ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਕਮਿਸ਼ਨ ਦੇ ਸਥਾਪਨਾ ਦਿਵਸ ਸਮਾਰੋਹ ਦੀ ਸ਼ੋਭਾ ਵਧਾਈ


ਮਹਿਲਾ ਸਸ਼ਕਤੀਕਰਣ ਕੇਵਲ ਸਮਾਜਿਕ ਨਿਆਂ ਦਾ ਮੁੱਦਾ ਨਹੀਂ ਹੈ, ਬਲਕਿ ਇਹ ਆਰਥਿਕ ਵਿਕਾਸ ਦੇ ਲਈ ਵੀ ਮਹੱਤਵਪੂਰਨ ਹੈ: ਰਾਸ਼ਟਰਪਤੀ ਮੁਰਮੂ

Posted On: 31 JAN 2023 6:54PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (31 ਜਨਵਰੀ, 2023) ਨਵੀਂ ਦਿੱਲੀ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ।

ਇਸ ਅਵਸਰ ’ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਣ ਦੇ ਬਿਨਾ ਇੱਕ ਮਜ਼ਬੂਤ ਅਤੇ ਤੰਦਰੁਸਤ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ। ਸਾਨੂੰ ਮਿਲ ਕੇ ਇੱਕ ਐਸਾ ਵਾਤਾਵਰਣ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਹੈ ਜਿੱਥੇ ਸਾਰੀਆਂ ਮਹਿਲਾਵਾਂ ਸਮਾਜਿਕ-ਆਰਥਿਕ, ਸੱਭਿਆਚਾਰਕ ਅਤੇ ਰਾਜਨੀਤਕ ਖੇਤਰਾਂ ਵਿੱਚ ਪੂਰੀ ਤਰ੍ਹਾਂ ਨਾਲ ਹਿੱਸਾ ਲੈ ਸਕਣ ਅਤੇ ਆਪਣਾ ਮਹੱਤਵਪੂਰਨ ਯੋਗਦਾਨ ਦੇ ਸਕਣ। ਮਹਿਲਾ ਸਸ਼ਕਤੀਕਰਣ ਨਾ ਕੇਵਲ ਸਮਾਜਿਕ ਨਿਆਂ ਦਾ ਮੁੱਦਾ ਹੈ ਬਲਕਿ ਇਹ ਆਰਥਿਕ ਵਿਕਾਸ ਦੇ ਲਈ ਵੀ ਮਹੱਤਵਪੂਰਨ ਹੈ। ਕਾਰਜਬਲ ਵਿੱਚ ਮਹਿਲਾਵਾਂ ਦੀ ਘੱਟ ਭਾਗੀਦਾਰੀ ਸਾਡੇ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਇੱਕ ਬੜੀ ਰੁਕਾਵਟ ਹੈ। ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਅਰਥਵਿਵਸਥਾ ਹੈ ਅਤੇ ਹੁਣ ਪੰਜ ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਮਹਿਲਾਵਾਂ ਦੀ ਅਧਿਕ ਸਰਗਰਮ ਭੂਮਿਕਾ ਇਸ ਲਕਸ਼ ਨੂੰ ਪ੍ਰਾਪਤ ਕਰਨ ਵਿੱਚ ਸਹਾਇਕ ਹੋਵੇਗੀ।

ਲਿੰਗਿਕ ਭੇਦਭਾਵ ਬਾਰੇ ਬੋਲਦੇ ਹੋਏ, ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਅੱਜ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਲਿੰਗ ਅਨੁਪਾਤ ਦੀ ਸਥਿਤੀ ਚਿੰਤਾਜਨਕ ਹੈ। ਕੰਨਿਆ ਭਰੂਣ ਹੱਤਿਆ ਦੀਆਂ ਦੁਖਦ ਉਦਹਾਰਣਾਂ ਦੇਸ਼ ਦੇ ਸੁਸਿੱਖਿਅਤ ਹਿੱਸਿਆਂ ਵਿੱਚ ਵੀ ਦੇਖੀਆਂ ਜਾਂਦੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਥਿਤੀ ਨੂੰ ਬਦਲਣ ਦੀ ਜ਼ਿੰਮੇਦਾਰੀ ਕੇਵਲ ਸਰਕਾਰ ਦੀ ਨਹੀਂ ਬਲਕਿ ਪੂਰੇ ਸਮਾਜ ਦੀ ਹੈ। ਉਨ੍ਹਾਂ ਨੇ ਕਿਹਾ ਕਿ ਲਿੰਗਿਕ ਨਿਆਂ ਸੁਨਿਸ਼ਚਿਤ ਕਰਦੇ ਹੋਏ ਸਾਨੂੰ ਆਪਣੇ ਵਿਕਾਸ ਨੂੰ ਨਿਆਂ-ਸੰਗਤ ਬਣਾਉਣਾ ਹੋਵੇਗਾ। ਸਾਡਾ ਵਿਕਾਸ ਸਹੀ ਅਰਥਾਂ ਵਿੱਚ ਵਿਕਾਸ ਤਦੇ ਕਹਿਲਾਵੇਗਾ ਜਦੋਂ ਮਹਿਲਾਵਾਂ ਦੀ ਸਥਿਤੀ ਪੁਰਸ਼ਾਂ ਦੇ ਬਰਾਬਰ ਹੋਵੇਗੀ।

ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਇੱਕ ਸਵਾਲ ਉੱਠਦਾ ਹੈ ਕਿ ਕੇਵਲ ਮਹਿਲਾਵਾਂ ਦੇ ਲਈ ਅਲੱਗ ਕਮਿਸ਼ਨ ਬਣਾਉਣ ਦੀ ਜ਼ਰੂਰਤ ਕਿਉਂ ਪਈ। ਕਾਰਨ ਹੈ-ਅਸੀਂ ਦੇਖ ਰਹੇ ਹਾਂ ਕਿ ਸਾਡੀਆਂ ਭੈਣਾਂ-ਬੇਟੀਆਂ ਪੁਲਾੜ ਵਿੱਚ ਉਡਾਣ ਭਰ ਰਹੀਆਂ ਹਨ ਅਤੇ ਹਥਿਆਰਬੰਦ ਬਲਾਂ ਵਿੱਚ ਅਗਵਾਈ ਦੇ ਰਹੀਆਂ ਹਨ। ਉੱਥੇ ਹੀ ਦੂਸਰੇ ਪਾਸੇ, ਉਹ ਘਰੇਲੂ ਹਿੰਸਾ ਦਾ ਸ਼ਿਕਾਰ ਹੋਣ ਦੇ ਨਾਲ-ਨਾਲ ਕਾਰਜਸਥਲ ’ਤੇ ਭੇਦਭਾਵ ਅਤੇ ਪਰੇਸ਼ਾਨੀ ਦਾ ਸਾਹਮਣਾ ਵੀ ਕਰ ਰਹੀਆਂ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਮਿਸ਼ਨ ਮਹਿਲਾਵਾਂ ਦੇ ਖਿਲਾਫ਼ ਭੇਦਭਾਵ ਅਤੇ ਅੱਤਿਆਚਾਰ ਦੇ ਉਤਪੰਨ ਹੋਣ ਵਾਲੀਆਂ ਵਿਸ਼ੇਸ਼ ਸਮੱਸਿਆਵਾਂ ਦਾ ਸਮਾਧਾਨ ਕਰਨਾ ਅਤੇ ਮਹਿਲਾਵਾਂ ਦੇ ਸਸ਼ਕਤੀਕਰਣ ਦੇ ਲਈ ਪ੍ਰਯਾਸ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅੱਧੀ ਆਬਾਦੀ ਦੇ ਲਈ ਅਲੱਗ ਕਮਿਸ਼ਨ ਬਣਾਉਣ ਦੀ ਜ਼ਰੂਰਤ ਦੱਸਦੀ ਹੈ ਕਿ ਮਹਿਲਾਵਾਂ ਨੂੰ ਹੁਣ ਤੱਕ ਉਨ੍ਹਾਂ ਦਾ ਉਚਿਤ ਸਨਮਾਨ ਅਤੇ ਅਧਿਕਾਰ ਨਹੀਂ ਮਿਲ ਪਾਇਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਹਿਲਾਵਾਂ ਦੀ ਸਥਿਤੀ ਵਿੱਚ ਸੁਧਾਰ ਕਰਕੇ ਹੀ ਦੇਸ਼ ਸਮੁੱਚੀ ਪ੍ਰਗਤੀ ਕਰਨ ਦੇ ਸਮਰੱਥ ਹੋ ਪਾਏਗਾ।

ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਆਪਣੇ ਨਿਰੰਤਰ ਪ੍ਰਯਾਸਾਂ ਦੇ ਮਾਧਿਅਮ ਰਾਹੀਂ ਲਿੰਗਿਕ ਸਮਾਨਤਾ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਸਾਰੀਆਂ ਮਹਿਲਾਵਾਂ ਨੂੰ ਸਭ ਪ੍ਰਕਾਰ ਦੀਆਂ ਰੁਕਾਵਟਾਂ ਨੂੰ ਪਾਰ ਕਰਕੇ ਦ੍ਰਿੜ੍ਹ ਸੰਕਲਪ ਦੇ ਨਾਲ ਅੱਗੇ ਵਧਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਦੇ ਪ੍ਰਤੀ ਜਾਗਰੂਕ ਹੋਣ ਅਤੇ ਦੂਸਰਿਆਂ ਨੂੰ ਵੀ ਜਾਗਰੂਕ ਕਰਨ ਦੀ  ਤਾਕੀਦ ਕੀਤੀ।

ਇਸ ਅਵਸਰ ’ਤੇ, ਰਾਸ਼ਟਰਪਤੀ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਤੋਂ ਰਾਸ਼ਟਰੀ ਮਹਿਲਾ ਕਮਿਸ਼ਨ ਯਾਤਰਾ ਦੀ ਪੁਸਤਕ ‘ਸਸ਼ਕਤ ਨਾਰੀ , ਸਸ਼ਕਤ ਭਾਰਤ’ ਦੀ ਪਹਿਲੀ ਕਾਪੀ ਪ੍ਰਾਪਤ ਕੀਤੀ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।

 

*****

ਡੀਐੱਸ/ਬੀਐੱਮ


(Release ID: 1895383) Visitor Counter : 173


Read this release in: English , Urdu , Hindi , Tamil