ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਧਨਬਾਦ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 31 JAN 2023 11:45PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਧਨਬਾਦ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

 “ਧਨਬਾਦ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

 

ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ”

 

 

*******

ਡੀਐੱਸ/ਐੱਸਟੀ


(Release ID: 1895944) Visitor Counter : 127