ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਰੋਜ਼ਗਾਰ ਮੇਲੇ ਨੂੰ ਸੰਬੋਧਿਤ ਕੀਤਾ


“ਹੁਣ ਸਮਾਂ ਪੁਰਾਣੀ ਚੁਣੌਤੀਆਂ ਨੂੰ ਪਿੱਛੇ ਛੱਡ ਕੇ ਨਵੀਆਂ ਸੰਭਾਵਨਾਵਾਂ ਦਾ ਪੂਰਾ ਲਾਭ ਉਠਾਉਣ ਦਾ ਹੈ”

“ਵਿਕਾਸ ਦੀ ਤੇਜ਼ ਗਤੀ ਦੇ ਲਈ ਸਾਨੂੰ ਨਵੇਂ ਦ੍ਰਿਸ਼ਟੀਕੋਣ, ਨਵੀਂ ਸੋਚ ਦੇ ਨਾਲ ਕੰਮ ਕਰਨਾ ਹੋਵੇਗਾ”

“ਜੰਮੂ-ਕਸ਼ਮੀਰ ਵਿੱਚ ਜਿਸ ਤਰ੍ਹਾਂ ਇਨਫ੍ਰਾਸਟ੍ਰਕਚਰ ਦਾ ਵਿਕਾਸ ਹੋ ਰਿਹਾ ਹੈ, ਕਨੈਕਟੀਵਿਟੀ ਵਧ ਰਹੀ ਹੈ, ਉਸ ਨੇ ਟੂਰਿਜ਼ਮ ਸੈਕਟਰ ਨੂੰ ਵੀ ਬਹੁਤ ਮਜ਼ਬੂਤ ਕੀਤਾ ਹੈ”

“ਅਸੀਂ ਸਾਰੇ ਵਰਗਾਂ ਅਤੇ ਨਾਗਰਿਕਾਂ ਨੂੰ ਬਰਾਬਰ ਤੌਰ ‘ਤੇ ਵਿਕਾਸ ਦਾ ਲਾਭ ਪਹੁੰਚਾਉਣ ਦੇ ਲਈ ਪ੍ਰਤੀਬੱਧ ਹਾਂ”

“ਜੰਮੂ-ਕਸ਼ਮੀਰ ਦੇ ਲੋਕ ਭ੍ਰਿਸ਼ਟਾਚਾਰ ਤੋਂ ਨਫਰਤ ਕਰਦੇ ਹਨ, ਮੈਂ ਹਮੇਸ਼ਾ ਉਨ੍ਹਾਂ ਦਾ ਦਰਦ ਮਹਿਸੂਸ ਕੀਤਾ”

“ਜੰਮੂ-ਕਸ਼ਮੀਰ ਹਰ ਹਿੰਦੁਸਤਾਨੀ ਦਾ ਗੌਰਵ (ਮਾਣ) ਹੈ। ਸਾਨੂੰ ਮਿਲ ਕੇ ਜੰਮੂ-ਕਸ਼ਮੀਰ ਨੂੰ ਨਵੀਂ ਉਚਾਈ ‘ਤੇ ਲੈ ਜਾਣਾ ਹੈ”

Posted On: 30 OCT 2022 10:32AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਜੰਮੂ-ਕਸ਼ਮੀਰ ਰੋਜ਼ਗਾਰ ਮੇਲੇ ਨੂੰ ਸੰਬੋਧਿਤ ਕੀਤਾ।

