ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਡਾ. ਜਿਤੇਂਦਰ ਸਿੰਘ ਨੇ ਦਿਸ਼ਾ ਦੀ ਬੈਠਕ ਵਿੱਚ ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ


ਰਾਮਬਨ ਜ਼ਿਲ੍ਹੇ ਵਿੱਚ ਲੈਵੇਂਡਰ ਦੀ ਖੇਤੀ ਸ਼ੁਰੂ ਕੀਤੀ ਜਾਵੇਗੀ

Posted On: 13 NOV 2022 6:55PM by PIB Chandigarh

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਰਾਮਬਨ ਜ਼ਿਲ੍ਹੇ ਦੀ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਰਾਮਬਨ ਜ਼ਿਲ੍ਹੇ ਵਿੱਚ ਵੀ ਅਰੋਮਾ ਮਿਸ਼ਨ ਦੇ ਤਹਿਤ ਲੈਵੇਂਡਰ ਦੀ ਖੇਤੀ ਸ਼ੁਰੂ ਕੀਤੀ ਜਾਵੇਗੀ। ਪ੍ਰਾਯੋਗਿਕ ਤੌਰ ‘ਤੇ ਇਹ ਨਜ਼ਦੀਕੀ ਡੋਡਾ ਜ਼ਿਲ੍ਹੇ ਵਿੱਚ ਪੂਰਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਰਾਮਬਨ ਪਹਿਲਾਂ ਦੇ ਡੋਡਾ ਜ਼ਿਲ੍ਹੇ ਦਾ ਇੱਕ ਹਿੱਸਾ ਹੈ। ਇਹ ਦੋਨੋਂ ਇੱਕਸਮਾਨ ਭੁਗੌਲਿਕ ਅਤੇ ਟੋਪੋਗ੍ਰਾਫੀਕਲ ਸਥਿਤੀਆਂ ਨੂੰ ਸਾਂਝਾ ਕਰਦਾ ਹੈ ਅਤੇ ਇੱਥੇ ਡੋਡਾ ਦੀ ਲੈਵੇਂਡਰ ਸਫਲਤਾ ਦੀ ਕਹਾਣੀ ਨੂੰ ਦੋਹਰਾਉਣਾ ਮੁਸ਼ਕਿਲ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਆਜੀਵਿਕਾ ਦਾ ਇੱਕ ਵੈਕਲਪਿਕ ਅਤੇ ਆਕਰਸ਼ਕ ਵਿਕਲਪ ਉਪਲਬਧ ਹੋਵੇਗਾ। 

 

 

ਇਸ ਮੀਟਿੰਗ ਦੇ ਦੌਰਾਨ ਵਿਭਿੰਨ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਦੇ ਤਹਿਤ ਜ਼ਿਲ੍ਹੇ ਵਿੱਚ ਪ੍ਰਾਪਤ ਕੀਤੀ ਗਈਆਂ ਉਪਲਬਧੀਆਂ ਤੇ ਪ੍ਰਗਤੀ ‘ਤੇ ਇੱਕ ਵਿਸਤ੍ਰਿਤ ਪ੍ਰਸਤੁਤੀ ਦਿੱਤੀ ਗਈ। ਨਾਲ ਹੀ, ਵਿਭਿੰਨ ਵਿਭਾਗ ਅਤੇ ਏਜੰਸੀਆਂ ਵੱਲੋਂ ਲਾਗੂ ਕੀਤੇ ਜਾ ਰਹੇ ਕਈ ਪ੍ਰਮੁੱਖ ਪ੍ਰੋਜੈਕਟਾਂ ਦਾ ਅਵਲੋਕਨ ਕੀਤਾ ਗਿਆ। ਇਸ ਦੇ ਇਲਾਵਾ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੇ ਵਿਭਿੰਨ ਕੇਂਦਰ ਪ੍ਰਾਯੋਜਿਤ ਯੋਜਨਾਵਾਂ (ਸੀਐੱਸਐੱਸ) ਦੇ ਤਹਿਤ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਯੋਜਨਾਵਾਰ ਭੌਤਿਕ ਅਤੇ ਵਿੱਤੀ ਪ੍ਰਗਤੀ ਦੀ ਸਥਿਤੀ ਦੀ ਜਾਣਕਾਰੀ ਦਿੱਤੀ।

 

 

ਕੇਂਦਰੀ ਮੰਤਰੀ ਨੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਪ੍ਰਤੀਨਿਧੀਆਂ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਰਮਿਆਨ ਬਿਹਤਰ ਤਾਲਮੇਲ ਯੋਜਨਾਵਾਂ ਨੂੰ ਜ਼ਮੀਨ ‘ਤੇ ਲਾਗੂ ਕਰਨ ਦੀ ਕੁੰਜੀ ਹੈ। ਮੰਤਰੀ ਨੇ ਜ਼ਿਲ੍ਹੇ ਵਿੱਚ ਵਿਭਿੰਨ ਵਿਭਾਗਾਂ ਵੱਲੋਂ ਸੰਚਾਲਿਤ ਸਾਰੇ ਯੋਜਨਾਵਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰ ਇੱਕ ਯੋਜਨਾ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

 

ਇਸ ਅਵਸਰ ‘ਤੇ ਮੰਤਰੀ ਦੇ ਸਾਹਮਣੇ ਜਨਪ੍ਰਤੀਨਿਧੀਆਂ ਨੇ ਵਿਭਿੰਨ ਮੁੱਦਿਆਂ ਨੂੰ ਉਠਾਇਆ। ਇਸ ‘ਤੇ ਡਾ. ਜਿਤੇਂਦਰ ਸਿੰਘ ਨੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦੀ ਸਮਾਧਾਨ ਦੇ ਲਈ ਨਿਰਦੇਸ਼ ਜਾਰੀ ਕੀਤੇ।

 

 

ਇਸ ਦੇ ਇਲਾਵਾ ਡਾ. ਜਿਤੇਂਦਰ ਸਿੰਘ ਨੇ ਸਬੰਧਿਤ ਵਿਭਾਗਾਂ ਨੂੰ ਸਾਰੀਆਂ ਯੋਜਨਾਵਾਂ ਦੇ ਪ੍ਰਭਾਵੀ ਲਾਗੂਕਰਨ ਅਤੇ ਸਾਰੀਆਂ ਯੋਜਨਾਵਾਂ ਦੇ ਤਹਿਤ ਸ਼ਤ ਪ੍ਰਤੀਸ਼ਤ ਲਾਭਾਰਥੀਆਂ ਦੇ ਕਵਰੇਜ ਦੇ ਲਈ ਨਵੇਂ ਉਤਸਾਹ ਅਤੇ ਸਮਰਪਣ ਦੇ ਨਾਲ ਕੰਮ ਕਰਨ ਦਾ ਨਿਰਦੇਸ਼ ਦਿੱਤਾ।

 

ਜ਼ਮੀਨੀ ਪੱਧਰ ‘ਤੇ ਬਿਹਤਰ ਪਰਿਣਾਮ ਦੇ ਲਈ ਸਾਰੇ ਸਬੰਧਿਤ ਨਾਲ ਬਿਹਤਰ ਤਾਲਮੇਲ ਵਿੱਚ ਕੰਮ ਕਰਨ ਦਾ ਅਨੁਰੋਧ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰਯਤਨ ਹੈ ਕਿ ਸਾਰੇ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਅਤੇ ਹਾਸ਼ੀਏ ‘ਤੇ ਰਹਿਣ ਵਾਲੇ ਵਿਅਕਤੀ ਤੱਕ ਪਹੁੰਚੇ।

 

 

ਇਸ ਦੇ ਇਲਾਵਾ ਡਾ. ਜਿਤੇਂਦਰ ਸਿੰਘ ਨੇ ਸਬੰਧਿਤ ਅਧਿਕਾਰੀਆੰ ਨੂੰ ਨਿਰਦੇਸ਼ ਦਿੱਤਾ ਕਿ ਉਹ ਜਦੋਂ ਵੀ ਆਪਣੇ ਖੇਤਰ ਦਾ ਦੌਰਾ ਕਰਨ, ਉਸ ਸਮੇਂ ਜਨਪ੍ਰਤੀਨਿਧੀਆਂ ਦੇ ਸੰਪਰਕ ਵਿੱਚ ਰਹਿਣ ਅਤੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ।

 

ਇਸ ਅਵਸਰ ‘ਤੇ ਡਾ. ਸਿੰਘ ਨੇ ਜ਼ਿਲ੍ਹੇ ਵਿੱਚ ਵਿਭਿੰਨ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

 

ਉੱਥੇ, ਰਾਮਬਨ ਦੀ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਦੇ ਚੇਅਰਪਰਸਨ ਡਾ. ਸ਼ਮਸ਼ਾਦ, ਰਾਮਬਨ ਦੇ ਡਿਪਟੀ ਕਮਿਸ਼ਨਰ ਮੁਸੱਰਤ ਇਸਲਾਮ ਅਤੇ ਡੀਡੀਸੀ ਦੇ ਮੈਂਬਰਾਂ ਨੇ ਆਪਣੇ ਵਿਚਾਰਾਂ ਨੂੰ ਸਾਂਝਾ ਕੀਤਾ।

*****

ਐੱਸਐੱਨਸੀ/ਆਰਆਰ



(Release ID: 1875850) Visitor Counter : 118


Read this release in: English , Urdu , Hindi , Tamil , Telugu