ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁਖ ਵਿਅਕਤ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
21 DEC 2022 8:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਬੱਸ ਦੁਰਘਟਨਾ ਵਿੱਚ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਘਾਇਲ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਇਹ ਦੁਖਦ ਬੱਸ ਦੁਰਘਟਨਾ ਦੇ ਕਾਰਨ ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਘਾਇਲ ਜਲਦੀ ਹੀ ਠੀਕ ਹੋ ਜਾਣਗੇ। ਮਣੀਪੁਰ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM@narendramodi)"
“ਬੱਸ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM@narendramodi)"
*****
ਡੀਐੱਸ/ਐੱਸਟੀ
(Release ID: 1885763)
Visitor Counter : 150
Read this release in:
Bengali
,
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam