ਪ੍ਰਧਾਨ ਮੰਤਰੀ ਦਫਤਰ

ਜਾਫਨਾ ਸੱਭਿਆਚਾਰਕ ਕੇਂਦਰ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਨਜ਼ਦੀਕੀ ਸੱਭਿਆਚਾਰਕ ਸਹਿਯੋਗ ਨੂੰ ਦਰਸਾਉਂਦੀ ਇੱਕ ਮਹੱਤਵਪੂਰਨ ਪਹਿਲ ਹੈ: ਪ੍ਰਧਾਨ ਮੰਤਰੀ

Posted On: 11 FEB 2023 9:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਫਨਾ ਕਲਚਰਲ ਸੈਂਟਰ ਦੇ ਸਮਰਪਣ ਨੂੰ ਇੱਕ ਮਹੱਤਵਪੂਰਨ ਪਹਿਲ ਦੱਸਿਆ ਅਤੇ ਇਸ ਮੌਕੇ 'ਤੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ 2015 ਵਿੱਚ ਇਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਉਨ੍ਹਾਂ ਨੇ ਉਸ ਵਿਸ਼ੇਸ਼ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 "ਜਾਫਨਾ ਕਲਚਰਲ ਸੈਂਟਰ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਨਜ਼ਦੀਕੀ ਸੱਭਿਆਚਾਰਕ ਸਹਿਯੋਗ ਨੂੰ ਦਰਸਾਉਣ ਵਾਲੀ ਇੱਕ ਮਹੱਤਵਪੂਰਨ ਪਹਿਲ ਹੈ। ਇਸ ਨਾਲ ਕਈ ਲੋਕਾਂ ਨੂੰ ਲਾਭ ਹੋਵੇਗਾ। ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੀ ਗੌਰਵਮਈ ਮੌਜੂਦਗੀ ਨੇ ਪ੍ਰੋਗਰਾਮ ਨੂੰ ਹੋਰ ਵੀ ਖਾਸ ਬਣਾ ਦਿੱਤਾ ਹੈ।

 

ਮੈਂ 2015 ਵਿੱਚ ਜਾਫਨਾ ਦੀ ਆਪਣੀ ਵਿਸ਼ੇਸ਼ ਫੇਰੀ ਨੂੰ ਕਦੇ ਨਹੀਂ ਭੁੱਲਾਂਗਾ, ਜਿੱਥੇ ਮੈਨੂੰ ਜਾਫਨਾ ਸੱਭਿਆਚਾਰਕ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਮੌਕਾ ਮਿਲਿਆ। ਪੇਸ਼ ਹਨ ਉਸ ਫੇਰੀ ਦੀਆਂ ਕੁਝ ਝਲਕੀਆਂ। 

 

 

  **********

 

ਡੀਐੱਸ/ਏਕੇ

 



(Release ID: 1898843) Visitor Counter : 97