ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ



"ਮਹਾਰਾਸ਼ਟਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਮਜ਼ਬੂਤ ਸੰਕਲਪ ਨਾਲ ਅੱਗੇ ਵਧ ਰਹੀ ਹੈ"



"ਨੌਕਰੀਆਂ ਦਾ ਸਰੂਪ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਸਰਕਾਰ ਵੀ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ"



"ਦਲਿਤ-ਪਿਛੜੇ, ਕਬਾਇਲੀ, ਆਮ ਵਰਗ ਤੇ ਮਹਿਲਾਵਾਂ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਬਰਾਬਰ ਉਪਲਬਧ ਹੋ ਰਹੇ ਹਨ"



"ਕੇਂਦਰ ਸਰਕਾਰ ਨੇ ਮਹਾਰਾਸ਼ਟਰ ਲਈ 2 ਲੱਖ ਕਰੋੜ ਤੋਂ ਵੱਧ ਦੀ ਲਾਗਤ ਵਾਲੇ ਲਗਭਗ 225 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ"

Posted On: 03 NOV 2022 12:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਮਹਾਰਾਸ਼ਟਰ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਧਨਤੇਰਸ 'ਤੇ ਕੇਂਦਰ ਸਰਕਾਰ ਦੇ ਰੋਜ਼ਗਾਰ ਮੇਲੇ ਦੀ ਧਾਰਨਾ 'ਤੇ ਇਸ ਦੀ ਸ਼ੁਰੂਆਤ ਕੀਤੀ। ਇਹ ਕੇਂਦਰ ਸਰਕਾਰ ਦੇ ਪੱਧਰ 'ਤੇ 10 ਲੱਖ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਸੀ। ਉਦੋਂ ਤੋਂ ਪ੍ਰਧਾਨ ਮੰਤਰੀ ਨੇ ਗੁਜਰਾਤ ਅਤੇ ਜੰਮੂ-ਕਸ਼ਮੀਰ ਸਰਕਾਰਾਂ ਦੇ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇੰਨੇ ਘੱਟ ਸਮੇਂ ਵਿੱਚ ਰੋਜ਼ਗਾਰ ਮੇਲੇ ਦੇ ਆਯੋਜਨ ਤੋਂ ਇਹ ਸਪੱਸ਼ਟ ਹੈ ਕਿ ਮਹਾਰਾਸ਼ਟਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧ ਰਹੀ ਹੈ। ਮੈਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਰਾਸ਼ਟਰ ਵਿੱਚ ਅਜਿਹੇ ਹੋਰ ਰੋਜ਼ਗਾਰ ਮੇਲਿਆਂ ਦਾ ਵਿਸਤਾਰ ਕੀਤਾ ਜਾਵੇਗਾ।” ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਅਤੇ ਰਾਜ ਦੇ ਗ੍ਰਾਮੀਣ ਵਿਕਾਸ ਵਿਭਾਗ ਵਿੱਚ ਹਜ਼ਾਰਾਂ ਨਿਯੁਕਤੀਆਂ ਹੋਣਗੀਆਂ।

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਅੰਮ੍ਰਿਤ ਕਾਲ’ ਵਿੱਚ ਦੇਸ਼ ਇੱਕ ਵਿਕਸਿਤ ਭਾਰਤ ਦੇ ਲਕਸ਼ 'ਤੇ ਕੰਮ ਕਰ ਰਿਹਾ ਹੈਜਿਸ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ, "ਬਦਲਦੇ ਸਮੇਂ ਵਿੱਚਨੌਕਰੀਆਂ ਦਾ ਸਰੂਪ ਤੇਜ਼ੀ ਨਾਲ ਬਦਲ ਰਿਹਾ ਹੈਸਰਕਾਰ ਵੀ ਲਗਾਤਾਰ ਵੱਖ-ਵੱਖ ਕਿਸਮਾਂ ਦੀਆਂ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ।" ਉਨ੍ਹਾਂ ਨੇ ਕਿਹਾ ਕਿ ਮੁਦਰਾ ਯੋਜਨਾ ਨੌਜਵਾਨਾਂ ਨੂੰ ਜਮਾਨਤ ਮੁਕਤ ਕਰਜ਼ੇ ਦੇ ਰਹੀ ਹੈ ਅਤੇ 20 ਲੱਖ ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਸਟਾਰਟ-ਅੱਪਸ ਅਤੇ ਐੱਮਐੱਸਐੱਮਈ ਸੈਕਟਰ ਨੂੰ ਵੱਡੇ ਪੱਧਰ 'ਤੇ ਸਹਾਇਤਾ ਦਿੱਤੀ ਜਾ ਰਹੀ ਹੈ। ਮਹਾਰਾਸ਼ਟਰ ਦੇ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਿਆ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ "ਸਰਕਾਰ ਦੇ ਯਤਨਾਂ ਦੀ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਇਹ ਮੌਕੇ ਦਲਿਤ-ਪਿਛੜੇਕਬਾਇਲੀਆਮ ਵਰਗ ਅਤੇ ਮਹਿਲਾਵਾਂ ਨੂੰ ਬਰਾਬਰ ਉਪਲਬਧ ਕਰਵਾਏ ਜਾ ਰਹੇ ਹਨ।" ਪ੍ਰਧਾਨ ਮੰਤਰੀ ਨੇ ਸਵੈ-ਸਹਾਇਤਾ ਸਮੂਹਾਂ ਨਾਲ ਸਬੰਧਤ 8 ਕਰੋੜ ਮਹਿਲਾਵਾਂ ਨੂੰ 5 ਲੱਖ ਕਰੋੜ ਰੁਪਏ ਦੀ ਸਹਾਇਤਾ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, "ਅੱਜਦੇਸ਼ ਭਰ ਵਿੱਚ ਬੁਨਿਆਦੀ ਢਾਂਚੇਸੂਚਨਾ ਟੈਕਨੋਲੋਜੀ ਅਤੇ ਹੋਰ ਖੇਤਰਾਂ ਵਿੱਚ ਸਰਕਾਰ ਜੋ ਰਿਕਾਰਡ ਨਿਵੇਸ਼ ਕਰ ਰਹੀ ਹੈਉਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।" ਮਹਾਰਾਸ਼ਟਰ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਲਈ ਲੱਖ ਕਰੋੜ ਤੋਂ ਵੱਧ ਦੀ ਲਾਗਤ ਵਾਲੇ ਕਰੀਬ 225 ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। 75 ਹਜ਼ਾਰ ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟ ਅਤੇ ਆਧੁਨਿਕ ਸੜਕਾਂ ਦੇ 50 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। "ਇਨ੍ਹਾਂ ਪ੍ਰੋਜੈਕਟਾਂ 'ਤੇ ਜਾਂ ਤਾਂ ਕੰਮ ਚਲ ਰਿਹਾ ਹੈ ਜਾਂ ਕੰਮ ਬਹੁਤ ਜਲਦੀ ਸ਼ੁਰੂ ਹੋਣ ਵਾਲਾ ਹੈ।" ਪ੍ਰਧਾਨ ਮੰਤਰੀ ਨੇ ਇਹ ਕਹਿ ਕੇ ਭਾਸ਼ਣ ਦੀ ਸਮਾਪਤੀ ਕੀਤੀ ਕਿ "ਜਦੋਂ ਸਰਕਾਰ ਬੁਨਿਆਦੀ ਢਾਂਚੇ 'ਤੇ ਇੰਨੀ ਵੱਡੀ ਰਕਮ ਖਰਚ ਕਰਦੀ ਹੈਇਸ ਨਾਲ ਲੱਖਾਂ ਨਵੀਆਂ ਨੌਕਰੀਆਂ ਪੈਦਾ ਹੁੰਦੀਆਂ ਹਨ।"

https://youtu.be/M6RuyM5zns8

 

 

 ********

ਡੀਐੱਸ/ਟੀਐੱਸ



(Release ID: 1873683) Visitor Counter : 123