ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 23 JAN 2023 9:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਾਕ੍ਰਮ ਦਿਵਸ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੱਜ ਪਰਾਕ੍ਰਮ ਦਿਵਸ ’ਤੇ, ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਭਾਰਤ ਦੇ ਇਤਿਹਾਸ ਵਿੱਚ ਉਨ੍ਹਾਂ ਦੇ ਅਦੁੱਤੀ ਯੋਗਦਾਨ ਨੂੰ ਯਾਦ ਕਰਦਾ ਹਾਂ। ਬਸਤੀਵਾਦੀ ਸ਼ਾਸਨ ਦੇ ਪ੍ਰਤੀ ਉਨ੍ਹਾਂ ਦੇ ਤੀਬਰ ਵਿਰੋਧ ਦੇ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਵਿਚਾਰਾਂ ਤੋਂ ਗਹਿਰਾਈ ਨਾਲ ਪ੍ਰਭਾਵਿਤ ਹੋ ਕੇ, ਅਸੀਂ ਭਾਰਤ ਦੇ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਕਾਰਜ ਕਰ ਰਹੇ ਹਾਂ।”

***

ਡੀਐੱਸ/ਐੱਸਐੱਚ


(रिलीज़ आईडी: 1892969) आगंतुक पटल : 157
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam