ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਦੇ ਚੀਫ਼ ਜਸਟਿਸ ਆਵ੍ ਇੰਡੀਆ ਦੇ ਵਿਚਾਰ ਦਾ ਸੁਆਗਤ ਕੀਤਾ

Posted On: 22 JAN 2023 5:05PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਬਾਰੇ ਚੀਫ਼ ਜਸਟਿਸ ਆਵ੍ ਇੰਡੀਆ, ਜਸਟਿਸ ਡੀਵਾਈ ਚੰਦਰਚੂੜ ਦੇ ਵਿਚਾਰ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਹਾਲ ਹੀ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਚੀਫ਼ ਜਸਟਿਸ ਆਵ੍ ਇੰਡੀਆ, ਜਸਟਿਸ ਡੀਵਾਈ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਜ਼ਰੂਰਤ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇਸ ਦੇ ਲਈ ਟੈਕਨੋਲੋਜੀ ਦਾ ਇਸਤੇਮਾਲ ਕਰਨ ਦਾ ਸੁਝਾਅ ਵੀ ਦਿੱਤਾ। ਇਹ ਇੱਕ ਪ੍ਰਸ਼ੰਸਾਯੋਗ ਵਿਚਾਰ ਹੈ, ਜਿਸ ਨਾਲ ਅਣਗਿਣਤ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਕਾਫੀ ਮਦਦ ਮਿਲੇਗੀ।”

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ;

“ਭਾਰਤ ਵਿੱਚ ਅਣਗਿਣਤ ਭਾਸ਼ਾਵਾਂ ਹਨ, ਜੋ ਸਾਡੀ ਸੱਭਿਆਚਾਰਕ ਜੀਵੰਤਤਾ ਨੂੰ ਕਾਫੀ ਹਦ ਤੱਕ ਵਧਾ ਦਿੰਦੀਆਂ ਹਨ। ਕੇਂਦਰ ਸਰਕਾਰ ਭਾਰਤੀ ਭਾਸ਼ਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਅਣਥੱਕ ਪ੍ਰਯਾਸ ਕਰ ਰਹੀ ਹੈ, ਜਿਸ ਵਿੱਚ ਇੰਜੀਨੀਅਰਿੰਗ ਅਤੇ ਚਿਕਿਤਸਾ ਜਿਹੇ ਵਿਸ਼ਿਆਂ ਨੂੰ ਸੰਬਧਿਤ ਵਿਦਿਆਰਥੀਆਂ ਦੀ ਮਾਤ੍ਰੁ ਭਾਸ਼ਾ ਵਿੱਚ ਪੜ੍ਹਨ ਦਾ ਵਿਕਲਪ ਦੇਣਾ ਵੀ ਸ਼ਾਮਲ ਹੈ।”

 

******

ਡੀਐੱਸ/ਐੱਸਟੀ


(Release ID: 1892972) Visitor Counter : 160