ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਬੰਗਲੁਰੂ ਵਿੱਚ ਮੋਟੇ ਅਨਾਜ ਅਤੇ ਜੈਵਿਕ ਉਤਪਾਦਾਂ ‘ਤੇ ਅੰਤਰਰਾਸ਼ਟਰੀ ਵਪਾਰ ਮੇਲਾ ਦੇਖਿਆ
ਛੋਟੇ ਕਿਸਾਨਾਂ ਦੇ ਪ੍ਰਤੀ ਬੇਹਦ ਸੰਵੇਦਨਸ਼ੀਲ ਹਨ ਪ੍ਰਧਾਨ ਮੰਤਰੀ-ਸ਼੍ਰੀ ਤੋਮਰ
ਮੋਟੇ ਅਨਾਜ ਦੇ ਉਤਪਾਦਨ, ਖਪਤ ਅਤੇ ਨਿਰਯਾਤ ਵਿੱਚ ਵਾਧੇ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ
Posted On:
21 JAN 2023 2:12PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਦੇ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ। ਸ਼੍ਰੀ ਮੋਦੀ ਨੇ ਦੂਰ-ਦ੍ਰਿਸ਼ਟੀ ਦੇ ਨਾਲ ਸੰਯੁਕਤ ਰਾਸ਼ਟਰ ਸੰਘ ਵਿੱਚ ਮੋਟੇ ਅਨਾਜ ਦਾ ਮੁੱਦਿਆ ਉਠਾਇਆ, ਜਿੱਥੇ ਭਾਰਤ ਸਰਕਾਰ ਦੇ ਪ੍ਰਸਤਾਵ ਨੂੰ 72 ਦੇਸ਼ਾਂ ਦੇ ਸਮਰਥਨ ਦੇ ਨਾਲ ਸੰਯੁਕਤ ਰਾਸ਼ਟਰ ਦੀ ਘੋਸ਼ਣਾ ਦੇ ਅਨੁਸਾਰ ਸਵੀਕਾਰ ਕਰ ਲਿਆ ਗਿਆ,
ਸਾਲ 2023 ਹੁਣ ਭਾਰਤ ਦੀ ਅਗਵਾਈ ਹੇਠ ਮੋਟੇ ਅਨਾਜ ਦੇ ਅੰਤਰਰਾਸ਼ਟਰੀ ਸਾਲ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਪਿੱਛੇ ਸਰਕਾਰ ਦਾ ਮੁੱਖ ਉਦੇਸ਼ ਮੋਟੇ ਅਨਾਜ ਦੇ ਉਤਪਾਦਨ ਅਤੇ ਉਤਪਾਦਕਤਾ, ਪ੍ਰੋਸੈੱਸਿੰਗ ਅਤੇ ਨਿਰਯਾਤ ਨੂੰ ਵਧਾਉਣਾ ਹੈ ਜਿਸ ਨਾਲ ਆਖਰਕਾਰ ਦੇਸ਼ ਦੇ ਕਿਸਾਨਾਂ ਦੀ ਮਦਦ ਹੋਵੇਗੀ।
ਕੇਂਦਰੀ ਮੰਤਰੀ ਸ਼੍ਰੀ ਤੋਮਰ ਨੇ ਅੱਜ ਬੰਗਲੁਰੂ ਵਿੱਚ ਮੋਟੇ ਅਨਾਜ ਅਤੇ ਜੈਵਿਕ ਉਤਪਾਦਾਂ ‘ਤੇ ਅੰਤਰਰਾਸ਼ਟਰੀ ਵਪਾਰ ਮੇਲੇ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਣ ਦੇ ਰੂਪ ਵਿੱਚ ਇਹ ਗੱਲ ਕਹੀ। ਸ਼੍ਰੀ ਤੋਮਰ ਨੇ ਕਿਹਾ ਕਿ ਮੋਟੇ ਅਨਾਜ ਦੀ ਫਸਲ ਘੱਟ ਪਾਣੀ ਵਿੱਚ ਉਗਾਈ ਜਾ ਸਕਦੀ ਹੈ। ਮੋਟਾ ਅਨਾਜ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਕਰਦਾ ਹੈ।
ਦੇਸ਼ ਵਿੱਚ ਮੋਟਾ ਅਨਾਜ ਦੇ ਉਤਪਾਦਨ ਅਤੇ ਖਪਤ ਵਿੱਚ ਵਾਧੇ ਦੇ ਨਾਲ ਇਸ ਦਾ ਨਿਰਯਾਤ ਵੀ ਵਧੇਗਾ ਜਿਸ ਵਿੱਚ ਵੱਡੀ ਸੰਖਿਆ ਵਿੱਚ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਮੋਟੇ ਅਨਾਜ ਦੇ ਉਤਪਾਦਨ ਅਤੇ ਖਪਤ ਨੂੰ ਵਧਾਉਣ ਲਈ ਕਰਨਾਟਕ ਸਰਕਾਰ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ 201 ਕਰੋੜ ਰੁਪਏ ਦੇ ਮਹੱਤਵਪੂਰਨ ਸਹਿਮਤੀ ਪੱਤਰਾਂ ਤੇ ਹਸਤਾਖਰ ਹੋਣ ਨੂੰ ਮੀਲ ਦਾ ਪੱਥਰ ਦੱਸਿਆ। ਉਨ੍ਹਾਂ ਨੇ ਰਾਜ ਦੇ ਕਿਸਾਨਾਂ ਨੂੰ ਪ੍ਰਦਾਨ ਕੀਤੇ ਗਏ ਪ੍ਰੋਤਸਾਹਨ ਦੀ ਵੀ ਪ੍ਰਸ਼ੰਸਾ ਕੀਤੀ।
ਸ਼੍ਰੀ ਤੋਮਰ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਦੀ ਆਮਦਨ ਵਧਾਉਣ ਸਹਿਤ ਉਨ੍ਹਾਂ ਦੇ ਕਲਿਆਣ ਲਈ ਕਈ ਮਹੱਤਵਪੂਰਨ ਯੋਜਨਾਵਾਂ ਚਲ ਰਾਹੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ(ਪੀਐੱਮ-ਕਿਸਾਨ) ਦੇ ਰਾਹੀਂ ਕਿਸਾਨਾਂ ਨੂੰ 6000 ਰੁਪਏ ਦੀ ਸਾਲਾਨਾ ਆਮਦਨ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੇ ਇਲਾਵਾ ਕਰਨਾਟਕ ਵਿੱਚ ਹਰੇਕ ਕਿਸਾਨ ਨੂੰ 4,000 ਰੁਪਏ ਦੀ ਅਤਿਰਿਕਤ ਸਾਲਾਨਾ ਆਮਦਨ ਸਹਾਇਤਾ ਦਿੱਤੀ ਜਾ ਰਹੀ ਹੈ।
ਬਹੁਤ ਛੋਟੇ ਕਿਸਾਨਾਂ ਦੀ ਸਮਰੱਥਾ ਵਧਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੇਸ਼ ਵਿੱਚ 10,000 ਨਵੇਂ ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਦੀ ਸਥਾਪਨਾ ਦੀ ਪਹਿਲ ਕੀਤੀ ਹੈ ਜਿਸ ‘ਤੇ ਭਾਰਤ ਸਰਕਾਰ 6,865 ਕਰੋੜ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਨੇ ਪੂਰੇ ਦੇਸ਼ ਦੇ ਨਾਲ-ਨਾਲ ਕਰਨਾਟਕ ਵਿੱਚ ਵੀ ਨਵੇਂ ਐੱਫਪੀਓ ਦੇ ਗਠਨ ਵਿੱਚ ਉਤਸਾਹਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼੍ਰੀ ਤੋਮਰ ਨੇ ਕਿਹਾ ਕਿ ਖੇਤੀਬਾੜੀ ਨੂੰ ਉਨੱਤ ਅਤੇ ਕਿਸਾਨ ਨੂੰ ਖੁਸ਼ਹਾਲ ਬਣਾਉਣ ਲਈ ਕੇਂਦਰ ਦੁਆਰਾ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਇਸ ਅਵਸਰ ‘ਤੇ ਸ਼੍ਰੀ ਤੋਮਰ ਨੇ ਵੱਖ-ਵੱਖ ਸ਼੍ਰੇਣੀਆਂ ਨੂੰ ਪੁਰਸਕਾਰ ਪ੍ਰਦਾਨ ਕੀਤੇ। ਸਮਾਰੋਹ ਵਿੱਚ ਕੇਂਦਰੀ ਰਸਾਇਣ ਅਤੇ ਖਾਦ ਅਤੇ ਨਵੀਨ ਅਤੇ ਨਵਿਆਉਣਯੋਗ ਊਰਜਾ ਰਾਜ ਮੰਤਰੀ ਸ਼੍ਰੀ ਭਗਵੰਤ ਖੁਬਾ ਦੇ ਇਲਾਵਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ਼੍ਰੀ ਸੂਰਯ ਪ੍ਰਤਾਪ ਸਿੰਘ ਸ਼ਾਹੀ ਅਤੇ ਰਾਜ ਦੇ ਬਾਗਵਾਨੀ ਮੰਤਰੀ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ, ਕਰਨਾਟਕ ਦੇ ਖੇਤੀਬਾੜੀ ਮੰਤਰੀ ਸ਼੍ਰੀ ਬੀ.ਸੀ.ਪਾਟਿਲ ਸਮਾਰੋਹ ਵਿੱਚ ਹਾਜ਼ਰ ਸਨ।
*****
ਐੱਸਐੱਨਸੀ/ਪੀਕੇ/ਐੱਸਐੱਸ
(Release ID: 1893007)
Visitor Counter : 151