ਸਿੱਖਿਆ ਮੰਤਰਾਲਾ
ਸ਼੍ਰੀ ਧਰਰਮੇਂਦਰ ਪ੍ਰਧਾਨ ਨੇ ਸ਼੍ਰੀ ਅਸ਼ਵਿਨੀ ਵੈਸ਼ਣਵ ਦੇ ਨਾਲ ਆਈਆਈਟੀ ਮਦ੍ਰਾਸ ਦੁਆਰਾ ਵਿਕਸਿਤ ਭਾਰਤ ਵਿੱਚ ਨਿਰਮਿਤ ਮੋਬਾਈਲ ਓਪਰੇਟਿੰਗ ਸਿਸਟਮ ‘ਭਰੋਸ (BharOS)’ ਦਾ ਸਫਲਤਾਪੂਰਵਕ ਟੈਸਟਿੰਗ ਕੀਤੀ
ਭਾਰਤ ਵਿੱਚ ਇੱਕ ਮਜ਼ਬੂਤ, ਸਵਦੇਸ਼ੀ ਅਤੇ ਆਤਮਨਿਰਭਰ ਡਿਜੀਟਲ ਬੁਨਿਆਦੀ ਢਾਂਚੇ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ‘ਭਰੋਸ (BharOS)’ ਇੱਕ ਮਹੱਤਵਪੂਰਨ ਪਹਿਲ ਹੈ- ਸ਼੍ਰੀ ਧਰਮੇਂਦਰ ਪ੍ਰਧਾਨ
Posted On:
24 JAN 2023 2:32PM by PIB Chandigarh
ਕੇਂਦਰੀ ਸਿੱਖਿਆ ਤੇ ਕੌਸ਼ਲ ਵਿਕਾਸ ਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਰੇਲ, ਸੰਚਾਰ, ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸਵਿਨੀ ਵੈਸ਼ਣਵ ਦੇ ਨਾਲ ਅੱਜ ਆਈਆਈਟੀ ਮਦ੍ਰਾਸ ਦੁਆਰਾ ਵਿਕਸਿਤ ਭਾਰਤ ਵਿੱਚ ਨਿਰਮਿਤ ਮੋਬਾਈਲ ਓਪਰੇਟਿੰਗ ਸਿਸਟਮ ‘ਭਰੋਸ (BharOS)’ ਦੀ ਸਫਲ ਟੈਸਟਿੰਗ ਕੀਤੀ।
ਸ਼੍ਰੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਗ਼ਰੀਬ ਲੋਕ ਇੱਕ ਮਜ਼ਬੂਤ, ਸਵਦੇਸ਼ੀ, ਭਰੋਸੇਮੰਦ ਅਤੇ ਆਤਮਨਿਰਭਰ ਡਿਜੀਟਲ ਬੁਨਿਆਦੀ ਢਾਂਚੇ ਦੇ ਮੁੱਖ ਲਾਭਾਰਥੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੰਪੂਰਨ ਸਰਕਾਰੀ ਦ੍ਰਿਸ਼ਟੀਕੋਣ ਦੇ ਨਾਲ ਨੀਤੀ ਸਮਰਥਕਾਂ ਨੂੰ ਹੁਲਾਰਾ ਦੇਣਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਦ੍ਰਿਸ਼ਟੀ ਦਾ ਇੱਕ ਵਰਤਿਆ ਹੋਇਆ ਪ੍ਰਯੋਗ ਹੈ। ਉਨ੍ਹਾਂ ਨੇ ਕਿਹਾ ਕਿ ‘ਭਰੋਸ (BharOS) ਡੇਟਾ ਗੋਪਨੀਯਤਾ ਦੀ ਦਿਸ਼ਾ ਵਿੱਚ ਇੱਕ ਸਫਲ ਕਦਮ ਹੈ।
ਸ਼੍ਰੀ ਪ੍ਰਧਾਨ ਨੇ ਕਿਹਾ ਕਿ ਭਾਰਤ ਵਿੱਚ ਨਿਰਮਿਤ ਮੋਬਾਈਲ ਓਪਰੇਟਿੰਗ ਸਿਸਟਮ ‘ਭਰੋਸ (BharOS)’ ਦੀ ਸਫਲ ਟੈਸਟਿੰਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਭਾਰਤ ਵਿੱਚ ਇੱਕ ਮਜ਼ਬੂਤ, ਸਵਦੇਸ਼ੀ ਅਤੇ ਆਤਮਨਿਰਭਰ ਡਿਜੀਟਲ ਬੁਨਿਆਦੀ ਢਾਂਚੇ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ।
*****
ਐੱਨਬੀ/ਏਕੇ
(Release ID: 1893676)
Visitor Counter : 159