ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੋਰਬੀ ਵਿੱਚ ਸਥਿਤੀ ਦੀ ਸਮੀਖਿਆ ਦੇ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਪ੍ਰਧਾਨ ਮੰਤਰੀ ਨੂੰ ਬਚਾਅ ਅਤੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ
ਪ੍ਰਧਾਨ ਮੰਤਰੀ ਨੇ ਇਹ ਸੁਨਿਸ਼ਚਿਤ ਕਰਨ ‘ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮਿਲੇ
प्रविष्टि तिथि:
31 OCT 2022 8:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਭਵਨ, ਗਾਂਧੀਨਗਰ ਵਿੱਚ ਮੋਰਬੀ ਵਿੱਚ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪ੍ਰਧਾਨ ਮੰਤਰੀ ਨੂੰ ਮੋਰਬੀ ਵਿੱਚ ਹੋਈ ਦੁਰਭਾਗਪੂਰਨ ਦੁਰਘਟਨਾ ਦੇ ਬਾਅਦ ਤੋਂ ਜਾਰੀ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਹਾਦਸੇ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਇਹ ਸੁਨਿਸ਼ਚਿਤ ਕਰਨ ‘ਤੇ ਜੋਰ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮਿਲੇ।

ਉੱਚ ਪੱਧਰੀ ਮੀਟਿੰਗ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ, ਗੁਜਰਾਤ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਹਿਤ ਰਾਜ ਦੇ ਗ੍ਰਹਿ ਵਿਭਾਗ ਅਤੇ ਗੁਜਰਾਤ ਰਾਜ ਆਪਦਾ ਪ੍ਰਬੰਧਨ ਅਥਾਰਿਟੀ ਸਹਿਤ ਹੋਰ ਸਿਖਰਲੇ ਅਧਿਕਾਰੀਆਂ ਨੇ ਹਿੱਸਾ ਲਿਆ।

****
ਡੀਐੱਸ
(रिलीज़ आईडी: 1873005)
आगंतुक पटल : 149
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam