ਉਪ ਰਾਸ਼ਟਰਪਤੀ ਸਕੱਤਰੇਤ
ਖੇਤੀਬਾੜੀ ਭਾਰਤੀ ਪਛਾਣ ਦਾ ਕੇਂਦਰ ਹੈ; ਇਹ ਹੈ ਸਾਡੀ ਪਰੰਪਰਾ, ਸਾਡਾ ਜੀਵਨ ਦਾ ਢੰਗ - ਉਪ ਰਾਸ਼ਟਰਪਤੀ
ਇੱਕ ਰਾਸ਼ਟਰ ਵਜੋਂ ਅਸੀਂ ਉਦੋਂ ਹੀ ਖੁਸ਼ਹਾਲ ਹੋ ਸਕਦੇ ਹਾਂ ਜਦੋਂ ਸਾਡੇ ਖੇਤੀਬਾੜੀ ਖੇਤਰ ਦਾ ਵਿਕਾਸ ਹੁੰਦਾ ਹੈ- ਉਪ ਰਾਸ਼ਟਰਪਤੀ
ਉਪ ਰਾਸ਼ਟਰਪਤੀ ਨੇ ਕਿਸਾਨਾਂ ਨੂੰ ਜਲਵਾਯੂ ਤਬਦੀਲੀ ਅਤੇ ਕੀਮਤਾਂ ਦੇ ਉਤਰਾਅ-ਚੜ੍ਹਾਅ ( ਅਸਥਿਰਤਾ ) ਤੋਂ ਬਚਾਉਣ ਦਾ ਦਿੱਤਾ ਸੱਦਾ
ਉਪ ਰਾਸ਼ਟਰਪਤੀ ਨੇ ਚੰਡੀਗੜ੍ਹ ਵਿੱਚ ਸੀ ਆਈ ਆਈ ਐਗਰੋ ਟੈਕ-2022 ਦੇ 15ਵੇਂ ਐਡੀਸ਼ਨ ਦਾ ਉਦਘਾਟਨ ਕੀਤਾ
ਉਪ ਰਾਸ਼ਟਰਪਤੀ ਨੇ ਅੱਜ ਪੰਜਾਬ ਯੂਨੀਵਰਸਿਟੀ ਦੀ ਤੀਜੀ ਗਲੋਬਲ ਐਲੂਮਨੀ ਮੀਟਿੰਗ ਵਿੱਚ ਹਿੱਸਾ ਲਿਆ
ਉਪ ਰਾਸ਼ਟਰਪਤੀ ਨੇ ਸਾਬਕਾ ਵਿਦਿਆਰਥੀਆਂ ਨੂੰ ਆਪਣੀ ਮਾਂ ਸੰਸਥਾ ਅਤੇ ਸਮਾਜ ਨੂੰ ਵੱਡੇ ਪੱਧਰ 'ਤੇ ਵਾਪਸ ਦੇਣ ਲਈ ਉਤਸ਼ਾਹਿਤ ਕੀਤਾ
Posted On:
04 NOV 2022 4:05PM by PIB Chandigarh
ਉਪ ਰਾਸ਼ਟਰਪਤੀ , ਸ਼੍ਰੀ ਜਗਦੀਪ ਧਨਖੜ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਖੇਤੀਬਾੜੀ ਹਮੇਸ਼ਾ ਹੀ ਭਾਰਤੀ ਪਛਾਣ ਦਾ ਕੇਂਦਰ ਰਿਹਾ ਹੈ ਅਤੇ ਅਸੀਂ ਇੱਕ ਰਾਸ਼ਟਰ ਵਜੋਂ ਉਦੋਂ ਹੀ ਖੁਸ਼ਹਾਲ ਹੋ ਸਕਦੇ ਹਾਂ ਜਦੋਂ ਸਾਡੇ ਖੇਤੀਬਾੜੀ ਖੇਤਰ ਦਾ ਵਿਕਾਸ ਹੁੰਦਾ ਹੈ।
ਅੱਜ ਚੰਡੀਗੜ੍ਹ ਵਿੱਚ ਸੀਆਈਆਈ ਐਗਰੋ ਟੈਕ-2022 ਦੇ ਉਦਘਾਟਨ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਸਥਿਰਤਾ ਅਤੇ ਖੁਰਾਕ ਸੁਰੱਖਿਆ ਨਾਲੋਂ-ਨਾਲ ਚੱਲਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ “ਸਥਾਈ ਖੇਤੀਬਾੜੀ ਉਪਰਾਲਿਆਂ ਤੋਂ ਬਿਨਾਂ ਲੰਬੇ ਸਮੇਂ ਤੱਕ ਖੁਰਾਕ ਸੁਰੱਖਿਆ ਨਹੀਂ ਕੀਤੀ ਜਾ ਸਕਦੀ ।
ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਚੰਡੀਗੜ੍ਹ ਦੇ ਆਪਣੇ ਪਹਿਲੇ ਦੌਰੇ 'ਤੇ ਪਹੁੰਚੇ ਸ਼੍ਰੀ ਜਗਦੀਪ ਧਨਖੜ ਨੇ ਖੇਤੀਬਾੜੀ ਨੂੰ ਭਾਰਤ ਦੀ ਪਰੰਪਰਾ ਅਤੇ ਜੀਵਨ ਦਾ ਢੰਗ ਦੱਸਿਆ। ਪਿਛਲੇ 75 ਸਾਲਾਂ ਦੌਰਾਨ ਖੇਤੀਬਾੜੀ ਦੇ ਖੇਤਰ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਆਉਣ ਵਾਲੇ ਸਾਲਾਂ ਵਿੱਚ ਸਾਡੀ ਖੇਤੀ ਨੂੰ ਨਵੀਆਂ ਲੋੜਾਂ ਅਤੇ ਨਵੀਆਂ ਚੁਣੌਤੀਆਂ ਦੇ ਅਨੁਕੂਲ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ "ਨਵੀਨਤਾ ਖੇਤੀਬਾੜੀ ਵਿਕਾਸ ਦਾ ਮੁੱਖ ਚਾਲਕ ਬਣਨਾ ਚਾਹੀਦਾ ਹੈ ਅਤੇ ਸਾਡੇ ਕਿਸਾਨਾਂ ਨੂੰ ਜਲਵਾਯੂ ਤਬਦੀਲੀ ਅਤੇ ਕੀਮਤਾਂ ਦੇ ਉਤਰਾਅ-ਚੜ੍ਹਾਅ (ਅਸਥਿਰਤਾ) ਤੋਂ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ" ।
ਸਾਡੇ ਕਿਸਾਨਾਂ ਲਈ ਟਿਕਾਊ ਆਮਦਨ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਉਪ ਰਾਸ਼ਟਰਪਤੀ ਨੇ ਫੂਡ ਪ੍ਰੋਸੈਸਿੰਗ ਅਤੇ ਮੁੱਲ ਵਾਧੇ 'ਤੇ ਜ਼ਿਆਦਾ ਧਿਆਨ ਦੇਣ ਦਾ ਸੱਦਾ ਦਿੱਤਾ।
ਸੰਯੁਕਤ ਰਾਸ਼ਟਰ ਵਲੋਂ ਸਰਬਸੰਮਤੀ ਨਾਲ 2023 ਨੂੰ ਬਾਜਰੇ (ਸੋਰਘਮ) ਦਾ ਅੰਤਰਰਾਸ਼ਟਰੀ ਸਾਲ ਘੋਸ਼ਿਤ ਕਰਨ ਦੇ ਭਾਰਤ ਦੇ ਪ੍ਰਸਤਾਵ ਨੂੰ ਅਪਣਾਏ ਜਾਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਧਨਖੜ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਭੋਜਨ ਦੀ ਕਮੀ, ਪਾਣੀ ਦੀ ਕਮੀ ਅਤੇ ਜਲਵਾਯੂ ਪਰਿਵਰਤਨ ਦੇ ਬੇਮਿਸਾਲ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਾਜਰੇ ਦੀ ਕਾਸ਼ਤ 'ਤੇ ਧਿਆਨ ਕੇਂਦਰਤ ਕਰਨਾ ਇੱਕ ਸਮਾਰਟ ਹੱਲ ਵਜੋਂ ਨਜ਼ਰ ਆਉਂਦਾ ਹੈ।
ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਗਈਆਂ ਵੱਖ-ਵੱਖ ਸਕਾਰਾਤਮਕ ਪਹਿਲਕਦਮੀਆਂ ਜਿਵੇਂ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਮਿੱਟੀ ਸਿਹਤ ਕਾਰਡ, ਫ਼ਸਲ ਬੀਮਾ ਯੋਜਨਾ ਅਤੇ ਕੁਸਮ ਯੋਜਨਾ ਦਾ ਜ਼ਿਕਰ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਕਿਸਾਨ ਭਾਰਤ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ। ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵੱਲ ਵੀ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਖੋਜ ਸੰਸਥਾਵਾਂ ਅਤੇ ਉਦਯੋਗਾਂ ਵਿਚਕਾਰ ਤਾਲਮੇਲ ਵਧਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਉਪ-ਰਾਸ਼ਟਰਪਤੀ ਦੇ ਜੀਵਨ ਸਾਥੀ ਡਾ. ਸੁਦੇਸ਼ ਧਨਖੜ, ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ, ਸੀ.ਆਈ.ਆਈ. ਐਗਰੋ ਟੈਕ ਇੰਡੀਆ 2022 ਦੇ ਚੇਅਰਮੈਨ ਸ਼੍ਰੀ ਸੰਜੀਵ ਪੁਰੀ, ਸੀ.ਆਈ.ਆਈ. ਦੇ ਨੁਮਾਇੰਦੇ, ਕਿਸਾਨ , ਉੱਦਮੀ ਅਤੇ ਹੋਰ ਪਤਵੰਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ ।
ਉਪ ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਦੀ ਤੀਜੀ ਗਲੋਬਲ ਐਲੂਮਨੀ ਮੀਟ ਵਿੱਚ ਸ਼ਿਰਕਤ ਕੀਤੀ :
ਸੀਆਈਆਈ ਐਗਰੋ ਟੈਕ-2022 ਦਾ ਉਦਘਾਟਨ ਕਰਨ ਤੋਂ ਬਾਅਦ, ਉਪ-ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵੱਜੋਂ ਪੰਜਾਬ ਯੂਨੀਵਰਸਿਟੀ ਦੀ ਤੀਜੀ ਗਲੋਬਲ ਐਲੂਮਨੀ ਮੀਟ ਵਿੱਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਸਾਬਕਾ ਵਿਦਿਆਰਥੀਆਂ ਨੂੰ ਆਪਣੀ ਮਾਂ ਸੰਸਥਾ (ਆਪਣੇ ਆਲਮਾ ਮੈਟਰ ) ਨੂੰ ਵਾਪਸ ਦੇਣ ਦੀ ਮਹੱਤਤਾ ਯਾਨੀ ਹੋਰ ਅੱਗੇ ਵਧਾਉਣ ਵਿੱਚ ਸਹਾਈ ਹੋਣ ਦਾ ਸੱਦਾ ਦਿੱਤਾ ਅਤੇ ਇਸ ਰਾਹੀਂ ਸਮਾਜ ਦੀ ਵੱਡੇ ਪੱਧਰ 'ਤੇ ਸੇਵਾ ਦੇਣ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ।
ਨਾਲੰਦਾ ਵਰਗੀਆਂ ਪ੍ਰਾਚੀਨ ਭਾਰਤ ਦੀਆਂ ਨਾਮਵਰ ਸੰਸਥਾਵਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਅਕਾਦਮਿਕ, ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਨੂੰ ਖੇਤੀ ਖੇਤਰ ਵਿੱਚ ਯੋਗਦਾਨ ਦੀ ਅਤੀਤ ਦੀ ਸ਼ਾਨ ਨੂੰ ਮੁੜ ਹਾਸਲ ਕਰਨ ਦਾ ਟੀਚਾ ਨਿਰਧਾਰਤ ਲਈ ਕਿਹਾ। ਸਿਆਸਤ, ਪ੍ਰਸ਼ਾਸਨ, ਵਿਗਿਆਨ, ਉਦਯੋਗ ਅਤੇ ਖੇਡਾਂ ਦੇ ਖੇਤਰਾਂ ਵਿੱਚ ਬਹੁਤ ਸਾਰੇ ਦਿੱਗਜ ਪੈਦਾ ਕਰਨ ਲਈ ਪੰਜਾਬ ਯੂਨੀਵਰਸਿਟੀ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਧਨਖੜ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਇੱਕ ਸੁਚੱਜੀ ਪ੍ਰਣਾਲੀ ਦੇ ਨਿਰਮਾਣ ਵਿੱਚ ਮਦਦ ਕਰਨ ਲਈ ਕਿਹਾ, ਜਿੱਥੇ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਨੂੰ ਦਰਸਾਉਂਣ ਦਾ ਮੌਕਾ ਮਿਲੇ।
ਦੂਰਦਰਸ਼ੀ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਸ਼ਲਾਘਾ ਕਰਦੇ ਹੋਏ, ਉਪ ਰਾਸ਼ਟਰਪਤੀ ਨੇ ਭਰੋਸਾ ਪ੍ਰਗਟਾਇਆ ਕਿ ਇਹ ਭਾਰਤ ਨੂੰ ਵਧੇਰੇ ਖੁਸ਼ਹਾਲੀ ਦੀ ਰਾਹ 'ਤੇ ਅੱਗੇ ਵਧਾਏਗੀ।
ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ, ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ: ਰਾਜ ਕੁਮਾਰ, ਸਟਾਫ਼ ਮੈਂਬਰ, ਸਾਬਕਾ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਹੋਏ ।
***
ਐਮ ਐਸ / ਆਰਕੇ / ਡੀਪੀ
(Release ID: 1873822)
Visitor Counter : 126