ਸਭਾ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਨੂੰ ਜੰਮੂ-ਕਸ਼ਮੀਰ ਦੇ ਹੋਣਹਾਰ ਨੌਜਵਾਨਾਂ ਦੇ ਲਈ ਇੱਕ ਮਹੱਤਵਪੂਰਨ ਦਿਨ ਦੱਸਿਆ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ 20 ਵਿਭਿੰਨ ਥਾਵਾਂ ‘ਤੇ ਸਰਕਾਰ ਵਿੱਚ ਕੰਮ ਕਰਨ ਦੇ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਤਿੰਨ ਹਜ਼ਾਰ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੀਡਬਲਿਊਡੀ, ਸਿਹਤ ਵਿਭਾਗ, ਖੁਰਾਕ ਤੇ ਨਾਗਰਿਕ ਸਪਲਾਈ ਵਿਭਾਗ, ਪਸ਼ੂਪਾਲਨ, ਜਲ ਸ਼ਕਤੀ ਅਤੇ ਸਿੱਖਿਆ ਸੰਸਕ੍ਰਿਤੀ ਜਿਹੇ ਵਿਭਿੰਨ ਵਿਭਾਗਾਂ ਵਿੱਚ ਸੇਵਾ ਕਰਨ ਦਾ ਅਵਸਰ ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਭਾਗਾਂ ਵਿੱਚ 700 ਤੋਂ ਵੱਧ ਨਿਯੁਕਤੀ ਪੱਤਰ ਸੌਂਪਣ ਦੀ ਤਿਆਰ ਜੋਰਾਂ ‘ਤੇ ਹੈ।

 

ਪ੍ਰਧਾਨ ਮੰਤਰੀ ਨੇ ਇਸ ਦਹਾਕੇ ਨੂੰ 21ਵੀਂ ਸਦੀ ਵਿੱਚ ਜੰਮੂ-ਕਸ਼ਮੀਰ ਦੇ ਇਤਿਹਾਸ ਦਾ ਸਭ ਤੋਂ ਅਹਿਮ ਦਹਾਕਾ ਦੱਸਦੇ ਹੋਏ ਕਿਹਾ, “ਹੁਣ ਸਮਾਂ ਪੁਰਾਣੀ ਚੁਣੌਤੀਆਂ ਨੂੰ ਪਿੱਛੇ ਛੱਡ ਕੇ ਨਵੀਆਂ ਸੰਭਾਵਨਾਵਾਂ ਦਾ ਪੂਰਾ ਲਾਭ ਉਠਾਉਣ ਦਾ ਹੈ। ਮੈਨੂੰ ਖੁਸ਼ੀ ਹੈ ਕਿ ਜੰਮੂ-ਕਸ਼ਮੀਰ ਦੇ ਨੌਜਵਾਨ ਆਪਣੇ ਪ੍ਰਦੇਸ਼ ਦੇ ਵਿਕਾਸ ਦੇ ਲਈ, ਜੰਮੂ-ਕਸ਼ਮੀਰ ਦੇ ਲੋਕਾਂ ਦੇ ਵਿਕਾਸ ਦੇ ਲਈ ਵੱਡੀ ਸੰਖਿਆ ਵਿੱਚ ਸਾਹਮਣੇ ਆ ਰਹੇ ਹਨ।” ਸ਼੍ਰੀ ਮੋਦੀ ਨੇ ਜੋਰ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਯੁਵਾ ਹਨ ਜੋ ਜੰਮੂ-ਕਸ਼ਮੀਰ ਵਿੱਚ ਵਿਕਾਸ ਦੀ ਇੱਕ ਨਵੀਂ ਗਾਥਾ ਲਿਖਣਗੇ, ਜਿਸ ਨਾਲ ਰਾਜ ਵਿੱਚ ਰੋਜ਼ਗਾਰ ਮੇਲੇ ਦਾ ਆਯੋਜਨ ਬਹੁਤ ਖਾਸ ਹੋਵੇਗਾ।

