ਪ੍ਰਧਾਨ ਮੰਤਰੀ ਦਫਤਰ
ਅਸੀਂ ਗੁਰੂ ਸਾਹਿਬਾਨ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰਦੇ ਰਹਾਂਗੇ: ਪ੍ਰਧਾਨ ਮੰਤਰੀ
प्रविष्टि तिथि:
22 OCT 2022 5:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੇਮਕੁੰਡ ਸਾਹਿਬ ਰੋਪਵੇਅ ਬਾਰੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਪ੍ਰਮੁੱਖ ਅਧਿਆਤਮਿਕ ਸ਼ਖ਼ਸੀਅਤਾਂ ਸਮੇਤ ਸਿੱਖ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਦੇ ਖੁਸ਼ੀ ਅਤੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਸੋਚ ਨੂੰ ਪੂਰਾ ਕਰਨ ਲਈ ਪ੍ਰਯਤਨਸ਼ੀਲ ਰਹਿਣ ਦਾ ਭਰੋਸਾ ਦਿੱਤਾ। ਪੱਤਰ ਸੂਚਨਾ ਦਫ਼ਤਰ ਦੇ ਟਵੀਟਾਂ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ: “ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਪ੍ਰਮੁੱਖ ਅਧਿਆਤਮਿਕ ਸ਼ਖ਼ਸੀਅਤਾਂ ਸਮੇਤ ਸਿੱਖ ਭਾਈਚਾਰੇ ਦੇ ਸਤਿਕਾਰਯੋਗ ਮੈਂਬਰਾਂ ਨੇ ਹੇਮਕੁੰਡ ਸਾਹਿਬ ਰੋਪਵੇਅ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੈਂ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਸੰਗਤ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਗੁਰੂ ਸਾਹਿਬਾਨ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰਦੇ ਰਹਾਂਗੇ।”
********
ਡੀਐੱਸ/ਏਕੇ
(रिलीज़ आईडी: 1870355)
आगंतुक पटल : 160
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam