ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ


"ਚਿੰਤਨ ਸ਼ਿਵਿਰ ਸਹਿਕਾਰੀ ਸੰਘਵਾਦ ਦੀ ਇੱਕ ਪ੍ਰਮੁੱਖ ਉਦਾਹਰਣ ਹੈ"

"'ਪੰਚ ਪ੍ਰਣ' ਸੁਸ਼ਾਸਨ ਲਈ ਮਾਰਗਦਰਸ਼ਕ ਸ਼ਕਤੀ ਹੋਣਾ ਚਾਹੀਦਾ ਹੈ"

"ਸਮਾਰਟ ਟੈਕਨਾਲੋਜੀ ਦੀ ਮਦਦ ਨਾਲ ਕਾਨੂੰਨੀ ਵਿਵਸਥਾ ਨੂੰ ਸੁਧਾਰਿਆ ਜਾ ਸਕਦਾ ਹੈ"

“ਕਾਨੂੰਨ ਵਿਵਸਥਾ ਬਣਾਈ ਰੱਖਣਾ 27X7 ਦਾ ਕੰਮ ਹੈ”

"ਯੂਏਪੀਏ ਵਰਗੇ ਕਾਨੂੰਨਾਂ ਨੇ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਵਿੱਚ ਵਿਵਸਥਾ ਨੂੰ ਮਜਬੂਤੀ ਦਿੱਤੀ ਹੈ"

"'ਇੱਕ ਰਾਸ਼ਟਰ, ਇੱਕ ਪੁਲਿਸ ਵਰਦੀ' ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਇੱਕੋ ਜਿਹੀ ਪਛਾਣ ਦੇਵੇਗੀ"

"ਜਾਅਲੀ ਖ਼ਬਰਾਂ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਉੱਨਤ ਤਕਨੀਕ ਤੋਂ ਕੰਮ ਲੈਣਾ ਹੋਵੇਗਾ"

“ਨਕਸਲਵਾਦ ਦਾ ਹਰੇਕ ਰੂਪ, ਚਾਹੇ ਬੰਦੂਕ ਵਾਲਾ ਹੋਵੇ ਜਾਂ ਕਲਮ ਵਾਲਾ, ਉਸ ਨੂੰ ਪੁੱਟ ਸੁੱਟਣਾ ਹੋਵੇਗਾ”

"ਪੁਲਿਸ ਵਾਹਨ ਕਦੇ ਵੀ ਪੁਰਾਣੇ ਨਹੀਂ ਹੋਣੇ ਚਾਹੀਦੇ ਕਿਉਂਕਿ ਇਹ ਉਨ੍ਹਾਂ ਦੀ ਕੁਸ਼ਲਤਾ ਨਾਲ ਜੁੜੇ ਹੈ"

Posted On: 28 OCT 2022 12:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ।

ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀਪੂਰਨ ਮਾਹੌਲ ਲਈ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਵਾਲੇ ਕਰਮਚਾਰੀਆਂ ਦੀਆਂ ਤਿਆਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚਿੰਤਨ ਸ਼ਿਵਿਰ ਸਹਿਕਾਰੀ ਸੰਘਵਾਦ ਦੀ ਉੱਤਮ ਉਦਾਹਰਣ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਸੰਵਿਧਾਨ ਅਨੁਸਾਰ ਕਾਨੂੰਨ ਅਤੇ ਵਿਵਸਥਾ ਰਾਜਾਂ ਦੀ ਜ਼ਿੰਮੇਵਾਰੀ ਹੈਪਰ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਬਰਾਬਰ ਦੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਹਰ ਰਾਜ ਨੂੰ ਇੱਕ ਦੂਜੇ ਤੋਂ ਸਿੱਖਣਾ ਚਾਹੀਦਾ ਹੈਇੱਕ ਦੂਜੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਦੇਸ਼ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈਇਹ ਸੰਵਿਧਾਨ ਦੀ ਆਤਮਾ ਹੈ ਅਤੇ ਦੇਸ਼ ਵਾਸੀਆਂ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ।

ਚੱਲ ਰਹੇ ਅੰਮ੍ਰਿਤ ਕਾਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਦੌਰਾਨ ਪੰਚ ਪ੍ਰਣ’ ਦੇ ਨਿਚੋੜ ਨੂੰ ਲੈ ਕੇ ਇੱਕ ਅੰਮ੍ਰਿਤ ਪੀੜੀ ਉਭਰੇਗੀ। " ਉਨ੍ਹਾਂ ਕਿਹਾ, 'ਪੰਚ ਪ੍ਰਣਸੁਸ਼ਾਸਨ ਲਈ ਮਾਰਗਦਰਸ਼ਕ ਸ਼ਕਤੀ ਹੋਣਾ ਚਾਹੀਦਾ ਹੈ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਦੀ ਤਾਕਤ ਵਧੇਗੀ ਤਾਂ ਦੇਸ਼ ਦੇ ਹਰ ਨਾਗਰਿਕ ਅਤੇ ਹਰ ਪਰਿਵਾਰ ਦੀ ਤਾਕਤ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਸੁਸ਼ਾਸਨ ਹੈਜਿੱਥੇ ਲਾਭ ਹਰੇਕ ਰਾਜ ਦੇ ਕਤਾਰ ਵਿੱਚ ਖੜ੍ਹੇ ਆਖਰੀ ਵਿਅਕਤੀ ਤੱਕ ਵੀ ਪਹੁੰਚਦਾ ਹੈ। ਪ੍ਰਧਾਨ ਮੰਤਰੀ ਨੇ ਕਾਨੂੰਨ ਅਤੇ ਵਿਵਸਥਾ ਪ੍ਰਣਾਲੀ ਅਤੇ ਰਾਜਾਂ ਦੇ ਵਿਕਾਸ ਦਰਮਿਆਨ ਸਬੰਧ 'ਤੇ ਜ਼ੋਰ ਦਿੱਤਾ। ਉਨ੍ਹਾਂ ਚਿੰਨ੍ਹਤ ਕੀਤਾ, “ਸਮੁੱਚੀ ਕਾਨੂੰਨ ਵਿਵਸਥਾ ਦਾ ਭਰੋਸੇਯੋਗ ਹੋਣਾ ਬਹੁਤ ਜ਼ਰੂਰੀ ਹੈ। ਲੋਕਾਂ ਵਿੱਚ ਇਸਦਾ ਵਿਸ਼ਵਾਸ ਅਤੇ ਧਾਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਕੁਦਰਤੀ ਆਫ਼ਤਾਂ ਦੇ ਸਮੇਂ ਵਿੱਚ ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀ ਵਧ ਰਹੀ ਸਮਰੂਪਤਾ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, "ਇਸੇ ਤਰ੍ਹਾਂਕਿਸੇ ਅਪਰਾਧ ਸਥਾਨ 'ਤੇ ਪੁਲਿਸ ਦੀ ਆਮਦ ਨੂੰ ਸਰਕਾਰ ਦੀ ਆਮਦ ਵਜੋਂ ਲਿਆ ਜਾਂਦਾ ਹੈ ਅਤੇ ਕੋਰੋਨਾ ਦੇ ਦੌਰ ਦੌਰਾਨ ਪੁਲਿਸ ਦੀ ਸਾਖ ਨੂੰ ਵੀ ਹੁਲਾਰਾ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਚਨਬੱਧਤਾ ਦੀ ਕੋਈ ਘਾਟ ਨਹੀਂ ਹੈ ਅਤੇ ਪੁਲਿਸ ਪ੍ਰਤੀ ਧਾਰਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਦਾ ਮਾਰਗਦਰਸ਼ਨ ਕਰਨਾ ਸਾਡੀ ਨਿਰੰਤਰ ਪ੍ਰਕਿਰਿਆ ਹੋਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਚਿੰਨ੍ਹਤ ਕੀਤਾ ਕਿ ਅਪਰਾਧ ਹੁਣ ਸਥਾਨਕ ਨਹੀਂ ਰਿਹਾ ਅਤੇ ਅੰਤਰਰਾਜੀਅੰਤਰਰਾਸ਼ਟਰੀ ਅਪਰਾਧਾਂ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਲਈ ਰਾਜ ਦੀਆਂ ਏਜੰਸੀਆਂ ਅਤੇ ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਆਪਸੀ ਸਹਿਯੋਗ ਮਹੱਤਵਪੂਰਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਾਈਬਰ ਕ੍ਰਾਈਮ ਹੋਵੇ ਜਾਂ ਹਥਿਆਰਾਂ ਜਾਂ ਨਸ਼ਿਆਂ ਦੀ ਤਸਕਰੀ ਲਈ ਡਰੋਨ ਤਕਨੀਕਾਂ ਦੀ ਵਰਤੋਂ ਹੋਵੇਸਰਕਾਰ ਨੂੰ ਇਸ ਖਤਰੇ ਨਾਲ ਨਜਿੱਠਣ ਲਈ ਨਵੀਆਂ ਤਕਨੀਕਾਂ ਵੱਲ ਕੰਮ ਕਰਦੇ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ, "ਸਮਾਰਟ ਟੈਕਨਾਲੋਜੀ ਦੀ ਮਦਦ ਨਾਲ ਕਾਨੂੰਨ ਅਤੇ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ।" ਉਨ੍ਹਾਂ ਕਿਹਾ ਕਿ 5ਜੀ ਲਾਭਾਂ ਦੇ ਨਾਲਵਧੇਰੇ ਚੌਕਸ ਰਹਿਣ ਦੀ ਲੋੜ ਪੈਦਾ ਕਰਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀਆਂ ਅਤੇ ਗ੍ਰਹਿ ਮੰਤਰੀਆਂ ਨੂੰ ਬੇਨਤੀ ਕੀਤੀ ਕਿ ਉਹ ਬਜਟ ਦੀਆਂ ਕਮੀਆਂ ਤੋਂ ਪਰ੍ਹੇ ਜਾ ਕੇ ਟੈਕਨਾਲੋਜੀ ਦੀ ਲੋੜ ਦਾ ਗੰਭੀਰਤਾ ਨਾਲ ਮੁਲਾਂਕਣ ਕਰਨ ਕਿਉਂਕਿ ਇਹ ਟੈਕਨਾਲੋਜੀ ਆਮ ਨਾਗਰਿਕਾਂ ਵਿੱਚ ਸੁਰੱਖਿਆ ਦਾ ਭਰੋਸਾ ਵਧਾਏਗੀ। ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਪੁਲਿਸ ਟੈਕਨਾਲੋਜੀ ਮਿਸ਼ਨ ਦਾ ਜ਼ਿਕਰ ਕੀਤਾਹਾਲਾਂਕਿ ਉਨ੍ਹਾਂ ਨੇ ਇੱਕ ਸਾਂਝੇ ਪਲੇਟਫਾਰਮ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ ਵੱਖ-ਵੱਖ ਰਾਜਾਂ ਦੀਆਂ ਵੱਖ-ਵੱਖ ਤਕਨੀਕਾਂ ਇੱਕ ਦੂਜੇ ਨਾਲ ਸੰਪਰਕ ਨਹੀਂ ਕਰਦੀਆਂ ਹਨ। ਉਨ੍ਹਾਂ ਕਿਹਾ, "ਸਾਡੇ ਕੋਲ ਇੱਕ ਸਮੁੱਚੇ ਭਾਰਤ ਦਾ ਨਜ਼ਰੀਆ ਹੋਣਾ ਚਾਹੀਦਾ ਹੈਸਾਡੇ ਸਾਰੇ ਵਧੀਆ ਅਭਿਆਸ ਆਪਸ ਵਿੱਚ ਚੱਲਣ ਯੋਗ ਹੋਣੇ ਚਾਹੀਦੇ ਹਨ ਅਤੇ ਇੱਕ ਸਾਂਝਾ ਲਿੰਕ ਹੋਣਾ ਚਾਹੀਦਾ ਹੈ।" ਉਨ੍ਹਾਂ ਨੇ ਰਾਜ ਦੀਆਂ ਏਜੰਸੀਆਂ ਨੂੰ ਫੋਰੈਂਸਿਕ ਵਿਗਿਆਨ ਵਿੱਚ ਸਮਰੱਥਾਵਾਂ ਵਿਕਸਿਤ ਕਰਨ ਅਤੇ ਗਾਂਧੀਨਗਰ ਦੀ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਦਾ ਪੂਰਾ ਲਾਭ ਲੈਣ ਲਈ ਕਿਹਾ।

ਸੁਧਾਰਾਂ ਨੂੰ ਉਜਾਗਰ ਕਰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਸੁਧਾਰ ਕੀਤੇ ਗਏ ਹਨਜਿਨ੍ਹਾਂ ਨੇ ਦੇਸ਼ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ, “ਕਾਨੂੰਨ ਵਿਵਸਥਾ ਬਣਾਈ ਰੱਖਣਾ 27X7 ਦਾ ਕੰਮ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਸ਼ਾਮਲ ਪ੍ਰਕਿਰਿਆਵਾਂ ਵਿੱਚ ਤਰੱਕੀ ਅਤੇ ਸੁਧਾਰਾਂ ਲਈ ਕੰਮ ਕਰਨਾ ਜ਼ਰੂਰੀ ਹੈ। ਉਨ੍ਹਾਂ ਇਸ ਦਿਸ਼ਾ ਵਿੱਚ ਇੱਕ ਕਦਮ ਵਜੋਂ ਕੰਪਨੀ ਕਾਨੂੰਨ ਵਿੱਚ ਬਹੁਤ ਸਾਰੀਆਂ ਚੀਜ਼ਾਂ ਦੇ ਅਪਰਾਧੀਕਰਨ ਦਾ ਜ਼ਿਕਰ ਕੀਤਾਉਨ੍ਹਾਂ ਰਾਜਾਂ ਨੂੰ ਵੀ ਮੁਲਾਂਕਣ ਕਰਨ ਅਤੇ ਪੁਰਾਣੇ ਨਿਯਮਾਂ ਅਤੇ ਕਾਨੂੰਨਾਂ ਤੋਂ ਛੁਟਕਾਰਾ ਪਾਉਣ ਲਈ ਕਿਹਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਵਿੱਚ ਭ੍ਰਿਸ਼ਟਾਚਾਰਅੱਤਵਾਦ ਅਤੇ ਹਵਾਲਾ ਨੂੰ ਮਜ਼ਬੂਤੀ ਨਾਲ ਨਜਿੱਠਣ ਦੀ ਇੱਛਾ ਸਪੱਸ਼ਟ ਹੈ। ਉਨ੍ਹਾਂ ਕਿਹਾ, "ਯੂਏਪੀਏ ਵਰਗੇ ਕਾਨੂੰਨਾਂ ਨੇ ਅੱਤਵਾਦ ਵਿਰੁੱਧ ਨਿਰਣਾਇਕ ਲੜਾਈ ਵਿੱਚ ਵਿਵਸਥਾ ਨੂੰ ਮਜਬੂਤੀ ਦਿੱਤੀ ਹੈ।"

