ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੋਤੀਹਾਰੀ ਵਿੱਚ ਇੱਟਾਂ ਦੇ ਇੱਕ ਭੱਠੇ 'ਤੇ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
24 DEC 2022 9:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੋਤੀਹਾਰੀ ਵਿੱਚ ਇੱਟਾਂ ਦੇ ਇੱਕ ਭੱਠੇ 'ਤੇ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਮੋਤੀਹਾਰੀ ਵਿੱਚ ਇੱਟਾਂ ਦੇ ਇੱਕ ਭੱਠੇ 'ਤੇ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) "
************
ਡੀਐੱਸ/ਐੱਸਟੀ
(Release ID: 1886384)
ਵਿਜ਼ੀਟਰ ਕਾਊਂਟਰ : 187
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam