ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਨੌਜਵਾਨ ਭਾਰਤ ਦਾ ਵਿਕਾਸ ਇੰਜਣ ਹਨ ਜਦਕਿ ਭਾਰਤ ਦੁਨੀਆ ਦਾ ਵਿਕਾਸ ਇੰਜਣ ਹੈ- ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ


ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਹਿਸਾਰ ਵਿੱਚ ਕਮਿਊਨਿਟੀ ਰੇਡੀਓ ਸਟੇਸ਼ਨ 90.0 'ਭਵਯਵਾਣੀ' ਦਾ ਉਦਘਾਟਨ ਕੀਤਾ

प्रविष्टि तिथि: 04 DEC 2022 4:41PM by PIB Chandigarh

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਰਗਰਮ ਅਤੇ ਇਨੋਵੇਟਿਵ ਬਣਨ, ਨਵੀਆਂ ਟੈਕਨੋਲੋਜੀਆਂ ਨੂੰ ਹਾਸਲ ਕਰਕੇ ਮਜ਼ਬੂਤ ​​ਨੈੱਟਵਰਕ ਬਣਾਉਣ ਅਤੇ ਆਪਣੇ ਕੌਸ਼ਲ ਨੂੰ ਵਿਕਸਿਤ ਕਰਕੇ ਦੇਸ਼ ਦੇ ਵਿਕਾਸ ਦਾ ਇੰਜਣ ਬਣਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੁਨੀਆ ਵਿਕਾਸ ਦਾ ਇੰਜਣ ਹੈ। ਉਨ੍ਹਾਂ ਨੇ ਨਵੀਂ ਸਿੱਖਿਆ ਨੀਤੀ (ਐੱਨਈਪੀ) ਰਾਹੀਂ ਬਹੁ-ਅਨੁਸ਼ਾਸਨੀ ਪਹੁੰਚ ਰਾਹੀਂ ਸੰਪੂਰਨ ਲਰਨਿੰਗ ਦੇ ਤਜ਼ਰਬੇ 'ਤੇ ਜ਼ੋਰ ਦਿੱਤਾ ਕਿਉਂਕਿ ਸਿੱਖਿਆ ਦੇਸ਼ ਅਤੇ ਲੋਕਾਂ ਦੇ ਵਿਕਾਸ ਲਈ ਰੀੜ੍ਹ ਦੀ ਹੱਡੀ ਹੈ ਅਤੇ ਆਪਣੇ ਪਰਿਵਾਰ, ਦੇਸ਼ ਅਤੇ ਦੇਸ਼ਵਾਸੀਆਂ ਦੀ ਸੇਵਾ ਕਰਦੀ ਹੈ ਅਤੇ ਹੁਸ਼ਿਆਰ ਨੌਜਵਾਨ ਰਾਸ਼ਟਰੀ ਅਸਾਸੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੁਨੀਆ ਦਾ ਤੀਸਰਾ ਵੱਡਾ ਸਟਾਰਟ-ਅੱਪ ਦੇਸ਼ ਹੈ।

 

ਸ਼੍ਰੀ ਅਨੁਰਾਗ ਸਿੰਘ ਠਾਕੁਰ ਅੱਜ ਮੁੱਖ ਮਹਿਮਾਨ ਵਜੋਂ ਓਮ ਸਟਰਲਿੰਗ ਗਲੋਬਲ ਯੂਨੀਵਰਸਿਟੀ, ਹਿਸਾਰ ਵਿਖੇ ਕਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਅਤੇ ਨੌਜਵਾਨਾਂ ਨੂੰ ਫਿੱਟ ਇੰਡੀਆ ਮੂਵਮੈਂਟ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ ਅਤੇ 'ਫਿਟਨਸ ਕੀ ਡੋਜ਼, ਆਧਾ ਘੰਟਾ ਰੋਜ਼' ਨੂੰ ਫਿੱਟ ਅਤੇ ਤੰਦਰੁਸਤ ਰਹਿਣ ਲਈ ਜ਼ੋਰ ਦਿੱਤਾ।  

 

ਇੱਥੇ ਜੀ-20 ਪ੍ਰੈਜ਼ੀਡੈਂਸੀ ਆਵ੍ ਇੰਡੀਆ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਇੱਕ ਯੂਥ ਕਾਨਫਰੰਸ ਵੀ ਕਰਵਾਈ ਜਾਵੇਗੀ। ਉਨ੍ਹਾਂ ਨੇ ਹਰਿਆਣਾ ਦੇ ਕਿਸਾਨਾਂ, ਖਿਡਾਰੀਆਂ, ਲੜਕੀਆਂ ਦੁਆਰਾ ਆਪੋ ਆਪਣੇ ਖੇਤਰ ਵਿੱਚ ਸੂਬੇ ਅਤੇ ਦੇਸ਼ ਲਈ ਚੰਗਾ ਨਾਮ ਕਮਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ।

                                                                                                      

ਉਨ੍ਹਾਂ ਨੇ ਯੂਨੀਵਰਸਿਟੀ ਨੂੰ ਅਤੇ ਅੱਜ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਵਿੱਚ ਗ੍ਰੈਜੂਏਟ ਹੋਣ ਅਤੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਦੇਸ਼ ਵਿੱਚ 750 ‘ਯੁਵਾ ਸੰਵਾਦ’ ਆਯੋਜਿਤ ਕੀਤੇ ਜਾ ਰਹੇ ਹਨ।  

 

ਕਨਵੋਕੇਸ਼ਨ ਸਮਾਗਮ ਦੇ ਦੌਰਾਨ 815 ਵਿਦਿਆਰਥੀਆਂ ਨੂੰ ਡਿਗਰੀਆਂ, ਡਿਪਲੋਮਾ ਪ੍ਰਦਾਨ ਕੀਤੇ ਗਏ; 15 ਅੰਡਰ ਗਰੈਜੂਏਟ ਕੋਰਸਾਂ ਦੇ 184 ਵਿਦਿਆਰਥੀਆਂ ਅਤੇ 59 ਪੋਸਟ ਗ੍ਰੈਜੂਏਟ ਕੋਰਸਾਂ ਦੇ 426 ਵਿਦਿਆਰਥੀਆਂ ਨੂੰ ਕ੍ਰਮਵਾਰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ 14 ਡਿਪਲੋਮਾ ਕੋਰਸਾਂ ਦੇ 178 ਵਿਦਿਆਰਥੀਆਂ ਨੂੰ ਡਿਪਲੋਮੇ ਪ੍ਰਦਾਨ ਕੀਤੇ ਗਏ। ਵੱਖੋ-ਵੱਖ ਵਿਭਾਗਾਂ ਦੇ 3 ਵਿਦਿਆਰਥੀਆਂ ਨੂੰ ਗੋਲਡ ਮੈਡਲ ਅਤੇ 8 ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਉਨ੍ਹਾਂ ਦੀ ਉਤਕ੍ਰਿਸ਼ਟ ਕਾਰਗੁਜ਼ਾਰੀ ਲਈ ਮੈਰਿਟ ਸਰਟੀਫਿਕੇਟ ਦਿੱਤੇ ਵੀ ਗਏ।

 

ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਓਮ ਸਟਰਲਿੰਗ ਗਲੋਬਲ ਯੂਨੀਵਰਸਿਟੀ, ਹਿਸਾਰ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸਥਾਪਿਤ ਇੱਕ ਕਮਿਊਨਿਟੀ ਰੇਡੀਓ ਸਟੇਸ਼ਨ 90.0 'ਭਵਯਵਾਣੀ' ਦਾ ਉਦਘਾਟਨ ਕੀਤਾ। ਸਟੇਸ਼ਨ ਨੇ ਸਮਾਗਮ ਵਿੱਚ ਮਾਣਯੋਗ ਕੇਂਦਰੀ ਮੰਤਰੀ ਦੇ ਸੰਬੋਧਨ ਨੂੰ ਵੀ ਪ੍ਰਸਾਰਿਤ ਕੀਤਾ। ਹਿਸਾਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਬ੍ਰਿਜੇਂਦਰ ਸਿੰਘ ਅਤੇ ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਡਾ. ਕਮਲ ਗੁਪਤਾ ਅਤੇ ਹੋਰ ਪਤਵੰਤੇ ਵੀ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਏ। ਕੇਂਦਰੀ ਮੰਤਰੀ ਨੇ ਹਿਸਾਰ ਵਿਖੇ ਦੂਰਦਰਸ਼ਨ ਕੇਂਦਰ ਅਤੇ ਆਲ ਇੰਡੀਆ ਰੇਡੀਓ ਸਟੇਸ਼ਨਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ।

 

 

  ****

 

 

ਆਰਸੀ/ਪੀਐੱਸ/ਐੱਚਐੱਨ

 

ਪੀਆਈਬੀ ਚੰਡੀਗੜ੍ਹ

 


(रिलीज़ आईडी: 1880829) आगंतुक पटल : 167
इस विज्ञप्ति को इन भाषाओं में पढ़ें: Kannada , English , Urdu , Marathi , हिन्दी , Assamese , Tamil , Telugu