ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ


ਉਨ੍ਹਾਂ ਨੇ ਕਰਮਯੋਗੀ ਪ੍ਰਾਰੰਭ ਮੌਡਿਲਊ ਵੀ ਲਾਂਚ ਕੀਤਾ, ਜੋ ਸਾਰੇ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਦੇ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ ਹੈ

“ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਰਾਸ਼ਟਰੀ ਵਿਕਾਸ ਵਿੱਚ ਉਤਪ੍ਰੇਰਕ ਬਣਾਉਣ ਵਾਲਾ ਸਾਡਾ ਪ੍ਰਯਾਸ ਹੈ”

“ਸਰਕਾਰੀ ਨੌਕਰੀਆਂ ਉਪਲਬਧ ਕਰਵਾਉਣ ਦੇ ਲਈ ਸਰਕਾਰ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ”

“ਕੇਂਦਰ ਸਰਕਾਰ ਰਾਸ਼ਟਰ ਨਿਰਮਾਣ ਦੇ ਲਈ ਨੌਜਵਾਨਾਂ ਦੀ ਪ੍ਰਤਿਭਾ ਅਤੇ ਊਰਜਾ ਦਾ ਸਦਉਪਯੋਗ ਕਰਨ ਦੇ ਕਾਰਜ ਨੂੰ ਸਰਬਉੱਚ ਪ੍ਰਾਥਮਿਕਤਾ ਦੇ ਰਹੀ ਹੈ”

“ਕਰਮਯੋਗੀ ਭਾਰਤ' ਟੈਕਨੋਲੋਜੀ ਪਲੈਟਫਾਰਮ ਅੱਪਸਕਿਲਿੰਗ ਵਿੱਚ ਬਹੁਤ ਮਦਦਗਾਰ ਹੋਵੇਗਾ”

“ਦੁਨੀਆ ਭਰ ਦੇ ਮਾਹਿਰ ਭਾਰਤ ਦੇ ਵਿਕਾਸ ਪਥ ਬਾਰੇ ਆਸ਼ਾਵਾਦੀ ਹਨ”

“ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਖੇਤਰਾਂ ਵਿੱਚ ਹੀ ਨਵੀਆਂ ਨੌਕਰੀਆਂ ਦੀਆਂ ਸੰਭਾਵਨਾਵਾਂ ਲਗਾਤਾਰ ਵਧ ਗਈਆਂ ਹਨ। ਹੋਰ ਵੀ ਮਹੱਤਵਪੂਰਨ ਬਾਤ ਇਹ ਹੈ ਕਿ ਰੋਜ਼ਗਾਰ ਦੇ ਇਹ ਅਵਸਰ ਨੌਜਵਾਨਾਂ ਦੇ ਲਈ ਉਨ੍ਹਾਂ ਦੇ ਆਪਣੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੀ ਉੱਭਰ ਰਹੇ ਹਨ”

“ਅਸੀਂ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮਾਰਗ ਦੇ ਸਾਥੀ ਅਤੇ ਸਹਿ-ਯਾਤਰੀ ਹਾਂ”

Posted On: 22 NOV 2022 11:42AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਦੇ ਤਹਿਤ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਰੋਜ਼ਗਾਰ ਮੇਲੇ ਦੇ ਰੋਜ਼ਗਾਰ ਸਿਰਜਣਾ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਦੇ ਨਾਲ-ਨਾਲ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ 45 ਤੋਂ ਅਧਿਕ ਸ਼ਹਿਰਾਂ ਵਿੱਚ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿਸ ਦੇ ਸਦਕਾ ਇਤਨੇ ਪਰਿਵਾਰਾਂ ਦੇ ਲਈ ਖੁਸ਼ੀ ਦਾ ਨਵਾਂ ਯੁਗ ਆਏਗਾ। ਉਨ੍ਹਾਂ ਨੇ ਯਾਦ ਕਰਵਾਇਆ ਕਿ ਧਨਤੇਰਸ ਦੇ ਦਿਨ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ 75,000 ਨਿਯੁਕਤੀ ਪੱਤਰ ਸੌਂਪੇ ਸਨ। “ਅੱਜ ਦਾ ਰੋਜ਼ਗਾਰ ਮੇਲਾ ਇਸ ਬਾਤ ਦਾ ਪ੍ਰਮਾਣ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਲਈ ਇੱਕ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।”