ਪ੍ਰਧਾਨ ਮੰਤਰੀ ਨੇ ਰਾਜਾਂ ਦੇ ਗ੍ਰਹਿ ਮੰਤਰੀਆਂ ਨੂੰ ਪੂਰੇ ਦੇਸ਼ ਦੇ ਰਾਜਾਂ ਦੀ ਪੁਲਿਸ ਲਈ ਇੱਕੋ ਵਰਦੀ 'ਤੇ ਵਿਚਾਰ ਕਰਨ ਲਈ ਕਿਹਾ। ਇਹ ਨਾ ਸਿਰਫ਼ ਪੈਮਾਨੇ ਦੇ ਕਾਰਨ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਏਗਾ ਬਲਕਿ ਕਾਨੂੰਨ ਲਾਗੂ ਕਰਨ ਵਾਲਿਆਂ ਨੂੰ ਇੱਕੋ ਜਿਹੀ ਪਛਾਣ ਵੀ ਦੇਵੇਗਾ ਕਿਉਂਕਿ ਨਾਗਰਿਕ ਦੇਸ਼ ਵਿੱਚ ਕਿਤੇ ਵੀ ਪੁਲਿਸ ਕਰਮਚਾਰੀਆਂ ਨੂੰ ਪਛਾਣ ਸਕਣਗੇ। ਰਾਜਾਂ ਦਾ ਨੰਬਰ ਜਾਂ ਚਿੰਨ੍ਹ ਹੋ ਸਕਦਾ ਹੈ।“ ਉਨ੍ਹਾਂ ਕਿਹਾ, ‘ਇੱਕ ਰਾਸ਼ਟਰਇੱਕ ਪੁਲਿਸ ਵਰਦੀ’ ਨੂੰ ਮੈਂ ਵਿਚਾਰ-ਵਟਾਂਦਰੇ ਲਈ ਇੱਕ ਵਿਚਾਰ ਵਜੋਂ ਤੁਹਾਡੇ ਅੱਗੇ ਰੱਖ ਰਿਹਾ ਹਾਂ।" ਇਸੇ ਤਰ੍ਹਾਂ ਉਨ੍ਹਾਂ ਨੇ ਸੈਰ-ਸਪਾਟੇ ਨਾਲ ਸਬੰਧਤ ਪੁਲਿਸਿੰਗ ਲਈ ਵਿਸ਼ੇਸ਼ ਸਮਰੱਥਾ ਵਿਕਸਤ ਕਰਨ ਬਾਰੇ ਸੋਚਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੈਲਾਨੀ ਕਿਸੇ ਵੀ ਸਥਾਨ ਦੀ ਸਾਖ ਦੇ ਸਭ ਤੋਂ ਵੱਡੇ ਅਤੇ ਤੇਜ਼-ਤਰਾਰ ਦੂਤ ਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਸੰਵੇਦਨਸ਼ੀਲਤਾ ਦੇ ਮਹੱਤਵ ਅਤੇ ਨਿੱਜੀ ਸੰਪਰਕ ਨੂੰ ਵਿਕਸਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਮਹਾਮਾਰੀ ਦੌਰਾਨ ਲੋਕਾਂਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੀ ਮਦਦ ਲਈ ਪੁਲਿਸ ਵਲੋਂ ਕਾਲਾਂ ਦੀਆਂ ਉਦਾਹਰਣਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਤਕਨੀਕੀ ਬੁੱਧੀ ਦੇ ਨਾਲ-ਨਾਲ ਮਨੁੱਖੀ ਬੁੱਧੀ ਨੂੰ ਵੀ ਮਜ਼ਬੂਤ ਕਰਨ ਲਈ ਕਿਹਾ ਕਿਉਂਕਿ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਨੇ ਭਾਰਤ ਦੇ ਵਧਦੇ ਕੱਦ ਦੇ ਮੱਦੇਨਜ਼ਰ ਉੱਭਰ ਰਹੀਆਂ ਨਵੀਆਂ ਚੁਣੌਤੀਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਸੋਸ਼ਲ ਮੀਡੀਆ ਦੀਆਂ ਸੰਭਾਵਨਾਵਾਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਇਸ ਨੂੰ ਸੂਚਨਾ ਦੇ ਸਰੋਤ ਤੱਕ ਸੀਮਤ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਇੱਕ ਜਾਅਲੀ ਖ਼ਬਰਾਂ ਦਾ ਇੱਕ ਟੁਕੜਾ ਰਾਸ਼ਟਰੀ ਚਿੰਤਾ ਦਾ ਵਿਸ਼ਾ ਬਣਨ ਦੀ ਸਮਰੱਥਾ ਰੱਖਦਾ ਹੈ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਨੌਕਰੀਆਂ ਦੇ ਰਾਖਵੇਂਕਰਨ ਬਾਰੇ ਜਾਅਲੀ ਖ਼ਬਰਾਂ ਕਾਰਨ ਭਾਰਤ ਨੂੰ ਹੋਏ ਨੁਕਸਾਨ 'ਤੇ ਖੇਦ ਪ੍ਰਗਟਾਇਆ। ਉਨ੍ਹਾਂ ਨੇ ਕਿਸੇ ਵੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਉਸ ਦਾ ਵਿਸ਼ਲੇਸ਼ਣ ਅਤੇ ਤਸਦੀਕ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ, "ਸਾਨੂੰ ਜਾਅਲੀ ਖ਼ਬਰਾਂ ਨੂੰ ਫੈਲਣ ਤੋਂ ਰੋਕਣ ਲਈ ਤਕਨੀਕੀ ਤਰੱਕੀ ਦਾ ਸਹਾਰਾ ਲੈਣਾ ਪਵੇਗਾ।" ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਸਿਵਲ ਡਿਫੈਂਸ ਦੀ ਲੋੜ 'ਤੇ ਵੀ ਚਾਨਣਾ ਪਾਇਆ ਅਤੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਅਤੇ ਪੁਲਿਸ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਅਭਿਆਸ ਕਰਨ ਦੀ ਅਪੀਲ ਕੀਤੀ ਤਾਂ ਜੋ ਵਿਦਿਆਰਥੀ ਇਸ ਵਿਚਾਰ ਬਾਰੇ ਜਾਣੂ ਹੋ ਸਕਣ।

ਅੱਤਵਾਦ ਦੇ ਜ਼ਮੀਨੀ ਨੈੱਟਵਰਕ ਨੂੰ ਖਤਮ ਕਰਨ ਦੀ ਲੋੜ ਨੂੰ ਦੁਹਰਾਉਂਦੇ ਹੋਏਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਹਰ ਸਰਕਾਰ ਆਪਣੀ ਸਮਰੱਥਾ ਅਤੇ ਸਮਝ ਨਾਲ ਆਪਣੇ ਹਿੱਸੇ ਦਾ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਇਕੱਠੇ ਹੋ ਕੇ ਸਥਿਤੀ ਨਾਲ ਨਜਿੱਠੀਏ। ਉਨ੍ਹਾਂ ਅੱਗੇ ਕਿਹਾ, "ਨਕਸਲਵਾਦ ਦਾ ਹਰ ਰੂਪਚਾਹੇ ਉਹ ਬੰਦੂਕ ਵਾਲਾ ਹੋਵੇ ਜਾਂ ਕਲਮ ਵਾਲਾਉਨ੍ਹਾਂ ਨੂੰ ਦੇਸ਼ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਤੋਂ ਰੋਕਣ ਲਈ ਜੜੋਂ ਪੁੱਟ ਦੇਣਾ ਚਾਹੀਦਾ ਹੈ।" ਪ੍ਰਧਾਨ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਤਾਕਤਾਂ ਆਉਣ ਵਾਲੀਆਂ ਪੀੜ੍ਹੀਆਂ ਦੀ ਸੋਚ ਨੂੰ ਵਿਗਾੜਨ ਲਈ ਆਪਣੇ ਬੌਧਿਕ ਖੇਤਰ ਨੂੰ ਵਧਾ ਰਹੀਆਂ ਹਨ। ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਰ ਅਤੇ ਸਰਦਾਰ ਪਟੇਲ ਦੀ ਪ੍ਰੇਰਨਾ ਨਾਲ ਅਸੀਂ ਆਪਣੇ ਦੇਸ਼ ਵਿੱਚ ਅਜਿਹੀ ਕਿਸੇ ਵੀ ਸ਼ਕਤੀ ਨੂੰ ਵਧਣ-ਫੁੱਲਣ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਜਿਹੀਆਂ ਤਾਕਤਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਹੱਤਵਪੂਰਨ ਮਦਦ ਮਿਲਦੀ ਹੈ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਪਿਛਲੇ ਅੱਠ ਸਾਲਾਂ ਵਿੱਚ ਦੇਸ਼ ਵਿੱਚ ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ, “ਜੰਮੂ ਅਤੇ ਕਸ਼ਮੀਰ ਹੋਵੇ ਜਾਂ ਉੱਤਰ ਪੂਰਬਅੱਜ ਅਸੀਂ ਸਥਾਈ ਸ਼ਾਂਤੀ ਵੱਲ ਤੇਜ਼ੀ ਨਾਲ ਵਧ ਰਹੇ ਹਾਂ। ਹੁਣ ਸਾਨੂੰ ਬੁਨਿਆਦੀ ਢਾਂਚੇ ਸਮੇਤ ਇਨ੍ਹਾਂ ਸਾਰੇ ਖੇਤਰਾਂ ਵਿੱਚ ਤੇਜ਼ੀ ਨਾਲ ਵਿਕਾਸ 'ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਕੇਂਦਰ ਸਰਕਾਰ 'ਰਿਵਰਸ ਮਾਈਗ੍ਰੇਸ਼ਨਨੂੰ ਉਤਸ਼ਾਹਿਤ ਕਰਨ ਲਈ ਸਰਹੱਦੀ ਅਤੇ ਤੱਟਵਰਤੀ ਖੇਤਰਾਂ ਵਿੱਚ ਵਿਕਾਸ ਲਈ ਇੱਕ ਮਿਸ਼ਨ ਮੋਡ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਇਹ ਇਨ੍ਹਾਂ ਖੇਤਰਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਇੱਕ ਲੰਮੇ ਸਮੇਂ ਦਾ ਸਾਧਨ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਰਹੱਦੀ ਅਤੇ ਤੱਟਵਰਤੀ ਰਾਜਾਂ ਨੂੰ ਸਹਿਯੋਗ ਵਧਾਉਣ ਲਈ ਕਿਹਾ।

