ਰੱਖਿਆ ਮੰਤਰਾਲਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ, ਉਨ੍ਹਾਂ ਨੇ ਪਥ-ਪ੍ਰਦਰਸ਼ਕ ਅਗਨੀਪਥ ਯੋਜਨਾ ਦੇ ਮੋਹਰੀ ਬਣਨ ’ਤੇ ਵਧਾਈਆਂ ਦਿੱਤੀਆਂ


ਇਹ ਪਰਿਵਰਤਨਸ਼ੀਲ ਨੀਤੀ ਹਥਿਆਰਬੰਦ ਬਲਾਂ ਨੂੰ ਮਜ਼ਬੂਤ ​​ਬਣਾਉਣ ਅਤੇ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰਨ ਬਾਰੇ 'ਗੇਮ ਚੇਂਜਰ' ਸਿੱਧ ਹੋਵੇਗੀ: ਪ੍ਰਧਾਨ ਮੰਤਰੀ

ਹਥਿਆਰਬੰਦ ਬਲਾਂ ਦੇ ਆਧੁਨਿਕੀਕਰਣ ਦੇ ਨਾਲ-ਨਾਲ ਉਨ੍ਹਾਂ ਨੂੰ 'ਆਤਮਨਿਰਭਰ' ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ |

ਸੰਪਰਕ ਰਹਿਤ ਯੁੱਧ ਦੇ ਨਵੇਂ ਮੋਰਚਿਆਂ ਦੀਆਂ ਚੁਣੌਤੀਆਂ ਬਾਰੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕੀ ਤੌਰ 'ਤੇ ਸਮਰੱਥ ਸੈਨਿਕ ਸਾਡੀਆਂ ਹਥਿਆਰਬੰਦ ਬਲਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅਗਨੀਪਥ ਯੋਜਨਾ ਕਿਸ ਪ੍ਰਕਾਰ ਮਹਿਲਾਵਾਂ ਨੂੰ ਸਸ਼ਕਤ ਬਣਾਏਗੀ, ਉਨ੍ਹਾਂ ਨੇ ਕਿਹਾ ਕਿ ਉਹ ਤਿੰਨਾਂ ਸੇਵਾਵਾਂ ਵਿੱਚ ਮਹਿਲਾ ਅਗਨੀਵੀਰਾਂ ਨੂੰ ਦੇਖਣ ਦੇ ਲਈ ਉਤਸੁਕ ਹਾਂ

ਰਕਸ਼ਾ ਮੰਤਰੀ ਨੇ ਇਸ ਯੋਜਨਾ ਨੂੰ ਇੱਕ ਮਜ਼ਬੂਤ ​​ਅਤੇ ਸਮ੍ਰਿੱਧ 'ਨਿਊ ਇੰਡੀਆ' ਦਾ ਨਿਰਮਾਣ ਕਰਨ ਦੀ ਦਿਸ਼ਾ ਵਿੱਚ ਇੱਕ ਮੋਹਰੀ ਕਦਮ ਦੱਸਿਆ

ਲਗਾਤਾਰ ਬਦਲਦੇ ਹੋਏ ਆਲਮੀ ਪਰਿਦ੍ਰਿਸ਼ ਵਿੱਚ ਦੇਸ਼ ਦੇ ਸੁਰੱਖਿਆ ਤੰਤਰ ਨੂੰ ਮਜ਼ਬੂਤ ​​ਬਣਾਉਣਾ ਸਰਕਾਰ ਦੀ ਸਰਵਉੱਚ ਪ੍ਰਾਥਮਿਕਤਾ ਹੈ: ਸ਼੍ਰੀ ਰਾਜਨਾਥ ਸਿੰਘ

Posted On: 16 JAN 2023 2:33PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੋ ਕਾਨਫਰੰਸਿੰਗ ਦੇ ਜ਼ਰੀਏ ਤਿੰਨਾਂ ਸੇਵਾਵਾਂ ਦੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ, ਜਿਨ੍ਹਾਂ ਨੇ ਆਪਣੀ ਮੁੱਢਲੀ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਹੈ।

 