ਇੱਕ ਨਵੇਂ, ਪਾਰਦਰਸ਼ੀ ਅਤੇ ਸੰਵੇਦਨਸ਼ੀਲ ਸ਼ਾਸਨ ਦੁਆਰਾ ਜੰਮੂ-ਕਸ਼ਮੀਰ ਦੇ ਨਿਰੰਤਰ ਵਿਕਾਸ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਵਿਕਾਸ ਦੀ ਤੇਜ਼ ਗਤੀ ਦੇ ਲਈ, ਸਾਨੂੰ ਇੱਕ ਨਵੇਂ ਦ੍ਰਿਸ਼ਟੀਕੋਣ ਦੇ ਨਾਲ, ਨਵੀਂ ਸੋਚ ਦੇ ਨਾਲ ਕੰਮ ਕਰਨਾ ਹੋਵੇਗਾ।” ਉਨ੍ਹਾਂ ਨੇ ਦੱਸਿਆ ਕਿ 2019 ਤੋਂ ਹੁਣ ਤੱਕ ਲਗਭਗ 30,000 ਸਰਕਾਰੀ ਪੋਸਟਾਂ ‘ਤੇ ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 20,000 ਨੌਕਰੀਆਂ ਪਿਛਲੇ ਡੇਢ ਸਾਲ ਵਿੱਚ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ ਅਤੇ ਰਾਜ ਪ੍ਰਸ਼ਾਸਨ ਦੁਆਰਾ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, ‘ਯੋਗਤਾ ਤੋਂ ਰੋਜ਼ਗਾਰ’ ਦਾ ਮੰਤਰ ਰਾਜ ਦੇ ਨੌਜਵਾਨਾਂ ਵਿੱਚ ਨਵਾਂ ਵਿਸ਼ਵਾਸ ਜਗਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਪਿਛਲੇ 8 ਵਰ੍ਹਿਆਂ ਵਿੱਚ ਰੋਜ਼ਗਾਰ ਅਤੇ ਸਵੈਰੋਜ਼ਗਾਰ ਨੂੰ ਹੁਲਾਰਾ ਦੇਣ ਦੇ ਲਈ ਕੇਂਦਰ ਸਰਕਾਰ ਦੁਆਰਾ ਉਠਾਏ ਗਏ ਕਦਮਾਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ 22 ਅਕਤੂਬਰ ਤੋਂ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ‘ਰੋਜ਼ਗਾਰ ਮੇਲਾ’ ਉਸੇ ਦਾ ਇੱਕ ਹਿੱਸਾ ਹੈ। ਪ੍ਰਧਾਨ ਮਤੰਰੀ ਨੇ ਕਿਹਾ, “ਇਸ ਅਭਿਯਾਨ ਦੇ ਤਹਿਤ ਪਹਿਲੇ ਪੜਾਅ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਕੇਂਦਰ ਸਰਕਾਰ ਦੁਆਰਾ 10 ਲੱਖ ਤੋਂ ਵੱਧ ਨਿਯੁਕਤੀ ਪੱਤਰ ਦਿੱਤੇ ਜਾਣਗੇ।” ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਰੋਜ਼ਗਾਰ ਨੂੰ ਹੁਲਾਰਾ ਦੇਣ ਦੇ ਲਈ ਰਾਜ ਵਿੱਚ ਕਾਰੋਬਾਰੀ ਮਾਹੌਲ ਦਾ ਦਾਇਰਾ ਵਧਾਇਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਅਤੇ ਵਪਾਰ ਵਿੱਚ ਸੁਧਾਰ ਨਾਲ ਜੁੜੀ ਕਾਰਜ ਯੋਜਨਾ ਨੇ ਕਾਰੋਬਾਰੀ ਸੁਗਮਤਾ ਦਾ ਮਾਰਗ ਪ੍ਰਸ਼ਸਤ ਕੀਤਾ ਹੈ, ਜਿਸ ਨਾਲ ਇੱਥੇ ਨਿਵੇਸ਼ ਨੂੰ ਜਬਰਦਸਤ ਪ੍ਰੋਤਸਾਹਨ ਮਿਲਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਗਤੀ ਨਾਲ ਵਿਕਾਸ ਸਬੰਧੀ ਪ੍ਰੋਜੈਕਟਾਂ ‘ਤੇ ਕੰਮ ਹੋ ਰਿਹਾ ਹੈ, ਉਸ ਨਾਲ ਇੱਥੇ ਦੀ ਪੂਰੀ ਅਰਥਵਿਵਸਥਾ ਬਦਲ ਜਾਵੇਗੀ। ਉਨ੍ਹਾਂ ਨੇ ਉਨ੍ਹਾਂ ਪ੍ਰੋਜੈਕਟਾਂ ਦਾ ਉਦਾਹਰਣ ਦਿੱਤਾ ਜੋ ਕਸ਼ਮੀਰ ਤੋਂ ਟ੍ਰੇਨਾਂ ਤੋਂ ਅੰਤਰਰਾਸ਼ਟਰੀ ਉਡਾਨਾਂ ਤੱਕ ਕਨੈਕਟੀਵਿਟੀ ਨੂੰ ਹੁਲਾਰਾ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ਾਰਜਾਹ ਦੇ ਲਈ ਅੰਤਰਰਾਸ਼ਟਰੀ ਉਡਾਨਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇੱਥੇ ਦੇ ਕਿਸਾਨਾਂ ਨੂੰ ਵੀ ਵਧੀ ਹੋਈ ਕਨੈਕਟੀਵਿਟੀ ਤੋਂ ਬਹੁਤ ਫਾਇਦਾ ਹੋਇਆ ਹੈ, ਕਿਉਂਕਿ ਹੁਣ ਜੰਮੂ-ਕਸ਼ਮੀਰ ਦੇ ਸੇਬ ਉਤਪਾਦਕ ਕਿਸਾਨਾਂ ਦੇ ਲਈ ਆਪਣੀ ਉਪਜ ਰਾਜ ਦੇ ਬਾਹਰ ਭੇਜਣਾ ਅਸਾਨ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਡ੍ਰੋਨ ਦੇ ਮਾਧਿਅਮ ਨਾਲ ਟ੍ਰਾਂਸਪੋਰਟ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

