ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡ-ਆਸ ਈਸੀਟੀਏ) ਦੇ ਲਾਗੂ ਹੋਣ 'ਤੇ ਪ੍ਰਸੰਨਤਾ ਵਿਅਕਤ ਕੀਤੀ

Posted On: 29 DEC 2022 6:31PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਇੰਡ-ਆਸ ਈਸੀਟੀਏਦੇ ਅੱਜ ਲਾਗੂ ਹੋਣ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਾਡੀ ‘ਵਿਆਪਕ ਰਣਨੀਤਕ ਸਾਂਝੇਦਾਰੀ’ ਦੇ ਲਈ ਇੱਕ ਇਤਿਹਾਸਿਕ ਪਲ ਹੈ।

 

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਐਂਥਨੀ ਅਲਬਾਨੀਜ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ;

 

''ਇਸ ਗੱਲ ਤੇ ਅਤਿਅੰਤ ਪ੍ਰਸੰਨ ਹਾਂ ਕਿ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤਾ (ਇੰਡ-ਆਸ ਈਸੀਟੀਏਅੱਜ ਲਾਗੂ ਹੋ ਰਿਹਾ ਹੈ। ਇਹ ਸਾਡੀ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਲਈ ਇੱਕ ਇਤਿਹਾਸਿਕ ਪਲ ਹੈ। ਇਹ ਸਾਡੇ ਵਪਾਰ ਅਤੇ ਆਰਥਿਕ ਸਬੰਧਾਂ ਦੀਆਂ ਵਿਆਪਕ ਸੰਭਾਵਨਾਵਾਂ ਨੂੰ ਖੋਲ੍ਹੇਗਾ ਅਤੇ ਦੋਨਾਂ ਹੀ ਦੇਸ਼ਾਂ ਵਿੱਚ ਕਾਰੋਬਾਰ ਨੂੰ ਕਾਫੀ ਹੁਲਾਰਾ ਮਿਲੇਗਾ। ਭਾਰਤ ਵਿੱਚ ਜਲਦੀ ਹੀ ਤੁਹਾਡਾ ਸੁਆਗਤ ਕਰਨ ਦੇ ਲਈ ਉਤਸੁਕ ਹਾਂ। @AlboMP''

 

 

********

 

ਡੀਐੱਸ/ਐੱਸਟੀ



(Release ID: 1887480) Visitor Counter : 111