ਇੱਕ ਮਹੀਨਾ ਪਹਿਲਾਂ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਨੂੰ ਯਾਦ ਕਰਵਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਰਾਜ ਵੀ ਸਮੇਂ-ਸਮੇਂ ’ਤੇ ਅਜਿਹੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਦੇ ਰਹਿਣਗੇ। ਉਨ੍ਹਾਂ ਨੇ ਇਸ ਬਾਤ ’ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਹਜ਼ਾਰਾਂ ਨੌਜਵਾਨਾਂ ਨੂੰ ਸਬੰਧਿਤ ਸਰਕਾਰਾਂ ਦੁਆਰਾ ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਲੱਦਾਖ, ਅੰਡੇਮਾਨ ਅਤੇ ਨਿਕੋਬਾਰ, ਲਕਸ਼ਦ੍ਵੀਪ, ਦਮਨ ਅਤੇ ਦ੍ਵੀਪ, ਦਾਦਰਾ ਅਤੇ ਨਗਰ ਹਵੇਲੀ ਅਤੇ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਨ੍ਹਾਂ ਨੇ ਇਹ  ਵੀ ਕਿਹਾ ਕਿ ਗੋਆ ਅਤੇ ਤ੍ਰਿਪੁਰਾ ਵੀ ਕੁਝ ਦਿਨਾਂ ਵਿੱਚ ਇਸੇ ਤਰ੍ਹਾਂ ਦੇ ਰੋਜ਼ਗਾਰ ਮੇਲੇ ਆਯੋਜਿਤ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਉਪਲਬਧੀ ਦੇ ਲਈ ਡਬਲ ਇੰਜਣ ਦੀ ਸਰਕਾਰ ਨੂੰ ਕ੍ਰੈਡਿਟ ਦਿੱਤਾ ਅਤੇ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਭਾਰਤ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਲਈ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਸਮੇਂ-ਸਮੇਂ ’ਤੇ ਆਯੋਜਿਤ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਨ ਕਿਹਾ ਕਿ ਯੁਵਾ ਦੇਸ਼ ਦੀ ਸਭ ਤੋਂ ਬੜੀ ਤਾਕਤ ਹਨ। ਕੇਂਦਰ ਸਰਕਾਰ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਪ੍ਰਤਿਭਾ ਅਤੇ ਊਰਜਾ ਦਾ ਸਦਉਪਯੋਗ ਕਰਨ ਦੇ ਕਾਰਜ ਨੂੰ ਸਰਬਉੱਚ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਨੇ ਨਵੇਂ ਲੋਕ ਸੇਵਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਇਹ ਵੀ ਯਾਦ ਕਰਵਾਇਆ ਕਿ ਉਹ ਇਸ ਮਹੱਤਵਪੂਰਨ ਜ਼ਿੰਮੇਦਾਰੀ ਨੂੰ ਇੱਕ ਬਹੁਤ ਹੀ ਵਿਸ਼ੇਸ਼ ਸਮਾਂ ਅਵਧੀ ਯਾਨੀ ਅੰਮ੍ਰਿਤ ਕਾਲ ਵਿੱਚ ਸੰਭਾਲ਼ ਰਹੇ ਹਨ। ਉਨ੍ਹਾਂ ਨੇ ਅੰਮ੍ਰਿਤ ਕਾਲ ਵਿੱਚ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਦੇ ਰੂਪ ਵਿੱਚ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੀ ਭੂਮਿਕਾ ਅਤੇ ਡਿਊਟੀਆਂ ਨੂੰ ਵਿਆਪਕ ਰੂਪ ਨਾਲ ਸਮਝ ਲੈਣਾ ਚਾਹੀਦਾ ਹੈ। ਆਪਣੀਆਂ ਡਿਊਟੀਆਂ ਨਿਭਾਉਣ ਲਈ ਸਮਰੱਥਾ ਨਿਰਮਾਣ ’ਤੇ ਵੀ ਉਨ੍ਹਾਂ ਨੂੰ ਲਗਾਤਾਰ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ।

ਅੱਜ ਸ਼ੁਰੂ ਕੀਤੇ ਗਏ ਕਰਮਯੋਗੀ ਭਾਰਤ ਟੈਕਨੋਲੋਜੀ ਪਲੈਟਫਾਰਮ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਦੇ ਲਈ ਕਈ ਔਨਲਾਈਨ ਕੋਰਸਾਂ ਦੀ ਉਪਬਲਧਤਾ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਰਕਾਰੀ ਕਰਮਚਾਰੀਆਂ ਦੇ ਲਈ ਤਿਆਰ ਕੀਤੇ ਗਏ ਇੱਕ ਵਿਸ਼ੇਸ਼ ਕੋਰਸ ਜਿਸ ਨੂੰ ਕਰਮਯੋਗੀ ਪ੍ਰਾਰੰਭ ਕਿਹਾ ਜਾਂਦਾ ਹੈ, ’ਤੇ ਜ਼ੋਰ ਦਿੱਤਾ ਅਤੇ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਇਸ ਦਾ ਅਧਿਕ  ਤੋਂ ਅਧਿਕ ਲਾਭ ਉਠਾਉਣ ਦੀ ਤਾਕੀਦ ਕੀਤੀ। ਇਸ ਦੇ ਲਾਭਾਂ ਦਾ ਸੰਦਰਭ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਕੌਸ਼ਲ ਵਿਕਾਸ ਦਾ ਇੱਕ ਬੜਾ ਸਰੋਤ ਸਿੱਧ ਹੋਵੇਗਾ ਅਤੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਵੀ ਉਨ੍ਹਾਂ ਨੂੰ ਲਾਭ  ਪਹੁੰਚਾਵੇਗਾ।

ਪ੍ਰਧਾਨ ਮੰਤਰੀ ਨੇ ਮਹਾਮਾਰੀ ਅਤੇ ਯੁੱਧ ਦੇ ਕਾਰਨ ਨੌਜਵਾਨਾਂ ਦੇ ਲਈ ਵਿਸ਼ਵ ਪੱਧਰ ’ਤੇ ਪੈਦਾ ਹੋਏ ਸੰਕਟ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਕਠਿਨ ਸਮੇਂ ਵਿੱਚ ਵੀ ਦੁਨੀਆ ਭਰ ਦੇ ਮਾਹਿਰ  ਭਾਰਤ ਦੇ ਵਿਕਾਸ ਪਥ ਬਾਰੇ ਆਸਾਵੰਦ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਹਿਰਾਂ ਦੇ ਅਨੁਸਾਰ, ਭਾਰਤ ਸੇਵਾ ਖੇਤਰ ਵਿੱਚ ਇੱਕ ਬੜੀ ਤਾਕਤ ਬਣ ਗਿਆ ਹੈ ਅਤੇ ਜਲਦੀ ਹੀ ਇਹ ਦੁਨੀਆ ਦੀ ਮੈਨੂੰਫੈਕਚਰਿੰਗ ਹੱਬ ਵੀ ਬਣਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਲਆਈ ਜਿਹੀ ਬੜੀ ਪਹਿਲ ਜਿੱਥੇ ਇਸ ਵਿੱਚ ਬੜੀ ਭੂਮਿਕਾ ਨਿਭਾਏਗੀ, ਉੱਥੇ ਇੱਸ ਵਿੱਚ ਦੇਸ਼ ਦੇ ਨੌਜਵਾਨਾਂ ਦਾ ਹੋਰ ਵੀ ਮਹੱਤਵਪੂਰਨ ਯੋਗਦਾਨ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਲਆਈ ਯੋਜਨਾ ਨਾਲ 60 ਲੱਖ ਰੋਜ਼ਗਾਰ ਸਿਰਜੇ ਜਾਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੇਕ ਇਨ ਇੰਡੀਆ, ਵੋਕਲ ਫੌਰ ਲੋਕਲ ਅਤੇ ਸਥਾਨਕ ਨੂੰ ਵਿਸ਼ਵ ਪੱਧਰ ’ਤੇ ਲੈ ਜਾਣ ਜਿਹੇ ਅਭਿਯਾਨ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰ ਰਹੇ ਹਨ। “ਸਰਕਾਰੀ ਅਤੇ ਪ੍ਰਾਈਵੇਟ ਦੋਹਾਂ ਖੇਤਰਾਂ ਵਿੱਚ ਨਵੀਆਂ ਨੌਕਰੀਆਂ ਦੀਆਂ ਸੰਭਾਵਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਤੋਂ ਵੀ ਮਹੱਤਵਪੂਰਨ  ਬਾਤ ਇਹ ਹੈ ਕਿ ਇਹ ਅਵਸਰ ਨੌਜਵਾਨਾਂ ਦੇ ਲਈ ਉਨ੍ਹਾਂ ਦੇ ਆਪਣੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੀ ਉੱਭਰ ਰਹੇ ਹਨ। ਇਸ ਨਾਲ ਨੌਜਵਾਨਾਂ ਦੀ ਪਲਾਇਨ ਦੀ ਮਜਬੂਰੀ ਘੱਟ ਹੋਈ ਹੈ ਅਤੇ ਉਹ ਆਪਣੇ ਖੇਤਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਸਮਰੱਥ ਹੋ ਰਹੇ ਹਨ।

ਪ੍ਰਧਾਨ ਮੰਤਰੀ ਨੇ ਸਟਾਰਟਅੱਪਸ ਤੋਂ ਲੈ ਕੇ ਸਵੈਰੋਜ਼ਗਾਰ ਅਤੇ ਪੁਲਾੜ ਤੋਂ ਲੈ ਕੇ ਡ੍ਰੋਨ ਤੱਕ ਦੇ ਖੇਤਰਾਂ ਵਿੱਚ ਕੀਤੇ ਗਏ ਉਪਾਵਾਂ ਦੁਆਰਾ ਸਿਰਜੇ ਗਏ ਨਵੇਂ ਅਵਸਰਾਂ ’ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 80,000 ਸਟਾਰਟਅੱਪਸ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਅਵਸਰ ਪ੍ਰਦਾਨ ਕਰ ਰਹੇ ਹਨ। ਸਵਾਮਿਤਵ ਯੋਜਨਾ ਅਤੇ ਰੱਖਿਆ ਖੇਤਰ ਵਿੱਚ ਦਵਾਈ, ਕੀਟਨਾਸ਼ਕ ਅਤੇ ਮੈਪਿੰਗ ਵਿੱਚ ਡ੍ਰੋਨ ਦਾ ਤੇਜ਼ੀ ਨਾਲ ਉਪਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਲਈ ਨਵੇਂ ਰੋਜ਼ਗਾਰ ਸਿਰਜੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਭਾਰਤ ਵਿੱਚ ਪ੍ਰਾਈਵੇਟ ਖੇਤਰ ਦੁਆਰਾ ਭਾਰਤ ਦੇ ਪਹਿਲੇ ਪੁਲਾੜ ਰਾਕੇਟ ਦੇ ਲਾਂਚ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪੁਲਾੜ ਖੇਤਰ ਨੂੰ ਖੋਲ੍ਹਣ ਦੇ ਨਿਰਣੇ ਦੀ ਸਰਾਹਨਾ ਕੀਤੀ ਜਿਸ ਨਾਲ ਭਾਰਤ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰ ਪੈਦਾ ਹੋਏ। ਉਨ੍ਹਾਂ ਨੇ 35 ਕਰੋੜ ਤੋਂ ਅਧਿਕ ਮੁਦਰਾ ਕਰਜ਼ਿਆਂ ਦੀ ਉਦਹਾਰਣ ਵੀ ਦਿੱਤੀ ਜਿਨ੍ਹਾਂ ਨੂੰ ਸਵੀਕ੍ਰਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਰਿਸਰਚ ਅਤੇ ਇਨੋਵੇਸ਼ਨ ਨੂੰ ਅੱਗੇ ਵਧਾਉਣ ਦਾ ਕ੍ਰੈਡਿਟ ਦਿੰਦੇ ਹੋਏ ਕਿਹਾ ਕਿ ਇਸ ਦੇ ਸਦਕਾ ਵਜੋਂ ਦੇਸ਼ ਦੇ ਰੋਜ਼ਗਾਰ ਦੇ ਅਵਸਰਾਂ ਵਿੱਚ ਵਾਧਾ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਤਾਕੀਦ ਕੀਤੀ ਕਿ ਉਹ ਪ੍ਰਸਤੁਤ ਕੀਤੇ ਗਏ ਨਵੇਂ ਅਵਸਰਾਂ ਦਾ ਅਧਿਕ ਤੋਂ ਅਧਿਕ ਲਾਭ ਉਠਾਉਣ। ਉਨ੍ਹਾਂ ਨੇ ਇਸ ਬਾਤ ’ਤੇ ਵੀ ਚਾਨਣਾ ਪਾਇਆ ਕਿ ਇਹ ਨਿਯੁਕਤੀ ਪੱਤਰ ਕੇਵਲ ਪ੍ਰਵੇਸ਼ ਬਿੰਦੂ ਹਨ ਜੋ ਉਨ੍ਹਾਂ ਦੇ ਲਈ ਵਿਕਾਸ ਦੀ ਦੁਨੀਆ ਨੂੰ ਖੋਲ੍ਹਦੇ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਅਨੁਭਵ ਅਤੇ ਆਪਣੇ ਸੀਨੀਅਰਾਂ ਤੋਂ ਸਿੱਖ ਕੇ ਇੱਕ ਯੋਗ ਉਮੀਦਵਾਰ ਬਣਨ ਦੀ ਤਾਕੀਦ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ ਸਿੱਖਣ ਦੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਇੱਹ ਸਿੱਟਾ ਕੱਢਿਆ ਅਤੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਆਤਮਾ ਦੇ ਅੰਦਰ ਦੇ ਵਿਦਿਆਰਥੀ ਨੂੰ ਨਸ਼ਟ ਨਹੀਂ ਹੋਣ ਦੇਣਾ ਚਾਹੀਦਾ ਹੈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਉਹ ਕੁਝ ਨਵਾਂ ਸਿੱਖਣ ਦਾ ਮੌਕਾ ਨਹੀਂ ਛੱਡਦੇ ਹਨ। ਪ੍ਰਧਾਨ ਮੰਤਰੀ ਨੇ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਕਿਹਾ ਕਿ ਉਹ ਔਨਲਾਈਨ ਟ੍ਰੇਨਿੰਗ ਦੇ ਆਪਣੇ ਅਨੁਭਵ ਨੂੰ ਸਾਂਝਾ ਕਰਨ ਅਤੇ ਕਰਮਯੋਗੀ ਭਾਰਤ ਮੰਚ ਨੂੰ ਬਿਹਤਰ ਬਣਾਉਣ ਦੇ ਲਈ ਰਚਨਾਤਮਕ ਪ੍ਰਤੀਕਿਰਿਆ ਪ੍ਰਦਾਨ ਕਰਨ। “ਅਸੀਂ ਪਹਿਲਾਂ ਤੋਂ ਹੀ ਭਾਰਤ ਨੂੰ ਇੱਕ ਵਿਕਸਿਤ ਦੇਸ਼ ਵਿੱਚ ਬਦਲਣ ਦੇ ਰਾਹ ’ਤੇ ਅੱਗੇ ਵਧ ਰਹੇ ਹਾਂ। ਉਨ੍ਹਾਂ ਨੇ ਕਿਹਾ ਆਓ, ਅਸੀਂ ਇਸ ਦ੍ਰਿਸ਼ਟੀ ਦੇ ਨਾਲ ਅੱਗੇ ਵਧਣ ਦਾ ਸੰਕਲਪ ਲਈਏ।”

ਪਿਛੋਕੜ

ਰੋਜ਼ਗਾਰ ਮੇਲਾ ਰੋਜ਼ਗਾਰ ਸਿਰਜਣ ਦੇ ਲਈ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਰੋਜ਼ਗਾਰ ਮੇਲੇ ਦੇ ਅੱਗੇ ਰੋਜ਼ਗਾਰ ਦੀ ਸਿਰਜਣਾ ਕਰਨ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਪ੍ਰਤੱਖ ਰੂਪ ਨਾਲ ਰਾਸ਼ਟਰੀ ਵਿਕਾਸ ਵਿੱਚ ਹਿੱਸੇਦਾਰੀ ਕਰਨ ਦੇ ਲਈ ਸਾਰਥਕ ਅਵਸਰ ਉਪਲਬਧ ਕਰਵਾਉਣ ਦੇ ਲਈ ਇੱਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਰੋਜ਼ਗਾਰ ਮੇਲੇ ਦੇ ਤਹਿਤ ਅਕਤੂਬਰ ਵਿੱਚ 75,000 ਤੋਂ ਅਧਿਕ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ।

ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ ਦੀਆਂ ਫਿਜ਼ੀਕਲ ਕਾਪੀਆਂ ਦੇਸ਼ ਦੇ 45 ਸਥਾਨਾਂ ’ਤੇ (ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ) ਸੌਪੀਆਂ ਜਾਣਗੀਆਂ। ਪਹਿਲੇ ਭਰਤੀ  ਕੀਤੇ ਗਏ ਪਦਾਂ ਦੀਆਂ ਸ਼੍ਰੇਣੀਆਂ ਦੇ ਇਲਾਵਾ ਟੀਚਰ, ਲੈਕਚਰਾਰਸ, ਨਰਸਾਂ, ਨਰਸਿੰਗ ਅਫ਼ਸਰ, ਡਾਕਟਰ, ਫਾਰਮਾਸਿਸਟ, ਰੇਡੀਓਗ੍ਰਾਫਰ ਅਤੇ ਹੋਰ ਤਕਨੀਕੀ ਅਤੇ ਪੈਰਾਮੈਡੀਕਲ ਪਦਾਂ ’ਤੇ ਵੀ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਗ੍ਰਹਿ ਮੰਤਰਾਲੇ ਦੁਆਰਾ ਵੀ ਕਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਵਿੱਚ ਬੜੀ ਸੰਖਿਆ ਵਿੱਚ ਪਦਾਂ ਦੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਕਰਮਯੋਗੀ ਪ੍ਰਾਰੰਭ ਮੌਡਿਲਊ ਦਾ ਵੀ ਲਾਂਚ ਕੀਤਾ। ਇਹ ਮੌਡਿਲਊ ਕਈ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵੇਂ ਭਰਤੀ ਕੀਤੇ ਗਏ ਉਮੀਦਵਾਰਾਂ ਦੇ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ ਹੈ। ਇਸ ਕੋਰਸ ਵਿੱਚ ਸਰਕਾਰੀ ਕਰਮਚਾਰੀਆਂ ਦੇ ਲਈ ਆਚਾਰ ਸੰਹਿਤਾ, ਕਾਰਜਸਥਲ ਵਿੱਚ ਨੈਤਿਕਤਾ ਅਤੇ ਅਖੰਡਤਾ, ਮਾਨਵ ਸੰਸਾਧਨ ਨੀਤੀਆਂ ਅਤੇ ਹੋਰ ਲਾਭ ਅਤੇ ਭੱਤੇ ਸ਼ਾਮਲ ਹੋਣਗੇ ਜੋ ਉਨ੍ਹਾਂ ਨੂੰ ਨੀਤੀਆਂ ਦੇ ਅਨੁਕੂਲ ਬਣਨ ਅਤੇ ਨਵੀਆਂ ਭੂਮਿਕਾਵਾਂ ਵਿੱਚ ਅਸਾਨੀ ਨਾਲ ਬਦਲਾਅ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਨੂੰ ਆਪਣੇ ਗਿਆਨ, ਕੌਸ਼ਲ ਅਤੇ ਸਮਰੱਥਾਵਾਂ ਨੂੰ ਵਧਾਉਣ ਦੇ ਲਈ igotkarmayogi.gov.in  ਪਲੈਟਫਾਰਮ ’ਤੇ ਹੋਰ ਕੋਰਸਾਂ ਦਾ ਪਤਾ ਲਗਾਉਣ ਦਾ ਵੀ ਅਵਸਰ ਪ੍ਰਾਪਤ ਹੋਵੇਗਾ।

 

*****

ਡੀਐੱਸ/ਟੀਐੱਸ


(Release ID: 1878248) Visitor Counter : 194