ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਹਰਿਆਣਾ ਸਰਕਾਰ ਦੁਆਰਾ ਆਯੋਜਿਤ ਨਾਗਰਿਕ ਅਭਿਨੰਦਨ ਸਮਾਰੋਹ ਵਿੱਚ ਹਿੱਸਾ ਲਿਆ
प्रविष्टि तिथि:
29 NOV 2022 9:02PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸ਼ਾਮ (29 ਨਵੰਬਰ, 2022) ਚੰਡੀਗੜ੍ਹ ਦੇ ਹਰਿਆਣਾ ਰਾਜ ਭਵਨ ਵਿੱਚ ਹਰਿਆਣਾ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਨਾਗਰਿਕ ਅਭਿਨੰਦਨ ਸਮਾਰੋਹ ਵਿੱਚ ਹਿੱਸਾ ਲਿਆ।
ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਰਾਜਨੀਤੀ, ਪੁਲਾੜ ਵਿਗਿਆਨ, ਖੇਡਾਂ, ਦੇਸ਼ ਵਿੱਚ ਖੁਰਾਕ ਸੁਰੱਖਿਆ, ਉਦਯੋਗਿਕ ਉਤਪਾਦਨ, ਸੇਵਾ ਖੇਤਰ, ਰੱਖਿਆ ਆਦਿ ਜਿਹੇ ਵੱਖ-ਵੱਖ ਖੇਤਰਾਂ ਵਿੱਚ ਹਰਿਆਣਾ ਦੇ ਯੋਗਦਾਨ ਨੂੰ ਪ੍ਰਮਾਣਿਤ ਕੀਤਾ। ਉਨ੍ਹਾਂ ਨੇ ਕਿਹਾ ਕਿ 1.4 ਫੀਸਦੀ ਤੋਂ ਘੱਟ ਖੇਤਰ ਅਤੇ ਭਾਰਤ ਦੀ 2 ਫੀਸਦੀ ਤੋਂ ਵੀ ਘੱਟ ਆਬਾਦੀ ਵਾਲਾ ਹਰਿਆਣਾ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾ ਰਿਹਾ ਹੈ। ਇਸ ਰਾਜ ਦੇ ਕਿਸਾਨਾਂ ਨੇ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਅਣਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਜਾਣਿਆ ਕਿ ਖੇਤੀਬਾੜੀ ਖੇਤਰ ਵਿੱਚ ਸਫ਼ਲ ਆਧੁਨਿਕ ਅਭਿਆਸਾਂ ਨੂੰ ਅਪਣਾਉਣ ਲਈ ਇਜ਼ਰਾਈਲ, ਬ੍ਰਾਜ਼ੀਲ ਅਤੇ ਨੀਦਰਲੈਂਡਜ਼ ਜਿਹੇ ਦੇਸ਼ਾਂ ਦੇ ਸਹਿਯੋਗ ਨਾਲ ਹਰਿਆਣਾ ਵਿੱਚ ‘ਸੈਂਟਰਸ ਆਵ੍ ਐਕਸੀਲੈਂਸ’ ਦੀ ਸਥਾਪਨਾ ਕੀਤੀ ਗਈ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਹਰਿਆਣਾ ਉਦਯੋਗਿਕ ਉਤਪਾਦਨ ਅਤੇ ਸੇਵਾ ਖੇਤਰ ਵਿੱਚ ਵੀ ਮੋਹਰੀ ਰਾਜ ਹੈ। ਇਹ ਇੱਕ ਪ੍ਰਮੁੱਖ ਆਟੋਮੋਬਾਈਲ ਉਤਪਾਦਕ ਰਾਜ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ 250 ਤੋਂ ਵੱਧ ਫਾਰਚਿਊਨ-500 ਕੰਪਨੀਆਂ ਦੇ ਗੁਰੂਗ੍ਰਾਮ ਵਿੱਚ ਦਫ਼ਤਰ ਹਨ ਅਤੇ ਇਸ ਸ਼ਹਿਰ ਨੂੰ 'ਗਲੋਬਲ ਸਿਟੀ' ਕਿਹਾ ਜਾਂਦਾ ਹੈ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ਹਰਿਆਣਾ ਵੀ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਚੋਟੀ ਦੇ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਾਮਲ ਹੈ।
ਰਾਸ਼ਟਰਪਤੀ ਨੇ ਜਾਣਿਆ ਕਿ ਰਾਜ ਦੇ ਸਰਬਪੱਖੀ ਵਿਕਾਸ ਲਈ ਹਰਿਆਣਾ ਸਰਕਾਰ ਦੇ ਯਤਨਾਂ ਸਦਕਾ ਹਰਿਆਣਾ ਦੇ ਲੋਕ ਜੋਸ਼ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਹੇ ਹਨ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਸਾਲ 2047 ਵਿੱਚ ਅੰਮ੍ਰਿਤ ਕਾਲ ਦੇ ਸੰਪੂਰਨ ਹੋਣ ਦੇ ਨਾਲ ਹੀ ਭਾਰਤ ਇੱਕ ਵਿਕਸਿਤ ਦੇਸ਼ ਵਜੋਂ ਸਥਾਪਿਤ ਹੋ ਜਾਵੇਗਾ ਅਤੇ ਇਸ ਸਫ਼ਲਤਾ ਵਿੱਚ ਹਰਿਆਣਾ ਦੇ ਲੋਕਾਂ ਦਾ ਯੋਗਦਾਨ ਮਹੱਤਵਪੂਰਨ ਹੋਵੇਗਾ।
ਪ੍ਰਾਚੀਨ ਕਾਲ ਬਾਰੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਹਰਿਆਣਾ ਭਾਰਤ ਦੀ ਸਭ ਤੋਂ ਪੁਰਾਣੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਇਸ ਰਾਜ ਨੂੰ ਵੈਦਿਕ ਕਾਲ ਦੀ ਸਭ ਤੋਂ ਮਹੱਤਵਪੂਰਨ ਨਦੀ - ਸਰਸਵਤੀ ਨਦੀ ਦੀ ਬਖਸ਼ਿਸ਼ ਸੀ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਹਰਿਆਣਾ ਸਰਕਾਰ ਨੇ ਇਸ ਦੀ ਸੰਭਾਲ਼ ਅਤੇ ਇਸ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰਿਆਣਾ ਸਰਸਵਤੀ ਵਿਰਾਸਤੀ ਵਿਕਾਸ ਬੋਰਡ ਦਾ ਗਠਨ ਕੀਤਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸਾਲ 2014 ਵਿੱਚ 871 ਤੋਂ ਮੌਜੂਦਾ ਸਮੇਂ ਵਿੱਚ 913 ਤੱਕ ਦਾ ਸੁਧਾਰ ਹੋਇਆ ਹੈ, ਜਿਸ ਲਈ ਰਾਜ ਦੀ ਸਰਕਾਰ ਅਤੇ ਲੋਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਕਾਮਨਾ ਕੀਤੀ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਦੀ ਇਹ ਯਾਤਰਾ ਜਾਰੀ ਰਹੇ ਅਤੇ ਹਰਿਆਣਾ ਦੇ ਭਰਾ ਅਤੇ ਭੈਣਾਂ ਪੂਰੇ ਦੇਸ਼ ਲਈ ਮਹਿਲਾ ਸਸ਼ਕਤੀਕਰਣ ਦੀਆਂ ਮਿਸਾਲਾਂ ਪੇਸ਼ ਕਰਦੇ ਰਹਿਣ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
************
ਡੀਐੱਸ/ਏਕੇ
(रिलीज़ आईडी: 1879896)
आगंतुक पटल : 162