ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਨਾਲ ਬੈਠਕ

Posted On: 09 JAN 2023 4:58PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਦੇ ਅਵਸਰ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸੰਤੋਖੀ 7-14 ਜਨਵਰੀ 2023 ਦੌਰਾਨ ਭਾਰਤ ਦੇ ਸਰਕਾਰੀ ਦੌਰੇ ’ਤ ਹਨ ਅਤੇ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਵਿਸ਼ੇਸ਼ ਮਹਿਮਾਨ ਹਨ।  

ਬੈਠਕ ਦੇ ਦੌਰਾਨ ਦੋਵੇਂ ਨੇਤਾਵਾਂ ਨੇ ਹਾਈਡ੍ਰੋਕਾਰਬਨਰੱਖਿਆਸਮੁੰਦਰੀ ਸੁਰੱਖਿਆ, ਡਿਜੀਟਲ ਪਹਿਲ ਅਤੇ ਆਈਸੀਟੀ ਅਤੇ ਸਮਰੱਥਾ ਨਿਰਮਾਣ ਸਮੇਤ ਆਪਸੀ ਹਿਤ ਦੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਬਾਰੇ ਵਿਚਾਰ-ਚਰਚਾ ਕੀਤੀ।

ਰਾਸ਼ਟਰਪਤੀ ਸੰਤੋਖੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਵਾਰਤਾ ਕਰਨਗੇ ਅਤੇ 10 ਜਨਵਰੀ 2023 ਨੂੰ ਪ੍ਰਵਾਸੀ ਭਾਰਤੀਯ ਦਿਵਸ ਦੇ ਸਮਾਪਨ ਸੈਸ਼ਨ ਅਤੇ ਪ੍ਰਵਾਸੀ ਭਾਰਤੀਯ ਸਨਮਾਨ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ ਇੰਦੌਰ ਵਿੱਚ ਗਲੋਬਲ ਇਨਵੈਸਟਰਸ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਵੀ ਹਿੱਸਾ ਲੈਣਗੇ। ਇਸ ਦੇ ਬਾਅਦ ਉਹ ਅਹਿਮਦਾਬਾਦ ਅਤੇ ਨਵੀਂ ਦਿੱਲੀ ਜਾਣਗੇ।

 

 

 ************

ਡੀਐੱਸ/ਏਕੇ



(Release ID: 1889922) Visitor Counter : 80