ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਸ਼੍ਰੀ ਅਨੁਰਾਗ ਠਾਕੁਰ ਨੇ ਅੱਜ ਧਾਰਵਾੜ, ਕਰਨਾਟਕ ਵਿੱਚ 26ਵੇਂ ਰਾਸ਼ਟਰੀ ਯੁਵਕ ਮੇਲੇ (ਨੈਸ਼ਨਲ ਯੂਥ ਫੈਸਟੀਵਲ) ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕੀਤਾ

Posted On: 16 JAN 2023 6:05PM by PIB Chandigarh

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਕਰਨਾਟਕ ਦੇ ਧਾਰਵਾੜ ਵਿੱਚ 26ਵੇਂ ਰਾਸ਼ਟਰੀ ਯੁਵਕ ਮੇਲੇ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕੀਤਾ। ਪੰਜ ਦਿਨਾਂ ਈਵੈਂਟ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਰਵਾਰ ਨੂੰ ਕੀਤਾ ਸੀ।

 

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਨੌਜਵਾਨਾਂ ਨੂੰ ਵਾਈ-20 ਟਾਕਸ ਅਤੇ ਵਾਈ-20 ਵਾਕ ਵਿੱਚ ਸ਼ਾਮਲ ਹੋਣ ਅਤੇ ਜੀ-20 ਲੀਡਰਾਂ ਲਈ ਵਿਭਿੰਨ ਮਹੱਤਵਪੂਰਨ ਮੁੱਦਿਆਂ 'ਤੇ ਸਮਾਧਾਨ ਸੁਝਾਉਣ ਵਾਲੇ ਦਸਤਾਵੇਜ਼ ਤਿਆਰ ਕਰਨ ਦਾ ਸੱਦਾ ਦਿੱਤਾ।

 

ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਸਵੱਛ, ਸੁੰਦਰ, ਸਸ਼ਕਤ ਰਾਸ਼ਟਰ ਦੇ ਨਿਰਮਾਣ ਲਈ ਸਰਕਾਰੀ ਪਹਿਲਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਤਾਕੀਦ ਕੀਤੀ। ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਨਰੇਂਦਰ ਮੋਦੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਭਿੰਨ ਯੁਵਕ ਭਲਾਈ ਉਪਾਵਾਂ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਇਨ੍ਹਾਂ ਉਪਾਵਾਂ ਦੀ ਰਾਸ਼ਟਰ ਨਿਰਮਾਣ ਵਿੱਚ ਪ੍ਰਭਾਵੀ ਢੰਗ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ।


  
 

 

 

 

ਉਨ੍ਹਾਂ ਨੇ ਹੁਬਲੀ-ਧਾਰਵਾੜ ਵਿੱਚ ਗ੍ਰੀਨ ਫੈਸਟੀਵਲ ਵਜੋਂ ਮਨਾਏ ਜਾਣ ਵਾਲੇ ਰਾਸ਼ਟਰੀ ਯੁਵਕ ਮੇਲੇ ਦੇ ਸਫਲ ਆਯੋਜਨ 'ਤੇ ਖੁਸ਼ੀ ਪ੍ਰਗਟਾਈ। ਮੰਤਰੀ ਨੇ ਸਵੱਛ ਭਾਰਤ ਦੇ ਨਿਰਮਾਣ ਲਈ ਜੀਵਨ ਵਿੱਚ ਕਚਰਾ ਘਟਾਉਣ ਦੀਆਂ ਪਹਿਲਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਇਸ ਸਬੰਧੀ ਪ੍ਰਣ ਲੈਣ ਦਾ ਸੱਦਾ ਦਿੱਤਾ। 

 

 

 

 

ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਰਾਸ਼ਟਰੀ ਯੁਵਕ ਮੇਲਾ ਏਕਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ ਕਿਉਂਕਿ ਇਹ ਅਸਲੀਅਤ ਵਿੱਚ ਭਾਰਤ ਦਾ ਇੱਕ ਛੋਟਾ ਰੂਪ ਬਣਾਉਂਦਾ ਹੈ। ਮੰਤਰੀ ਨੇ ਨੌਜਵਾਨ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਯੁਵਕ ਮੇਲੇ ਦੇ ਸੰਦੇਸ਼ਾਂ ਨੂੰ ਹੋਰਨਾਂ ਨਾਲ ਸਾਂਝਾ ਕਰਨ।

 

ਉਨ੍ਹਾਂ ਨੋਟ ਕੀਤਾ ਕਿ ਦੇਸ਼ ਨੇ ਲਗਭਗ ਸਾਰੇ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਹਾਸਲ ਕੀਤੀ ਹੈ। ਇਸ ਮੌਕੇ 'ਤੇ 19 ਵਿਅਕਤੀਆਂ ਅਤੇ ਛੇ ਸੰਸਥਾਵਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਅਤੇ ਯੋਗਦਾਨ ਲਈ 2019-20 ਰਾਸ਼ਟਰੀ ਯੁਵਾ ਪੁਰਸਕਾਰ ਪ੍ਰਦਾਨ ਕੀਤੇ ਗਏ।

 

ਇਸ ਮੌਕੇ 'ਤੇ ਕਰਨਾਟਕ ਦੇ ਰਾਜਪਾਲ ਸ਼੍ਰੀ ਥਾਵਰਚੰਦ ਗਹਿਲੋਤ, ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਈ, ਕੋਲਾ ਅਤੇ ਖਾਣਾਂ ਅਤੇ ਸੰਸਦੀ ਮਾਮਲਿਆਂ ਦੇ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ, ਚੁਣੇ ਹੋਏ ਨੁਮਾਇੰਦੇ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

 *********


ਐੱਸਪੀ/ਪੀਜੀਪੀ/ਡੀਐੱਮ



(Release ID: 1891727) Visitor Counter : 144