ਪ੍ਰਧਾਨ ਮੰਤਰੀ ਨੇ ਇਸ ਪਥ-ਪ੍ਰਦਰਸ਼ਕ ਅਗਨੀਪਥ ਯੋਜਨਾ ਦੇ ਮੋਹਰੀ ਹੋਣ ’ਤੇ ਅਗਨੀਵੀਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਬਾਰੇ ਚਾਨਣਾ ਪਾਇਆ ਕਿ ਇਹ ਪਰਿਵਰਤਨਸ਼ੀਲ ਨੀਤੀ ਸਾਡੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ​​ਬਣਾਉਣ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ 'ਗੇਮ ਚੇਂਜਰ' ਸਿੱਧ ਹੋਵੇਗੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਯੁਵਾ ਅਗਨੀਵੀਰ ਹਥਿਆਰਬੰਦ ਬਲਾਂ ਨੂੰ ਹੋਰ ਅਧਿਕ ਯੁਵਾ ਅਤੇ ਤਕਨੀਕੀ ਤੌਰ 'ਤੇ ਵਿਵਹਾਰਿਕ ਬਣਾਉਣਗੇ।

 

https://ci6.googleusercontent.com/proxy/lyxOew0LxoGTE5aiEeRk5TkzTIkoW61BjAicE1A_g_HzljSJeCy8onsW1CNQ-Hz9AWvkXCD01bgW6VVNLkFQHVJm4ik8qKgTC7kvfY47mK0FJnDAHagC=s0-d-e1-ft#https://static.pib.gov.in/WriteReadData/userfiles/image/PIC17S23.JPG

ਅਗਨੀਵੀਰਾਂ ਦੀ ਸਮੱਰਥਾ ਦੀ ਸਰਾਹਨਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਭਾਵਨਾ ਹਥਿਆਰਬੰਦ ਬਲਾਂ ਦੀ ਵੀਰਤਾ ਨੂੰ ਦਰਸਾਉਂਦੀ ਹੈ, ਜਿਸ ਨੇ ਸਦੈਵ ਰਾਸ਼ਟਰ ਦੇ ਝੰਡੇ ਨੂੰ ਉੱਚਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅਵਸਰ ਤੋਂ ਉਨ੍ਹਾਂ ਨੂੰ ਜੋ ਅਨੁਭਵ ਪ੍ਰਾਪਤ ਹੋਵੇਗਾ, ਉਹ ਜੀਵਨ ਭਰ ਉਨ੍ਹਾਂ ਦੇ ਲਈ ਗੌਰਵ ਦਾ ਸਰੋਤ ਸਿੱਧ ਹੋਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ 'ਨਵਾਂ ਭਾਰਤ' ਇੱਕ ਨਵੇਂ ਜੋਸ਼ ਨਾਲ ਭਰਿਆ ਹੋਇਆ ਹੈ ਅਤੇ ਸਾਡੇ ਹਥਿਆਰਬੰਦ ਬਲਾਂ ਦੇ ਆਧੁਨਿਕੀਕਰਣ ਬਣਾਉਣ ਦੇ ਨਾਲ-ਨਾਲ ਆਤਮਨਿਰਭਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 21ਵੀਂ ਸਦੀ ਵਿੱਚ ਯੁੱਧ ਲੜਨ ਦੇ ਤੌਰ-ਤਰੀਕਿਆਂ ਵਿੱਚ ਬਦਲਾਅ ਆ ਰਿਹਾ ਹੈ। ਸੰਪਰਕ ਰਹਿਤ ਯੁੱਧ ਦੇ ਨਵੇਂ ਮੋਰਚਿਆਂ ਅਤੇ ਸਾਈਬਰ ਯੁੱਧ ਦੀਆਂ ਚੁਣੌਤੀਆਂ ’ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਕਨੀਕੀ ਤੌਰ 'ਤੇ ਸਮਰੱਥ ਸੈਨਿਕ ਸਾਡੇ ਹਥਿਆਰਬੰਦ ਬਲਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਰੂਪ ਨਾਲ ਨੌਜਵਾਨਾਂ ਦੀ ਵਰਤਮਾਨ ਪੀੜ੍ਹੀ ਵਿੱਚ ਇਹ ਸਮਰੱਥਾ ਹੈ, ਇਸ ਲਈ ਅਗਨੀਵੀਰ ਆਉਣ ਵਾਲੇ ਸਮੇਂ ਵਿੱਚ ਸਾਡੇ ਹਥਿਆਰਬੰਦ ਬਲਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਯੋਜਨਾ ਕਿਸ ਪ੍ਰਕਾਰ ਮਹਿਲਾਵਾਂ ਨੂੰ ਵੀ ਅਧਿਕ ਸਸ਼ਕਤ ਬਣਾਏਗੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਕਿਸ ਤਰ੍ਹਾਂ ਮਹਿਲਾ ਅਗਨੀਵੀਰ ਜਲ ਸੈਨਾ ਦਾ ਮਾਣ ਵਧਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਤਿੰਨਾਂ ਸੇਵਾਵਾਂ ਵਿੱਚ ਮਹਿਲਾ ਅਗਨੀਵੀਰਾਂ ਨੂੰ ਦੇਖਣ ਲਈ ਬਹੁਤ ਉਤਸੁਕ ਹਾਂ। ਪ੍ਰਧਾਨ ਮੰਤਰੀ ਨੇ ਸਿਆਚਿਨ ਵਿੱਚ ਤੈਨਾਤ ਕੀਤੀਆਂ ਗਈਆਂ ਮਹਿਲਾ ਸੈਨਿਕਾਂ ਅਤੇ ਆਧੁਨਿਕ ਲੜਾਕੂ ਜਹਾਜ਼ ਉਡਾਉਣ ਵਾਲੀਆਂ ਮਹਿਲਾ ਪਾਇਲਟਾਂ ਦੀਆਂ ਉਦਾਹਰਣਾਂ ਦਿੰਦੇ ਹੋਏ ਉਲੇਖ ਕੀਤਾ ਕਿ ਕਿਸ ਪ੍ਰਕਾਰ ਮਹਿਲਾਵਾਂ ਵੱਖ-ਵੱਖ ਮੋਰਚਿਆਂ 'ਤੇ ਹਥਿਆਰਬੰਦ ਬਲਾਂ ਦੀ ਅਗਵਾਈ ਕਰ ਰਹੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਤੈਨਾਤੀ ਨਾਲ ਉਨ੍ਹਾਂ ਨੂੰ ਵਿਭਿੰਨ ਅਨੁਭਵ ਹਾਸਲ ਕਰਨ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਅਤੇ ਸੱਭਿਆਚਾਰਾਂ ਅਤੇ ਜੀਵਨ ਜਿਉਣ ਦੇ ਤਰੀਕਿਆਂ ਦਾ ਵੀ ਸਿੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਟੀਮ ਵਰਕ ਅਤੇ ਲੀਡਰਸ਼ਿਪ ਦੇ ਕੌਸ਼ਲ ਦਾ ਸਨਮਾਨ ਉਨ੍ਹਾਂ ਦੇ ਵਿਅਕਤੀਤਵ ਵਿੱਚ ਨਵੇਂ ਆਯਾਮ ਦਾ ਸਿਰਜਣ ਕਰੇਗਾ। ਉਨ੍ਹਾਂ ਨੇ ਅਗਨੀਵੀਰਾਂ ਦਾ ਆਪਣੀ ਪਸੰਦ ਦੇ ਖੇਤਰ ਵਿੱਚ ਆਪਣੇ ਕੌਸ਼ਲ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਦੇ ਹੋਏ ਨਵੀਆਂ ਚੀਜ਼ਾਂ ਨੂੰ ਸਿੱਖਣ ਲਈ ਉਤਸੁਕ ਬਣੇ ਰਹਿਣ ਦਾ ਸੱਦਾ ਦਿੱਤਾ। ਨੌਜਵਾਨਾਂ ਅਤੇ ਅਗਨੀਵੀਰਾਂ ਦੀ ਸਮਰੱਥਾ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਕਹਿੰਦੇ ਹੋਏ ਆਪਣਾ ਸੰਬੋਧਨ ਸਮਾਪਤ ਕੀਤਾ ਕਿ ਤੁਸੀਂ ਹੀ ਹੋ ਜੋ 21ਵੀਂ ਸਦੀ ਵਿੱਚ ਰਾਸਟਰ ਨੂੰ ਅਗਵਾਈ ਪ੍ਰਦਾਨ ਕਰਨ ਜਾ ਰਹੇ ਹੋ।

https://ci3.googleusercontent.com/proxy/zO4FNj_bTc-hy6VRzL1QKa4BOhhOfeV6w9eFq0iT58IrTfuEmQYCoOPuLFoASEhXRHoXlMuP-dWlfwv17RO7bXrKFF9RYTiVE2GyXcDbEqANjM3CltWs=s0-d-e1-ft#https://static.pib.gov.in/WriteReadData/userfiles/image/PIC2ZQ07.JPG

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਵਿਜ਼ਨ ਦੀ ਸ਼ਲਾਘਾ ਕੀਤੀ, ਜਿਸ ਦੇ ਤਹਿਤ ਸਾਰੇ ਖੇਤਰਾਂ ਨੇ ਨਵੇਂ ਟੀਚੇ ਨਿਰਧਾਰਤ ਕੀਤੇ ਗਏ ਹਨ ਅਤੇ ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਵੱਡੇ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰੱਖਿਆ ਮੰਤਰਾਲੇ ਨੇ ਅਗਨੀਪਥ ਯੋਜਨਾ ਨੂੰ ਸਭ ਤੋਂ ਮਹੱਤਵਪੂਰਨ ਅਤੇ ਬੇਮਿਸਾਲ ਸੁਧਾਰਾਂ ਵਿੱਚੋਂ ਇੱਕ ਦੱਸਦੇ ਹੋਏ, ਰਾਸ਼ਟਰ ਨੂੰ ਸਸ਼ਕਤ ਬਣਾਉਣ ਲਈ ਕਈ ਫੈਸਲੇ ਲਏ ਹਨ।

ਰਕਸ਼ਾ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲਗਾਤਾਰ ਬਦਲਦੇ ਆਲਮੀ ਪਰਿਦ੍ਰਿਸ਼ ਅਤੇ ਭੂ-ਰਾਜਨੀਤਿਕ ਅਨਿਸ਼ਚਿਤਤਾ ਦੇ ਵਿਚਕਾਰ ਦੇਸ਼ ਦੇ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ​​ਬਣਾਉਣਾ ਸਰਕਾਰ ਸਰਵਉੱਚ ਪ੍ਰਾਥਮਿਕਤਾ ਹੈ। ਅਜਿਹੀ ਸਥਿਤੀ ਵਿੱਚ, 'ਅਗਨੀਪਥ ਯੋਜਨਾ' ਹਥਿਆਰਬੰਦ ਬਲਾਂ ਦੀ ਪ੍ਰੋਫਾਈਲ ਨੂੰ ਅਧਿਕ ਯੁਵਾ ਅਤੇ ਤਕਨੀਕੀ ਤੌਰ 'ਤੇ ਸਮਰੱਥ ਬਣਾਏਗੀ। ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਵੀਰ ਸ਼ਾਸਤਰ ਬਲਾਂ ਦੇ ਨਾਲ-ਨਾਲ ਆਪਣੀ ਤਾਕਤ ਅਤੇ ਗਿਆਨ ਨਾਲ ਸਮਾਜ ਦੀ ਸੇਵਾ ਵਿੱਚ ਸਮਰੱਥ ਹੋਣ, ਇਸ ਦੇ ਲਈ ਸਾਰੇ ਪ੍ਰਯਾਸ ਕੀਤੇ ਜਾ ਰਹੇ ਹਨ। ਇਹ ਯੋਜਨਾ ਇੱਕ ਮਜ਼ਬੂਤ ​​ਅਤੇ ਸਮ੍ਰਿੱਧ 'ਨਿਊ ਇੰਡੀਆ' ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਮੋਹਰੀ ਕਦਮ ਹੈ।

ਸ਼੍ਰੀ ਰਾਜਨਾਥ ਸਿੰਘ ਨੇ ਇਸ ਤੱਥ ਦੀ ਪ੍ਰਸ਼ੰਸਾ ਕੀਤੀ ਕਿ ਭਰਤੀ ਲਈ ਵੱਡੀ ਗਿਣਤੀ ਵਿੱਚ ਬਿਨੈਕਾਰਾਂ ਦੇ ਆਉਣ ਨਾਲ ਯੋਜਨਾ ਨੂੰ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ ਮਹਿਲਾ ਅਗਨੀਵੀਰਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਨ੍ਹਾਂ ਨੂੰ ਪੁਰਸ਼ ਹਮਰੁਤਬਾ ਦੇ ਨਾਲ-ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਰਕਸ਼ਾ ਮੰਤਰੀ ਨੇ ਕਿਹਾ ਕਿ ਰਕਸ਼ਾ ਮੰਤਰਾਲੇ ਸਮੇਤ ਕਈ ਮੰਤਰਾਲੇ ਅਗਨੀਵੀਰਾਂ ਦੀ ਭਲਾਈ ਲਈ ਅੱਗੇ ਆ ਰਹੇ ਹਨ। ਰੱਖਿਆ ਮੰਤਰਾਲੇ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਰੇਲਵੇ ਮੰਤਰਾਲੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕਈ ਅਸਾਮੀਆਂ 'ਤੇ ਅਗਨੀਵੀਰਾਂ ਲਈ ਰਾਖਵਾਂਕਰਨ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ। ਅਗਨੀਵੀਰਾਂ ਨੂੰ ਉੱਚਿਤ ਸਿੱਖਿਆ ਸੁਨਿਸ਼ਚਿਤ ਕਰਨ ਦੇ ਲਈ ਰੱਖਿਆ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਵੱਲੋਂ ਸੰਯੁਕਤ ਤੌਰ 'ਤੇ ਵਿਵਸਥਾ ਕੀਤੀ ਜਾ ਰਹੀ ਹੈ।  ਸੇਵਾ ਦੇ ਬਾਅਦ ਸਵੈ-ਰੋਜ਼ਗਾਰ  ਜਾਂ ਕੋਈ ਕਾਰੋਬਾਰ ਸ਼ੁਰੂ ਕਰਨ ਦੀ ਇੱਛਾ ਰੱਖਣ ਵਾਲੇ ਅਗਨੀਵੀਰਾਂ ਨੂੰ ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਉੱਚਿਤ ਦਰਾਂ ’ਤੇ ਕਰਜ਼ ਉਪਲਬਧ ਕਰਵਾਉਣ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਅਗਨੀਵੀਰ ਨਾ ਕੇਵਲ ਸੁਰੱਖਿਆ ਵੀਰ ਬਣਨਗੇ, ਬਲਕਿ ਸਮ੍ਰਿੱਧੀਵੀਰ ਵੀ ਬਣਨਗੇ। ਸ਼੍ਰੀ ਰਾਜਨਾਥ ਸਿੰਘ ਨੇ ਭਰੋਸਾ ਪ੍ਰਗਟਾਇਆ ਕਿ ਸਾਰੇ ਅਗਨੀਵੀਰ ਪ੍ਰਧਾਨ ਮੰਤਰੀ ਦੀ ਵਿਜ਼ਨ ਅਤੇ ਸਾਰਥਕ ਵਿਚਾਰਾਂ ਤੋਂ ਬਹੁਤ ਪ੍ਰੇਰਿਤ ਅਤੇ ਨਿਰਦੇਸ਼ਿਤ ਹੋਣਗੇ।

ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਸਭ ਅਗਨੀਵੀਰ ਟ੍ਰੇਨਿੰਗ ਕੇਂਦਰਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਗਿਆ। ਚੀਫ਼ ਆਵ੍ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਵਾਯੂ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਰਕਸ਼ਾ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

*****

ਏਬੀਬੀ/ਸੇਵੀ(Release ID: 1891897) Visitor Counter : 97