ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਪਣੀ ਮਾਤਾ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 30 DEC 2022 7:44AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਮਾਤਾ ਜੀ ਦੀ ਜੀਵਨ-ਯਾਤਰਾ ਨੂੰ ਸ਼ਾਨਦਾਰ ਸ਼ਤਾਬਦੀ ਕਿਹਾ ਹੈ, ਜਿਸ ਜੀਵਨ ਨੂੰ ਈਸ਼ਵਰ ਦੇ ਸ਼੍ਰੀ ਚਰਣਾਂ ਵਿੱਚ ਅੱਜ ਸ਼ਾਂਤੀ ਮਿਲ ਗਈ।

 

ਪ੍ਰਧਾਨ ਮੰਤਰੀ ਦੀ ਮਾਤਾ ਜੀ ਸ਼੍ਰੀਮਤੀ ਹੀਰਾਬੇਨ ਦਾ ਅੱਜ ਦੇਹਾਂਤ ਹੋ ਗਿਆ ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਮਾਂ ਵਿੱਚ ਉਨ੍ਹਾਂ ਨੇ ਸਦਾ ਉਸ ਤ੍ਰਿਮੂਰਤੀ ਦੀ ਅਨੁਭੂਤੀ ਕੀਤੀ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਨਿਸ਼ਕਾਮ ਕਰਮਯੋਗੀ ਦਾ ਪ੍ਰਤੀਕ ਅਤੇ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧ ਜੀਵਨ ਸਮਾਹਿਤ ਰਿਹਾ ਹੈ।

 

ਪ੍ਰਧਾਨ ਮੰਤਰੀ ਜਦੋਂ ਆਪਣੀ ਮਾਤਾ ਜੀ ਦੇ 100ਵੇਂ ਜਨਮ ਦਿਨ ’ਤੇ ਮਿਲੇ ਸਨ, ਤਾਂ ਉਸ ਸਮੇਂ ਮਾਂ ਦੀ ਦਿੱਤੀ ਸਲਾਹ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮਾਂ ਨੇ ਇੱਕ ਗੱਲ ਕਹੀ ਸੀ ਕਿ ਕੰਮ ਕਰੋ ਬੁੱਧੀ ਨਾਲ ਅਤੇ ਜੀਵਨ ਜੀਓ ਸ਼ੁੱਧੀ ਨਾਲ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਸ਼ਾਨਦਾਰ ਸ਼ਤਾਬਦੀ ਦਾ ਈਸ਼ਵਰ ਦੇ ਚਰਨਾਂ ਵਿੱਚ ਵਿਰਾਮ... ਮਾਂ ਵਿੱਚ ਮੈਂ ਹਮੇਸ਼ਾ ਉਸ ਤ੍ਰਿਮੂਰਤੀ ਦੀ ਅਨੁਭੂਤੀ ਕੀਤੀ ਹੈਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾਨਿਸ਼ਕਾਮ ਕਰਮਯੋਗੀ ਦਾ ਪ੍ਰਤੀਕ ਅਤੇ ਕਦਰਾਂ-ਕੀਮਤਾਂ ਦੇ ਪ੍ਰਤੀ ਪ੍ਰਤੀਬੱਧ ਜੀਵਨ ਸਮਾਹਿਤ ਰਿਹਾ ਹੈ।


ਮੈਂ ਜਦੋਂ ਉਨ੍ਹਾਂ ਨੂੰ 100ਵੇਂ ਜਨਮ ਦਿਨ 'ਤੇ ਮਿਲਿਆ ਤਾਂ ਉਨ੍ਹਾਂ ਨੇ ਇੱਕ ਗੱਲ ਕਹੀ ਸੀ, ਜੋ ਹਮੇਸ਼ਾ ਯਾਦ ਰਹਿੰਦੀ ਹੈ ਕਿ ਕੰਮ ਕਰੋ ਬੁੱਧੀ ਨਾਲ ਅਤੇ ਜੀਵਨ ਜੀਓ ਸ਼ੁੱਧੀ ਨਾਲ (કામ કરો બુદ્ધિથીજીવન જીવો શુદ્ધિથી)

 

***

 

ਡੀਐੱਸ/ਏਕੇ


(रिलीज़ आईडी: 1887515) आगंतुक पटल : 187
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam