ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਹੋਈ ਭਿਆਨਕ ਸੜਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ



ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 22 OCT 2022 11:26AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਹੋਈ ਭਿਆਨਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

ਮੱਧ ਪ੍ਰਦੇਸ਼ ਦੇ ਰੀਵਾ 'ਚ ਨੈਸ਼ਨਲ ਹਾਈਵੇ 'ਤੇ ਹੋਇਆ ਹਾਦਸਾ ਹਿਰਦੈਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਮਦਦ 'ਚ ਜੁਟਿਆ ਹੈ।

 

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਹੋਈ ਦੁਖਦ ਬੱਸ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

 

*****

 

ਡੀਐੱਸ/ਟੀਐੱਸ


(Release ID: 1870356)