ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਵਲੋਂ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਨਾਲ ਗੱਲਬਾਤ

Posted On: 15 NOV 2022 4:28PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ 2022 ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਭਾਰਤੀ ਭਾਈਚਾਰੇ ਦੇ 800 ਤੋਂ ਵੱਧ ਮੈਂਬਰਾਂ ਅਤੇ ਭਾਰਤ ਦੇ ਮਿੱਤਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਸਾਰੇ ਜੀਵੰਤ ਅਤੇ ਵਿਭਿੰਨ ਲੋਕ ਸਮੁੱਚੇ ਇੰਡੋਨੇਸ਼ੀਆ ਤੋਂ ਇਕੱਠੇ ਹੋਏ ਸਨ।

ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਨਜ਼ਦੀਕੀ ਸੰਸਕ੍ਰਿਤਕ ਅਤੇ ਸੱਭਿਅਕ ਸਬੰਧਾਂ 'ਤੇ ਚਾਨਣਾ ਪਾਇਆ। ਉਨ੍ਹਾਂ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਸੰਸਕ੍ਰਿਤਕ ਅਤੇ ਵਪਾਰਕ ਸਬੰਧਾਂ ਨੂੰ ਉਜਾਗਰ ਕਰਨ ਲਈ "ਬਾਲੀ ਜਾਤਰਾ" ਦੀ ਸਦੀਆਂ ਪੁਰਾਣੀ ਪ੍ਰੰਪਰਾ ਦਾ ਹਵਾਲਾ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਇੰਡੋਨੇਸ਼ੀਆ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਮਾਨਤਾਵਾਂ 'ਤੇ ਵੀ ਚਾਨਣਾ ਪਾਇਆ।

ਪ੍ਰਧਾਨ ਮੰਤਰੀ ਨੇ ਅਪਣਾਈ ਮਾਤ ਭੂਮੀ ਪ੍ਰਤੀ ਸਖ਼ਤ ਮਿਹਨਤ ਅਤੇ ਸਮਰਪਣ ਰਾਹੀਂ ਵਿਦੇਸ਼ਾਂ ਵਿੱਚ ਭਾਰਤ ਦੇ ਕੱਦ ਅਤੇ ਮਾਣ ਨੂੰ ਵਧਾਉਣ ਲਈ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਭਾਰਤ-ਇੰਡੋਨੇਸ਼ੀਆ ਦੇ ਸਬੰਧਾਂ ਦੇ ਸਕਾਰਾਤਮਕ ਗਤੀ ਅਤੇ ਇਸ ਨੂੰ ਮਜ਼ਬੂਤ ​​ਕਰਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਵਲੋਂ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਬਾਰੇ ਵੀ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਵਿਕਾਸ ਗਾਥਾ, ਪ੍ਰਾਪਤੀਆਂ ਅਤੇ ਸ਼ਾਨਦਾਰ ਤਰੱਕੀਆਂ ਨੂੰ ਉਜਾਗਰ ਕੀਤਾ, ਜੋ ਭਾਰਤ ਵੱਖ-ਵੱਖ ਖੇਤਰਾਂ ਜਿਵੇਂ ਕਿ - ਡਿਜੀਟਲ ਟੈਕਨੋਲੋਜੀ, ਵਿੱਤ, ਸਿਹਤ, ਦੂਰਸੰਚਾਰ ਅਤੇ ਪੁਲਾੜ ਵਿੱਚ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਕਾਸ ਲਈ ਭਾਰਤ ਦੇ ਰੋਡਮੈਪ ਵਿੱਚ ਵਿਸ਼ਵ ਦੀਆਂ ਰਾਜਨੀਤਿਕ ਅਤੇ ਆਰਥਿਕ ਇੱਛਾਵਾਂ ਸ਼ਾਮਲ ਹਨ ਅਤੇ ਆਤਮਨਿਰਭਰ ਭਾਰਤ ਦਾ ਦ੍ਰਿਸ਼ਟੀਕੋਣ ਆਲਮੀ ਭਲਾਈ ਦੀ ਭਾਵਨਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ 8 ਤੋਂ 10 ਜਨਵਰੀ, 2023 ਤੱਕ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਣ ਵਾਲੇ ਅਗਲੇ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਅਤੇ ਬਾਅਦ ਵਿੱਚ ਗੁਜਰਾਤ ਵਿੱਚ ਆਯੋਜਿਤ ਹੋਣ ਵਾਲੇ ਪਤੰਗ ਉਤਸਵ ਵਿੱਚ ਸ਼ਾਮਲ ਹੋਣ ਲਈ ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਦੋਸਤਾਂ ਨੂੰ ਸੱਦਾ ਦਿੱਤਾ।

***

ਡੀਐੱਸ/ਏਕੇ 


(Release ID: 1876164) Visitor Counter : 93