ਸੰਬੋਧਨ ਦੀ ਸਮਾਪਤੀ ਵਿੱਚਪ੍ਰਧਾਨ ਮੰਤਰੀ ਨੇ ਸਾਲਾਂ ਦੌਰਾਨ ਡੀਜੀਪੀ ਕਾਨਫਰੰਸਾਂ ਤੋਂ ਸਾਹਮਣੇ ਆਏ ਸੁਝਾਵਾਂ ਦਾ ਗੰਭੀਰਤਾ ਨਾਲ ਅਧਿਐਨ ਕਰਨ ਦੀ ਬੇਨਤੀ ਕੀਤੀ। ਪ੍ਰਧਾਨ ਮੰਤਰੀ ਨੇ ਪੁਲਿਸ ਫੋਰਸ ਨੂੰ ਨਵੀਂ 'ਸਕ੍ਰੈਪੇਜ ਨੀਤੀਦੇ ਮੱਦੇਨਜ਼ਰ ਆਪਣੇ ਵਾਹਨਾਂ ਦਾ ਮੁਲਾਂਕਣ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਾਹਨ ਕਦੇ ਵੀ ਪਿਰਾਣੇ ਨਹੀਂ ਹੋਣੇ ਚਾਹੀਦੇ ਕਿਉਂਕਿ ਇਹ ਉਨ੍ਹਾਂ ਦੀ ਕੁਸ਼ਲਤਾ ਨਾਲ ਜੁੜੇ ਹਨ

ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਅਸੀਂ ਰਾਸ਼ਟਰੀ ਦ੍ਰਿਸ਼ਟੀਕੋਣ ਨਾਲ ਅੱਗੇ ਵਧਦੇ ਹਾਂ ਤਾਂ ਹਰ ਚੁਣੌਤੀ ਸਾਡੇ ਸਾਹਮਣੇ ਘੱਟ ਜਾਵੇਗੀ। ਪ੍ਰਧਾਨ ਮੰਤਰੀ ਨੇ ਸੰਬੋਧਨ ਦੀ ਸਮਾਪਤੀ ਦੌਰਾਨ ਕਿਹਾ, “ਇਸ ਚਿੰਤਨ ਸ਼ਿਵਿਰ ਵਿੱਚਬਿਹਤਰ ਸੁਝਾਵਾਂ ਦੇ ਨਾਲ ਇੱਕ ਰੋਡਮੈਪ ਸਾਹਮਣੇ ਆਵੇਗਾ। ਮੈਂ ਤੁਹਾਨੂੰ ਸਭ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ !

ਪਿਛੋਕੜ

ਇਹ ਚਿੰਤਨ ਸ਼ਿਵਿਰ 27 ਅਤੇ 28 ਅਕਤੂਬਰ 2022 ਨੂੰ ਸੂਰਜਕੁੰਡਹਰਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਰਾਜਾਂ ਦੇ ਗ੍ਰਹਿ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ)ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਅਤੇ ਕੇਂਦਰੀ ਪੁਲਿਸ ਸੰਗਠਨਾਂ (ਸੀਪੀਓਜ਼) ਦੇ ਡਾਇਰੈਕਟਰ ਜਨਰਲ ਇਸ ਚਿੰਤਨ ਸ਼ਿਵਿਰ ਵਿੱਚ ਵੀ ਸ਼ਿਰਕਤ ਕਰਨਗੇ।

ਗ੍ਰਹਿ ਮੰਤਰੀਆਂ ਦਾ ਚਿੰਤਨ ਸ਼ਿਵਿਰਪ੍ਰਧਾਨ ਮੰਤਰੀ ਵਲੋਂ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ ਐਲਾਨੇ ਪੰਚ ਪ੍ਰਣ ਦੇ ਅਨੁਸਾਰਅੰਦਰੂਨੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ 'ਤੇ ਨੀਤੀ ਬਣਾਉਣ ਲਈ ਇੱਕ ਰਾਸ਼ਟਰੀ ਦ੍ਰਿਸ਼ਟੀਕੋਣ ਪ੍ਰਦਾਨ ਕਰਨ ਦਾ ਇੱਕ ਯਤਨ ਹੈ। ਇਹ ਸ਼ਿਵਿਰਸਹਿਕਾਰੀ ਸੰਘਵਾਦ ਦੀ ਭਾਵਨਾ ਵਿੱਚਕੇਂਦਰ ਅਤੇ ਰਾਜ ਪੱਧਰ 'ਤੇ ਵੱਖ-ਵੱਖ ਹਿਤਧਾਰਕਾਂ ਦਰਮਿਆਨ ਯੋਜਨਾਬੰਦੀ ਅਤੇ ਤਾਲਮੇਲ ਵਿੱਚ ਵਧੇਰੇ ਇਕਸੁਰਤਾ ਲਿਆਏਗਾ।

ਇਸ ਸ਼ਿਵਿਰ ਵਿੱਚ ਪੁਲਿਸ ਬਲਾਂ ਦੇ ਆਧੁਨਿਕੀਕਰਨਸਾਈਬਰ ਕ੍ਰਾਈਮ ਪ੍ਰਬੰਧਨਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਆਈਟੀ ਦੀ ਵੱਧਦੀ ਵਰਤੋਂਭੂਮੀ ਸਰਹੱਦ ਪ੍ਰਬੰਧਨਤੱਟਵਰਤੀ ਸੁਰੱਖਿਆਔਰਤਾਂ ਦੀ ਸੁਰੱਖਿਆ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Addressing Chintan Shivir of Home Ministers of states being held in Haryana. https://t.co/LIMv4dfhWv

— Narendra Modi (@narendramodi) October 28, 2022

संविधान में भले कानून और व्यवस्था राज्यों का दायित्व है, लेकिन ये देश की एकता-अखंडता के साथ भी उतने ही जुड़े हुए हैं। pic.twitter.com/wZHVJ9f3h7

— PMO India (@PMOIndia) October 28, 2022

The 'Panch Pran' must be a guiding force for good governance. pic.twitter.com/fPeuX3lE27

— PMO India (@PMOIndia) October 28, 2022

जब देश का सामर्थ्य बढ़ेगा तो देश के हर नागरिक, हर परिवार का सामर्थ्य बढ़ेगा। pic.twitter.com/gKiH2kT7Ry

— PMO India (@PMOIndia) October 28, 2022

कानून-व्यवस्था के पूरे तंत्र का विश्वसनीय होना, जनता के बीच उनका Perception क्या है, ये बहुत महत्वपूर्ण है। pic.twitter.com/Xn6eeuYqAq

— PMO India (@PMOIndia) October 28, 2022

Smart technology for a smarter law and order system. pic.twitter.com/eD6ZKXTVCf

— PMO India (@PMOIndia) October 28, 2022

Several reforms for strengthening the law and order system have taken place in the last few years. pic.twitter.com/F6Y80D8pqF

— PMO India (@PMOIndia) October 28, 2022

*****

ਡੀਐੱਸ/ਟੀਐੱਸ


(Release ID: 1871698) Visitor Counter : 164