 

ਜੰਮੂ-ਕਸ਼ਮੀਰ ਵਿੱਚ ਟੂਰਿਸਟਾਂ ਦੀ ਸੰਖਿਆ ਵਿੱਚ ਰਿਕਾਰਡ ਵਾਧੇ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਜਿਸ ਤਰ੍ਹਾਂ ਇਨਫ੍ਰਾਸਟ੍ਰਕਚਰ ਦਾ ਵਿਕਾਸ ਹੋ ਰਿਹਾ ਹੈ, ਕਨੈਕਟੀਵਿਟੀ ਵਧ ਰਹੀ ਹੈ, ਉਸ ਨੇ ਟੂਰਿਜ਼ਮ ਸੈਕਟਰ ਨੂੰ ਵੀ ਬਹੁਤ ਮਜ਼ਬੂਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਡਾ ਪ੍ਰਯਤਨ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਬਿਨਾ ਕਿਸੇ ਭੇਦਭਾਵ ਦੇ ਪਹੁੰਚੇ।” ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਰੇ ਵਰਗਾਂ ਅਤੇ ਨਾਗਰਿਕਾਂ ਤੱਕ ਵਿਕਾਸ ਦਾ ਬਰਾਬਰ ਲਾਭ ਪਹੁੰਚਾਉਣ ਦੇ ਲਈ ਪ੍ਰਤੀਬੱਧ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ 2 ਨਵੇਂ ਏਮਸ, 7 ਨਵੇਂ ਮੈਡੀਕਲ ਕਾਲਜ, 2 ਰਾਜ ਕੈਂਸਰ ਇੰਸਟੀਟਿਊਟ ਅਤੇ 15 ਨਰਸਿੰਗ ਕਾਲਜ ਖੋਲ੍ਹਣ ਦੇ ਨਾਲ ਜੰਮੂ-ਕਸ਼ਮੀਰ ਵਿੱਚ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਪ੍ਰਯਤਨ ਜਾਰੀ ਹਨ।

 

ਇਹ ਦੱਸਦੇ ਹੋਏ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਹਮੇਸ਼ਾ ਟ੍ਰਾਂਪੇਰੈਂਸੀ ‘ਤੇ ਜੋਰ ਦਿੱਤਾ ਹੈ, ਟ੍ਰਾਂਸਪੇਰੈਂਸੀ ਨੂੰ ਸਰਾਹਿਆ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਜੋ ਨੌਜਵਾਨ ਸਰਕਾਰੀ ਸੇਵਾਵਾਂ ਵਿੱਚ ਆ ਰਹੇ ਹਨ, ਉਨ੍ਹਾਂ ਨੂੰ ਟ੍ਰਾਂਸਪੇਰੈਂਸੀ ਨੂੰ ਆਪਣੀ ਪ੍ਰਾਥਮਿਕਤਾ ਬਣਾਉਣਾ ਹੈ। ਪ੍ਰਧਾਨ ਮੰਤਰੀ ਨੇ ਯਾਦ ਕਰਦੇ ਹੋਏ ਕਿਹਾ, “ਮੈਂ ਪਹਿਲਾਂ ਜਦ ਵੀ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਮਿਲਦਾ ਸੀ, ਉਨ੍ਹਾਂ ਦਾ ਇੱਕ ਦਰਦ ਹਮੇਸ਼ਾ ਮਹਿਸੂਸ ਕਰਦਾ ਸੀ। ਇਹ ਦਰਦ ਸੀ – ਵਿਵਸਥਾਵਾਂ ਵਿੱਚ ਭ੍ਰਿਸ਼ਟਾਚਾਰ। ਜੰਮੂ-ਕਸ਼ਮੀਰ ਦੇ ਲੋਕ ਭ੍ਰਿਸ਼ਟਾਚਾਰ ਤੋਂ ਨਫਰਤ ਕਰਦੇ ਹਨ।” ਪ੍ਰਧਾਨ ਮੰਤਰੀ ਨੇ ਭ੍ਰਿਸ਼ਟਾਚਾਰ ਰੂਪੀ ਬਿਮਾਰੀ ਨੂੰ ਸਮਾਪਤ ਕਰਨ ਦੇ ਲਈ ਵੀ ਜੀ ਜਾਨ ਨਾਲ ਜੁਟ ਕੇ ਕੀਤੇ ਗਏ ਜ਼ਿਕਰਯੋਗ ਕਾਰਜ ਦੇ ਲਈ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ ਅਤੇ ਉਨ੍ਹਾਂ ਦੀ ਟੀਮ ਦੀ ਵੀ ਪ੍ਰਸ਼ੰਸਾ ਕੀਤੀ।

ਸੰਬੋਧਨ ਦਾ ਸਮਾਪਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਅੱਜ ਜਿਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲ ਰਿਹਾ ਹੈ, ਉਹ ਪੂਰੀ ਨਿਸ਼ਠਾ ਅਤੇ ਸਮਰਪਣ ਦੇ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਗੇ। ਪ੍ਰਧਾਨ ਮੰਤਰੀ ਨੇ ਨਿਸ਼ਕਰਸ਼ ਤੌਰ ‘ਤੇ ਕਿਹਾ, “ਜੰਮੂ-ਕਸ਼ਮੀਰ ਹਰ ਹਿੰਦੁਸਤਾਨੀ ਦਾ ਗੌਰਵ (ਮਾਣ) ਹੈ। ਸਾਨੂੰ ਮਿਲ ਕੇ ਜੰਮੂ-ਕਸ਼ਮੀਰ ਨੂੰ ਨਵੀਂ ਉਚਾਈ ‘ਤੇ ਲੈ ਜਾਣਾ ਹੈ। ਸਾਡੇ ਕੋਲ 2047 ਦੇ ਵਿਕਸਿਤ ਭਾਰਤ ਦਾ ਵੀ ਇੱਕ ਵੱਡਾ ਲਕਸ਼ ਹੈ ਅਤੇ ਇਸ ਨੂੰ ਪੂਰਾ ਕਰਨ ਦੇ ਲਈ ਸਾਨੂੰ ਦ੍ਰਿੜ੍ਹ ਸੰਕਲਪ ਦੇ ਨਾਲ ਰਾਸ਼ਟਰ ਨਿਰਮਾਣ ਦੇ ਕੰਮ ਵਿੱਚ ਜੁਟਨਾ ਹੋਵੇਗਾ।”

Addressing the Rozgar Mela in Jammu and Kashmir. Such initiatives will open up new avenues for youth in the region. https://t.co/3zIBu8Okou

— Narendra Modi (@narendramodi) October 30, 2022

*****

 

ਡੀਐੱਸ/ਟੀਐੱਸ


(Release ID: 1872159) Visitor Counter : 155