ ਵੱਧ ਦੇ ਲਕਸ਼ ਨਾਲ ਕੰਮ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ ਜਿਸ ਨਾਲ ਸਥਾਨਕ ਪੱਧਰ 'ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਲੱਖਾਂ ਮੌਕੇ ਪੈਦਾ ਹੋ ਰਹੇ ਹਨ।  ਪ੍ਰਧਾਨ ਮੰਤਰੀ ਨੇ ਆਸਥਾ, ਅਧਿਆਤਮਿਕਤਾ ਅਤੇ ਇਤਿਹਾਸਿਕ ਮਹੱਤਤਾ ਵਾਲੇ ਸਥਾਨਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੂੰ ਦੇਸ਼ ਭਰ ਵਿੱਚ ਵਿਕਸਿਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਆਧੁਨਿਕ ਬੁਨਿਆਦੀ ਢਾਂਚੇ ਲਈ ਕੀਤੇ ਜਾ ਰਹੇ ਇਹ ਕੰਮ ਟੂਰਿਜ਼ਮ ਸੈਕਟਰ ਨੂੰ ਵੀ ਨਵੀਂ ਊਰਜਾ ਪ੍ਰਦਾਨ ਕਰ ਰਹੇ ਹਨ ਅਤੇ ਦੂਰ-ਦਰਾਜ ਖੇਤਰਾਂ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰ ਰਹੇ ਹਨ।

 

ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਭਾਰਤ ਦੀ ਸਭ ਤੋਂ ਵੱਡੀ ਤਾਕਤ ਦੇਸ਼ ਦੇ ਨੌਜਵਾਨਾਂ ਵਿੱਚ ਹੈ। ਉਹ ਅਜ਼ਾਦੀ ਕਾ ਅੰਮ੍ਰਿਤ ਕਾਲ ਵਿੱਚ ਵਿਕਸਿਤ ਭਾਰਤ ਬਣਾਉਣ ਦੀ ਪ੍ਰੇਰਕ ਸ਼ਕਤੀ ਹਨ। ਪ੍ਰਧਾਨ ਮੰਤਰੀ ਨੇ ਨਵ-ਨਿਯੁਕਤਾਂ ਨੂੰ ਤਾਕੀਦ ਕੀਤੀ ਕਿ ਉਹ ਦਫ਼ਤਰਾਂ ਦੇ ਦਰਵਾਜ਼ਿਆਂ ਵਿੱਚੋਂ ਪ੍ਰਵੇਸ਼ ਕਰਨ ਵੇਲੇ ਆਪਣੇ ‘ਕਰਤਵਯ ਪਥ’ ਨੂੰ ਹਮੇਸ਼ਾ ਧਿਆਨ ਵਿੱਚ ਰੱਖਣ। ਪ੍ਰਧਾਨ ਮੰਤਰੀ ਨੇ ਕਿਹਾ, “ਤੁਹਾਨੂੰ ਦੇਸ਼ ਦੇ ਨਾਗਰਿਕਾਂ ਦੀ ਸੇਵਾ ਲਈ ਨਿਯੁਕਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਅੰਤ ਵਿੱਚ ਕਿਹਾ, 21ਵੀਂ ਸਦੀ ਵਿੱਚ ਭਾਰਤ ਸਰਕਾਰ ਦੀ ਨੌਕਰੀ ਸਿਰਫ਼ ਸੁਵਿਧਾਵਾਂ ਬਾਰੇ ਹੀ ਨਹੀਂ ਹੈ, ਬਲਕਿ ਦੇਸ਼ ਦੇ ਕੋਨੇ-ਕੋਨੇ ਦੇ ਲੋਕਾਂ ਦੀ ਸਮਾਂਬੱਧ ਤਰੀਕੇ ਨਾਲ ਸੇਵਾ ਕਰਨ ਦੀ ਇੱਕ ਪ੍ਰਤੀਬੱਧਤਾ ਅਤੇ ਸੁਨਹਿਰੀ ਮੌਕਾ ਹੈ।

 

ਪਿਛੋਕੜ

 

ਅੱਜ ਦੀ ਪਹਿਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗੀ। ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ।

 

ਦੇਸ਼ ਭਰ ਵਿੱਚੋਂ ਚੁਣੇ ਗਏ ਨਵੇਂ ਭਰਤੀ ਕੀਤੇ ਗਏ ਕਰਮਚਾਰੀ ਭਾਰਤ ਸਰਕਾਰ ਦੇ 38 ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ। ਨਿਯੁਕਤ ਕੀਤੇ ਗਏ ਵਿਅਕਤੀ ਵਿਭਿੰਨ ਪੱਧਰਾਂ 'ਤੇ ਸਰਕਾਰ ਵਿਚ ਸ਼ਾਮਲ ਹੋਣਗੇ ਜਿਵੇਂ ਕਿ ਗਰੁੱਪ-ਏ, ਗਰੁੱਪ-ਬੀ (ਗਜ਼ਟਿਡ), ਗਰੁੱਪ-ਬੀ (ਨਾਨ-ਗਜ਼ਟਿਡ) ਅਤੇ ਗਰੁੱਪ-ਸੀ। ਜਿਨ੍ਹਾਂ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਸੈਂਟਰਲ ਆਰਮਡ ਫੋਰਸ ਪਰਸੋਨਲ, ਸਬ-ਇੰਸਪੈਕਟਰ, ਕਾਂਸਟੇਬਲ, ਐੱਲਡੀਸੀ, ਸਟੈਨੋ, ਪੀਏ, ਇਨਕਮ ਟੈਕਸ ਇੰਸਪੈਕਟਰ, ਅਤੇ ਐੱਮਟੀਐੱਸ ਸ਼ਾਮਲ ਹਨ। 

 

ਇਹ ਭਰਤੀਆਂ ਮਿਸ਼ਨ ਮੋਡ ਵਿੱਚ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਜਾਂ ਤਾਂ ਆਪਣੇ ਦੁਆਰਾ ਜਾਂ ਭਰਤੀ ਏਜੰਸੀਆਂ ਜਿਵੇਂ ਕਿ ਯੂਪੀਐੱਸਸੀ, ਐੱਸਐੱਸਸੀ ਅਤੇ ਰੇਲਵੇ ਭਰਤੀ ਬੋਰਡ ਦੁਆਰਾ ਕੀਤੀਆਂ ਜਾ ਰਹੀਆਂ ਹਨ। ਤੇਜ਼ੀ ਨਾਲ ਭਰਤੀ ਲਈ ਚੋਣ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ ਅਤੇ ਟੈੱਕ-ਸਮਰੱਥ ਬਣਾਇਆ ਗਿਆ ਹੈ।

 

https://twitter.com/narendramodi/status/1583701507677253633

 

https://twitter.com/PMOIndia/status/1583702132590399493

 

https://twitter.com/PMOIndia/status/1583702615916834816

 

https://twitter.com/PMOIndia/status/1583703234014683141

 

https://twitter.com/PMOIndia/status/1583703946022989824

 

https://twitter.com/PMOIndia/status/1583704240307830785

 

https://twitter.com/PMOIndia/status/1583705056418725888

 

https://twitter.com/PMOIndia/status/1583705327060410369

 

https://twitter.com/PMOIndia/status/1583706327661961216

 

https://twitter.com/PMOIndia/status/1583707669608640512

 

PM Narendra Modi launches Rozgar Mela & distributes appointment letters to 75000 candidates

 

 ************

 

ਡੀਐੱਸ/ਟੀਐੱਸ



(Release ID: 1870260) Visitor Counter : 159