ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਨੇਲੋਰ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਹੋਈ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
29 DEC 2022 10:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਨੇਲੋਰ ਜ਼ਿਲ੍ਹੇ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਹੋਈ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇਹ ਐਲਾਨ ਵੀ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਨੂੰ ਦੋ ਲੱਖ ਰੁਪਏ ਅਤੇ ਦੁਰਘਟਨਾ ਦੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਆਂਧਰ ਪ੍ਰਦੇਸ਼ ਦੇ ਨੇਲੋਰ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਹੋਈ ਦੁਰਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM @narendramodi)।"
*****
ਡੀਐੱਸ/ਐੱਸਟੀ
(रिलीज़ आईडी: 1887293)
आगंतुक पटल : 150
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam