ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਦਾ ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ ’ਤੇ ਸੰਦੇਸ਼

Posted On: 23 NOV 2022 4:41PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਦੀ ਦ੍ਰੌਪਦੀ ਮੁਰਮੂ ਨੇ ਗੁਰੂ ਤੇਗ਼ ਬਹਾਦਰ ਜੀ ਦੇ ‘ਸ਼ਹੀਦੀ ਦਿਵਸ’ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-

“ਮੈਂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਅਵਸਰ ’ਤੇ, ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਹਾਂ।

ਗੁਰੂ ਤੇਗ਼ ਬਹਾਦਰ ਜੀ ਨੇ ਧਰਮ ਦੀ ਰੱਖਿਆ ਦੇ ਲਈ ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ ਸੀ। ਇਸੇ ਲਈ ਉਨ੍ਹਾਂ ਬਾਰੇ ਸਹੀ ਹੀ ਕਿਹਾ ਜਾਂਦਾ ਹੈ ਕਿ “ਸੀਸੁ ਦੀਆ ਪਰੁ ਸਿਰਰੁ ਨ ਦੀਆ।” ਉਨ੍ਹਾਂ ਦੇ ਬਲੀਦਾਨ ਨੂੰ ਸਦਾ ਯਾਦ ਕੀਤਾ ਜਾਵੇਗਾ।

ਉਨ੍ਹਾਂ ਦਾ ਇਹ ਬਲੀਦਾਨ ਪੂਰੀ ਮਾਨਵਤਾ ਦੇ ਲਈ ਸੀ, ਜਿਸ ਦੇ ਲਈ ਉਨ੍ਹਾਂ ਨੂੰ ‘ਹਿੰਦ ਕੀ ਚਾਦਰ’ ਕਿਹਾ ਗਿਆ ਹੈ।

ਆਓ ਅਸੀਂ ਸਭ ਗੁਰੂ ਤੇਗ਼ ਬਹਾਦਰ ਜੀ ਦੀਆਂ ਏਕਤਾ ਅਤੇ ਭਾਈਚਾਰੇ ਦੀਆਂ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਸੰਕਲਪ ਲਈਏ।”

Please click here to see the President's message in Hindi

 

*****

ਡੀਐੱਸ/ਬੀਐਮ



(Release ID: 1878562) Visitor Counter : 110