ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਉੱਤਰ-ਪੂਰਬੀ ਅਤੇ ਸਿੱਕਮ ਵਿੱਚ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਦੇ 3 ਦਿਨਾਂ ਸਮੀਖਿਆ ਪ੍ਰੋਗਰਾਮ ਦੇ ਦੌਰਾਨ ਸ਼੍ਰੀ ਨਿਤਿਨ ਗਡਕਰੀ ਨੇ ਪ੍ਰੋਜੈਕਟਾਂ ਨਾਲ ਜੁੜੇ ਮੁੱਦਿਆਂ ਅਤੇ ਉਨ੍ਹਾਂ ਦੀ ਪ੍ਰਗਤੀ ’ਤੇ ਵਿਚਾਰ-ਵਟਾਂਦਰਾ ਕੀਤਾ
प्रविष्टि तिथि:
09 NOV 2022 6:05PM by PIB Chandigarh
ਉੱਤਰ-ਪੂਰਬੀ ਖੇਤਰ ਅਤੇ ਸਿੱਕਮ ਵਿੱਚ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਦੇ ਆਪਣੇ 3 ਦਿਨਾਂ ਸਮੀਖਿਆ ਪ੍ਰੋਗਰਾਮ ਦੇ ਪਹਿਲੇ ਦਿਨ; ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਰਾਜ ਮੰਤਰੀ ਜਨਰਲ ਵੀ.ਕੇ. ਸਿੰਘ ਅਤੇ ਮੰਤਰਾਲਾ ਅਤੇ ਰਾਜ ਦੇ ਸੀਨੀਅਰ ਅਧਿਕਾਰੀਆਂ ਅਤੇ ਠੇਕੇ ਲੈਣ ਵਾਲੀਆਂ ਕੰਪਨੀਆਂ ਦੇ ਨਾਲ ਅਸਾਮ, ਮੇਘਾਲਿਆ, ਸਿੱਕਮ ਅਤੇ ਨਾਗਾਲੈਂਡ ਵਿੱਚ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਭੂ ਪ੍ਰਾਪਤੀ ਦੇ ਮੁੱਦਿਆਂ, ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ, ਪ੍ਰਸਤਾਵਿਤ ਪ੍ਰੋਜੈਕਟਾਂ, ਨਵੀਆਂ ਟੈਕਨੋਲੋਜੀਆਂ ਦੇ ਉਪਯੋਗ, ਵਿਵਾਦ ਅਤੇ ਵਿਚੋਲਗੀ ਅਤੇ ਸੰਭਾਵਿਤ ਵਿੱਤੀ ਦਖਲ ਆਦਿ ਨਾਲ ਸਬੰਧਿਤ ਮਾਮਲਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਸ਼੍ਰੀ ਗਡਕਰੀ ਨੇ ਦੇਰੀ ਦੇ ਕਾਰਨਾਂ ਨੂੰ ਸਮਝਣ ਦੇ ਲਈ 4 ਰਾਜਾਂ ਵਿੱਚ ਲਟਕੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਸਮਾਧਾਨ ਦੇ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ।

ਸ਼੍ਰੀ ਗਡਕਰੀ ਨੇ ਸਾਰੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਉੱਤਰ-ਪੂਰਬੀ ਰਾਜਾਂ ਵਿੱਚ ਟੌਪ ਕਲਾਸ ਦੇ ਟ੍ਰਾਂਸਪੋਰਟ ਢਾਂਚਾ ਵਿਕਸਿਤ ਕਰਨ ਦੇ ਲਈ ਕੇਂਦਰ ਅਤੇ ਰਾਜ ਏਜੰਸੀਆਂ ਦੇ ਦਰਮਿਆਨ ਤਾਲਮੇਲ ਅਤੇ ਸਾਂਝੇਦਾਰੀ ਦੇ ਮਹੱਤਵ ’ਤੇ ਜ਼ੋਰ ਦਿੱਤਾ।
********
ਐੱਮਜੇਪੀਐੱਸ
(रिलीज़ आईडी: 1874939)
आगंतुक पटल : 166