ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੋਰਬੀ ਵਿੱਚ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ



ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਬਚਾਅ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਗਈ ਸਹਾਇਤਾ ਬਾਰੇ ਜਾਣਕਾਰੀ ਦਿੱਤੀ



ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਮਦਦ ਮਿਲੇ: ਪ੍ਰਧਾਨ ਮੰਤਰੀ



ਸਮੇਂ ਦੀ ਲੋੜ ਹੈ ਇੱਕ ਵਿਸਤ੍ਰਿਤ ਅਤੇ ਵਿਆਪਕ ਜਾਂਚ ਕਰਵਾਈ ਜਾਵੇ ਜੋ ਇਸ ਦੁਰਘਟਨਾ ਨਾਲ ਸਬੰਧਿਤ ਸਾਰੇ ਪੱਖਾਂ ਦੀ ਸ਼ਨਾਖ਼ਤ ਕਰੇ: ਪ੍ਰਧਾਨ ਮੰਤਰੀ



ਪ੍ਰਧਾਨ ਮੰਤਰੀ ਨੇ ਕਿਹਾ ਕਿ ਜਾਂਚ ਤੋਂ ਪ੍ਰਾਪਤ ਮੁੱਖ ਸਿੱਖਿਆਵਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਣਾ ਚਾਹੀਦਾ ਹੈ

Posted On: 01 NOV 2022 5:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਮੋਰਬੀ ਚ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ ਜਿੱਥੇ ਮੰਦਭਾਗੀ ਪੁਲ ਦੁਰਘਟਨਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਸ ਦੁਖਦਾਈ ਘੜੀ ਵਿੱਚ ਹਰ ਸੰਭਵ ਮਦਦ ਮਿਲੇ।

ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਬਚਾਅ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਗਈ ਸਹਾਇਤਾ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਨਾਲ ਸਬੰਧਿਤ ਸਾਰੇ ਪੱਖਾਂ ਦੀ ਸ਼ਨਾਖ਼ਤ ਕਰਨ ਲਈ ਵਿਸਤ੍ਰਿਤ ਅਤੇ ਵਿਆਪਕ ਜਾਂਚ ਕਰਵਾਉਣ ਦੀ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁੱਛਗਿੱਛ ਤੋਂ ਪ੍ਰਾਪਤ ਮੁੱਖ ਸਿੱਖਿਆਵਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਣਾ ਚਾਹੀਦਾ ਹੈ।

 

 

ਬੈਠਕ ਵਿੱਚ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਵਿੱਚ ਮੰਤਰੀ ਬ੍ਰਿਜੇਸ਼ ਮੇਰਜਾ, ਗੁਜਰਾਤ ਦੇ ਮੁੱਖ ਸਕੱਤਰ, ਰਾਜ ਦੇ ਡੀਜੀਪੀ, ਸਥਾਨਕ ਕਲੈਕਟਰ, ਐੱਸਪੀ, ਪੁਲਿਸ ਇੰਸਪੈਕਟਰ ਜਨਰਲ, ਵਿਧਾਇਕ ਅਤੇ ਸੰਸਦ ਮੈਂਬਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਸ ਤੋਂ ਪਹਿਲਾਂ ਮੋਰਬੀ ਪਹੁੰਚ ਕੇ ਪ੍ਰਧਾਨ ਮੰਤਰੀ ਨੇ ਪੁਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਹ ਸਥਾਨਕ ਹਸਪਤਾਲ ਗਏ ਜਿੱਥੇ ਜ਼ਖ਼ਮੀ ਜ਼ੇਰੇ ਇਲਾਜ ਹਨ। ਉਨ੍ਹਾਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਗੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਹੌਸਲੇ ਦੀ ਸ਼ਲਾਘਾ ਕੀਤੀ।

*********

ਡੀਐੱਸ/ਐੱਸਟੀ



(Release ID: 1873002) Visitor Counter : 94