ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ

Posted On: 24 DEC 2022 6:00PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕ੍ਰਿਸਮਸ ਦੀ ਪੂਰਵ ਸੰਧਿਆ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਰਾਸ਼ਟਰਪਤੀ ਨੇ ਆਪਣੇ ਇੱਕ ਸੰਦੇਸ਼ ਵਿੱਚ ਕਿਹਾ, “ਕ੍ਰਿਸਮਸ ਦੇ ਤਿਉਹਾਰ ਦੇ ਅਵਸਰ 'ਤੇ ਮੈਂ ਸਾਰੇ ਦੇਸ਼ਵਾਸੀਆਂ, ਵਿਸ਼ੇਸ਼ ਤੌਰ 'ਤੇ ਈਸਾਈ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਕ੍ਰਿਸਮਸ ਦਾ ਇਹ ਪਾਵਨ ਤਿਉਹਾਰ ਸੰਪੂਰਨ ਮਾਨਵ ਜਾਤੀ ਦੇ ਲਈ ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਇਸ ਦਿਨ ਅਸੀਂ ਪ੍ਰਭੂ ਈਸਾ ਮਸੀਹ ਦੇ ਕਰੁਣਾ ਅਤੇ ਬਲੀਦਾਨ ਦੇ ਸੰਦੇਸ਼ ਨੂੰ ਯਾਦ ਕਰਦੇ ਹਾਂ। ਇਹ ਤਿਉਹਾਰ ਸਾਨੂੰ ਇੱਕ ਦੂਸਰੇ ਦੇ ਪ੍ਰਤੀ ਦਇਆ ਅਤੇ ਪ੍ਰੇਮ ਦੀ ਭਾਵਨਾ ਰੱਖਣ ਲਈ ਪ੍ਰੇਰਣਾ ਦਿੰਦਾ ਹੈ।

 

ਆਓ, ਅਸੀਂ ਪ੍ਰਭੂ ਈਸਾ ਮਸੀਹ ਦੇ ਪਵਿੱਤਰ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਈਏ।”

 

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਇੱਥੇ ਕਲਿੱਕ ਕਰੋ-

 

************

ਡੀਐੱਸ/ਏਕੇ



(Release ID: 1886416) Visitor Counter : 89