ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਕਰਨਾਲ ਵਿੱਚ ਹਰਿਆਣਾ ਪੁਲਿਸ ਨੂੰ ‘ਪ੍ਰੈਜ਼ੀਡੈਂਟ ਕਲਰ’ ਪ੍ਰਦਾਨ ਕੀਤਾ

ਹਰਿਆਣਾ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ, ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾਉਣ ਲਈ ਬਹਾਦਰੀ, ਸੰਜਮ ਅਤੇ ਸਾਹਸ ਦਾ ਪ੍ਰਦਰਸ਼ਨ ਕੀਤਾ ਹੈ

ਹਰਿਆਣਾ ਪੁਲਿਸ ਨੂੰ ਪ੍ਰੈਜ਼ੀਡੈਂਟ ਕਲਰ ਮਿਲਣਾ ਉਨ੍ਹਾਂ ਦੇ ਪ੍ਰੋਫੈਸ਼ਨਲਿਜ਼ਮ ਅਤੇ ਬੇਮਿਸਾਲ ਉੱਚ ਮਿਆਰਾਂ ਦਾ ਪ੍ਰਮਾਣ ਹੈ

'ਪ੍ਰੈਜ਼ੀਡੈਂਟ ਕਲਰ' ਦਾ ਮਿਲਣਾ ਸੰਗਠਨ ਅਤੇ ਸੰਸਥਾ ਦੋਵਾਂ ਲਈ ਵਧਦੀ ਭਰੋਸੇਯੋਗਤਾ ਦਾ ਪ੍ਰਤੀਕ ਹੈ ਅਤੇ ਇਹ ਦੇਸ਼ ਦੀ 10ਵੀਂ ਪੁਲਿਸ ਹੈ ਜਿਸ ਨੂੰ ਇਹ ਸਨਮਾਨ ਮਿਲਿਆ ਹੈ

ਕੇਂਦਰੀ ਗ੍ਰਹਿ ਮੰਤਰੀ ਨੇ ਪੁਲਵਾਮਾ ਹਮਲੇ ਦੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ 40 ਸੈਨਿਕਾਂ ਦੇ ਨਾਂ ਭਾਰਤੀ ਇਤਿਹਾਸ ਵਿੱਚ ਸਦਾ ਲਈ ਸੁਨਹਿਰੀ ਅੱਖਰਾਂ ਵਿੱਚ ਅੰਕਿਤ ਹਨ, ਦੇਸ਼ ਦੇ ਮੌਜੂਦਾ ਅਗਾਂਹਵਧੂ ਮਾਰਚ ਨੂੰ ਨਿਰਧਾਰਿਤ ਕਰਨ ਵਿੱਚ ਸ਼ਹੀਦਾਂ ਦੇ ਬਲੀਦਾਨ ਦਾ ਬਹੁਤ ਵੱਡਾ ਪ੍ਰਭਾਵ ਹੈ

ਹਰਿਆਣਾ ਦਾ ਦੇਸ਼ ਵਿੱਚ ਇੰਟਰ-ਓਪਰੇਬਲ ਕ੍ਰਿਮੀਨਲ ਜਸਟਿਸ ਸਿਸਟਮ (ਆਈਸੀਜੇਐੱਸ) ਅਤੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ (ਸੀਸੀਟੀਐੱਨ) ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਚੋਟੀ ਦਾ ਰੈਂਕ ਹੈ, ਇਸ ਦੇ ਲਈ ਮੈਂ ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲਿਸ ਬਲ ਨੂੰ ਵਧਾਈਆਂ ਦਿੰਦਾ ਹਾਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ ਟੌਲਰੈ

Posted On: 14 FEB 2023 6:19PM by PIB Chandigarh

 

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਹਰਿਆਣਾ ਦੇ ਕਰਨਾਲ ਵਿੱਚ ਹਰਿਆਣਾ ਪੁਲਿਸ ਨੂੰ ‘ਪ੍ਰੈਜ਼ੀਡੈਂਟ ਕਲਰ’ ਭੇਂਟ ਕੀਤਾ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਰਾਜ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਅਤੇ ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਪੀ.ਕੇ. ਅਗਰਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 25 ਵਰ੍ਹਿਆਂ ਦੀ ਨਿਰੰਤਰ ਸੇਵਾ ਦੌਰਾਨ ਸਾਹਸ, ਬਹਾਦਰੀ ਅਤੇ ਸਮਰਪਣ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਹੀ ਪ੍ਰੈਜ਼ੀਡੈਂਟ ਕਲਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਹਰਿਆਣਾ ਪੁਲਿਸ ਜਿਹੀ ਮਜ਼ਬੂਤ ​​ਪੁਲਿਸ ਫੋਰਸ ਲਈ ਇਹ ਵੱਕਾਰੀ ਸਨਮਾਨ ਪ੍ਰਾਪਤ ਕਰਨਾ ਹਰਿਆਣਾ ਪੁਲਿਸ ਅਤੇ ਸੂਬੇ ਦੇ ਲੋਕਾਂ ਦੇ ਨਾਲ-ਨਾਲ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਚੌਕਸ ਰਹਿਣ ਲਈ ਜਾਣੀ ਜਾਂਦੀ ਹੈ।  ਪੁਲਿਸ ਬਲ ਨੇ ਹਰ ਖੇਤਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾ ਕੇ ਬਹਾਦਰੀ, ਸਬਰ ਅਤੇ ਸਾਹਸ ਦਾ ਪ੍ਰਦਰਸ਼ਨ ਕੀਤਾ ਹੈ। ਇਸ ਨੇ ਰਾਸ਼ਟਰੀ ਰਾਜਧਾਨੀ ਨਾਲ ਨੇੜਤਾ ਦੇ ਕਾਰਨ ਵੱਖ-ਵੱਖ ਅੰਦੋਲਨਾਂ ਨੂੰ ਸੰਭਾਲਦੇ ਹੋਏ ਦਕਸ਼ਤਾ ਅਤੇ ਮਾਨਵਤਾ ਦਾ ਪ੍ਰਦਰਸ਼ਨ ਵੀ ਕੀਤਾ ਹੈ। ਸ਼੍ਰੀ ਸ਼ਾਹ ਨੇ ਉਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਹਰਿਆਣਾ ਪੁਲਿਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਆਪਣਾ ਯੋਗਦਾਨ ਦਿੱਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ ਪੁਲਿਸ ਨੂੰ ਪ੍ਰੈਜ਼ੀਡੈਂਟ ਕਲਰ ਮਿਲਣਾ ਉਨ੍ਹਾਂ ਦੀ ਪ੍ਰੋਫੈਸ਼ਨਲਿਜ਼ਮ ਅਤੇ ਬੇਮਿਸਾਲ ਉੱਚ ਮਿਆਰਾਂ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਕਠਿਨ ਸਮੇਂ ਦੌਰਾਨ ਹਰਿਆਣਾ ਪੁਲਿਸ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਨਿਰਸਵਾਰਥ ਹੋ ਕੇ ਸੱਚੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਹਾਲਾਤਾਂ ਵਿੱਚ ਬਜ਼ੁਰਗਾਂ, ਕਮਜ਼ੋਰ ਅਤੇ ਬਿਮਾਰ ਲੋਕਾਂ ਦਾ ਸਾਥ ਦੇ ਕੇ ਹਰਿਆਣਾ ਪੁਲਿਸ ਨੇ ਸੂਬੇ ਦੇ ਲੋਕਾਂ ਦਾ ਹੀ ਨਹੀਂ ਬਲਕਿ ਪੂਰੇ ਦੇਸ਼ ਦਾ ਵਿਸ਼ਵਾਸ ਜਿੱਤਿਆ ਹੈ। 

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ 2019 ਵਿੱਚ ਅੱਜ ਦੇ ਦਿਨ, ਪੁਲਵਾਮਾ ਵਿੱਚ ਇੱਕ ਘਿਨਾਉਣੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਪੀਆਰਐੱਫ) ਦੇ 40 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਸੈਨਿਕਾਂ ਦੇ ਨਾਂ ਭਾਰਤੀ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਅੰਕਿਤ ਹਨ। ਸ਼ੁਕਰਗੁਜ਼ਾਰ ਰਾਸ਼ਟਰ ਦੀ ਤਰਫੋਂ ਪੁਲਵਾਮਾ ਹਮਲੇ ਦੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਦੇ ਮੌਜੂਦਾ ਅਗਾਂਹਵਧੂ ਮਾਰਚ ਨੂੰ ਨਿਰਧਾਰਿਤ ਕਰਨ ਵਿੱਚ ਸ਼ਹੀਦਾਂ ਦੇ ਬਲੀਦਾਨ ਦਾ ਬਹੁਤ ਵੱਡਾ ਪ੍ਰਭਾਵ ਹੈ। ਸ਼੍ਰੀ ਸ਼ਾਹ ਨੇ ਸਾਬਕਾ ਵਿਦੇਸ਼ ਮੰਤਰੀ ਮਰਹੂਮ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰੈਜ਼ੀਡੈਂਟ ਕਲਰ ਮਿਲਣਾ, ਸੰਗਠਨ ਅਤੇ ਸੰਸਥਾ ਲਈ ਮਹਾਨ ਭਰੋਸੇਯੋਗਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਰਾਸ਼ਟਰਪਤੀ ਤੋਂ ਇਹ ਸਰਵਉੱਚ ਸਨਮਾਨ ਪ੍ਰਾਪਤ ਕਰਨ ਵਾਲੇ ਦੇਸ਼ ਦੇ 10 ਸਟੇਟ ਪੁਲਿਸ ਬਲਾਂ ਵਿੱਚੋਂ ਇੱਕ ਬਣ ਗਈ ਹੈ।  ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਜੰਮੂ-ਕਸ਼ਮੀਰ, ਤਮਿਲਨਾਡੂ, ਤ੍ਰਿਪੁਰਾ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਤੋਂ ਬਾਅਦ ਹੁਣ ਇਸ ਸਰਵਉੱਚ ਸਨਮਾਨ ਨੂੰ ਪ੍ਰਾਪਤ ਕਰਨ ਵਾਲੇ ਪੁਲਿਸ ਬਲਾਂ ਵਿੱਚ ਹਰਿਆਣਾ ਪੁਲਿਸ ਦਾ ਨਾਮ ਵੀ ਜੁੜ ਗਿਆ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਨਾ ਸਿਰਫ਼ ਪੁਲਿਸ ਬਲ ਲਈ ਮਾਣ ਵਾਲੀ ਗੱਲ ਹੈ, ਬਲਕਿ ਹਰਿਆਣਾ ਦੇ ਲੋਕਾਂ ਦੀ ਸੇਵਾ ਵਿੱਚ ਸੂਬਾ ਪੁਲਿਸ ਵੱਲੋਂ ਦਿਖਾਈ ਗਈ ਬਹਾਦਰੀ, ਸਾਹਸ ਅਤੇ ਸਮਰਪਣ ਦੀ ਇਤਿਹਾਸਕ ਗਾਥਾ ਦਾ ਵੀ ਸਨਮਾਨ ਹੈ। ਉਨ੍ਹਾਂ ਅੱਗੇ ਕਿਹਾ ਕਿ 1951 ਵਿੱਚ ਪਹਿਲੀ ਵਾਰ ਇਹ ਸਨਮਾਨ ਭਾਰਤੀ ਜਲ ਸੈਨਾ ਨੂੰ ਹਾਸਲ ਹੋਇਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ 10 ਰਾਜ ਪੁਲਿਸ ਬਲਾਂ ਅਤੇ ਕਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਨੂੰ ਵੀ ਪ੍ਰੈਜ਼ੀਡੈਂਟ ਕਲਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ 1 ਨਵੰਬਰ 1966 ਨੂੰ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਹਰਿਆਣਾ ਪੁਲਿਸ ਦੀ ਸੇਵਾ ਮਿਸਾਲੀ ਰਹੀ ਹੈ। 1966 ਵਿੱਚ ਸਿਰਫ਼ 12,000 ਪੁਲਿਸ ਮੁਲਾਜ਼ਮਾਂ ਨਾਲ ਸ਼ੁਰੂ ਹੋਈ, ਹਰਿਆਣਾ ਪੁਲਿਸ ਦੀ ਸੰਖਿਆ ਹੁਣ 75,000 ਤੋਂ ਵੱਧ ਮੁਲਾਜ਼ਮਾਂ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੇ ਕਾਰਜ-ਪ੍ਰੋਫਾਈਲ ਨੂੰ 19 ਜ਼ਿਲ੍ਹਿਆਂ ਵਿੱਚ ਪੰਜ ਪੁਲਿਸ ਰੇਂਜਾਂ, ਚਾਰ ਪੁਲਿਸ ਕਮਿਸ਼ਨਰੇਟਾਂ ਅਤੇ ਰੇਲਵੇ ਪੁਲਿਸ ਤੱਕ ਵਧਾ ਦਿੱਤਾ ਗਿਆ ਹੈ, ਜੋ ਕਿ ਹਰਿਆਣਾ ਅਤੇ ਪੂਰੇ ਦੇਸ਼ ਦੇ ਲੋਕਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਚੰਗੀ ਸਥਿਤੀ ਵਾਲੇ ਰਾਜਾਂ ਵਿੱਚ ਹਰਿਆਣਾ ਪਹਿਲੇ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਹੀ ਹਰਿਆਣਾ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਪੰਜਾਬ, ਦਿੱਲੀ ਅਤੇ ਰਾਜਸਥਾਨ ਪੁਲਿਸ ਨਾਲ ਮਿਲ ਕੇ ਕਈ ਅੰਤਰਰਾਜੀ ਗਰੋਹਾਂ ਦਾ ਸਫਾਇਆ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।  ਉਨ੍ਹਾਂ ਨੇ ਇਸ ਪ੍ਰਾਪਤੀ ਲਈ 2018 ਵਿੱਚ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਨੂੰ ਵਧਾਈ ਦਿੱਤੀ।  ਗ੍ਰਹਿ ਮੰਤਰੀ ਨੇ ਹਰਿਆਣਾ ਪੁਲਿਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸ਼ਹੀਦ ਹੋਏ 83 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਦਿੱਤੀ। ਸ਼੍ਰੀ ਸ਼ਾਹ ਨੇ ਕਿਹਾ ਕਿ ਹਰਿਆਣਾ ਨੇ ਵੀ 1984 ਤੋਂ 1994 ਤੱਕ 10 ਸਾਲਾਂ ਤੱਕ ਪੰਜਾਬ ਵਿੱਚ ਆਤੰਕਵਾਦ ਦੇ ਸੰਤਾਪ ਦਾ ਸਾਹਮਣਾ ਕੀਤਾ ਅਤੇ ਇਸ 'ਤੇ ਜਿੱਤ ਹਾਸਲ ਕੀਤੀ। ਉਨ੍ਹਾਂ ਇਸ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਵੀ ਦਿੱਤੀ।
 

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਿਰਦੇਸ਼ਾਂ ਤਹਿਤ ਪੁਲਿਸ ਪ੍ਰਣਾਲੀ ਵਿੱਚ ਕਈ ਸੁਧਾਰ ਸ਼ੁਰੂ ਕੀਤੇ ਗਏ ਹਨ।  ਇਹ ਸੁਧਾਰ ਇਹ ਯਕੀਨੀ ਬਣਾਉਂਦੇ ਹਨ ਕਿ ਪੁਲਿਸ ਪਹੁੰਚਯੋਗ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਪ੍ਰਤੀਬੱਧ ਰਹੇ ਅਤੇ ਆਧੁਨਿਕ ਟੈਕਨੋਲੋਜੀ ਨੂੰ ਅਪਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਘਟਾ ਸਕੇ। ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗ੍ਰਹਿ ਮੰਤਰਾਲੇ ਦੇ ਅਧੀਨ ‘ਪੁਲਿਸ ਟੈਕਨੋਲੋਜੀ ਮਿਸ਼ਨ’ ਦੀ ਸਥਾਪਨਾ ਕੀਤੀ ਹੈ, ਜੋ ਦੇਸ਼ ਦੇ ਪੁਲਿਸ ਬਲ ਨੂੰ ਤਕਨੀਕੀ ਤੌਰ ‘ਤੇ ਸਸ਼ਕਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮਿਸ਼ਨ ਕਾਂਸਟੇਬਲ ਤੋਂ ਲੈ ਕੇ ਡੀਜੀਪੀ ਤੱਕ ਦੇ ਸਮੁੱਚੇ ਪੁਲਿਸ ਸਿਸਟਮ ਨੂੰ ਟੈਕਨੋਲੋਜੀ ਦੀ ਸਿੱਖਿਆ ਪ੍ਰਦਾਨ ਕਰੇਗਾ ਅਤੇ ਅਪਰਾਧ ਦਰ ਨੂੰ ਘਟਾਉਣ ਵਿੱਚ ਮਦਦ ਕਰੇਗਾ। ਸ਼੍ਰੀ ਸ਼ਾਹ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ, ਹਰਿਆਣਾ ਪੁਲਿਸ ਆਈਸੀਜੇਐੱਸ ਅਤੇ ਸੀਸੀਟੀਐੱਨ ਜਿਹੇ ਇਸ ਟੈਕਨੋਲੋਜੀ ਮਿਸ਼ਨ ਨੂੰ ਅਪਣਾਏਗੀ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੌਰਾਨ ਨਸ਼ਾ ਮੁਕਤ ਭਾਰਤ ਦਾ ਸੰਕਲਪ ਪੇਸ਼ ਕੀਤਾ ਹੈ ਅਤੇ ਭਾਰਤ ਸਰਕਾਰ ਇਸਦੀ ਸਫਲਤਾ ਲਈ ਸਾਰੇ ਰਾਜਾਂ ਦੇ ਪੁਲਿਸ ਬਲਾਂ ਨਾਲ ਤਾਲਮੇਲ ਕਰ ਰਹੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਭਾਰਤ ਸਰਕਾਰ ਨਸ਼ਿਆਂ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਸੰਕਲਪ ਲਿਆ ਹੈ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਆਪਣੇ ਲਕਸ਼ ਦੀ ਪ੍ਰਾਪਤੀ ਤੋਂ ਬਾਅਦ ਹੀ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵੀ ਕਈ ਕਦਮ ਚੁੱਕੇ ਗਏ ਹਨ, ਜਿਸ ਕਾਰਨ ਪਿਛਲੇ ਸਮੇਂ ਦੇ ਮੁਕਾਬਲੇ ਕਈ ਗੁਣਾ ਬਰਾਮਦਗੀ ਹੋਈ ਹੈ। ਇਹ ਗੱਲ ਇਹ ਵੀ ਦਰਸਾਉਂਦੀ ਹੈ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਹੋਣ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਨੈਸ਼ਨਲ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਵਿੱਚ ਫੋਰੈਂਸਿਕ ਵਿਗਿਆਨ ਮਾਹਿਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਸੀਆਰਪੀਸੀ, ਆਈਪੀਸੀ ਅਤੇ ਐਵੀਡੈਂਸ ਐਕਟ ਵਿੱਚ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ 6 ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਸਾਰੇ ਅਪਰਾਧਾਂ ਵਿੱਚ ਫੋਰੈਂਸਿਕ ਵਿਗਿਆਨ ਨੂੰ ਲਾਜ਼ਮੀ ਤੌਰ 'ਤੇ ਸ਼ਾਮਲ ਕਰਨ ਜਾ ਰਹੀ ਹੈ।  ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸਜ਼ਾ ਦੀ ਦਰ ਵਿੱਚ ਸੁਧਾਰ ਹੋਵੇਗਾ ਅਤੇ ਦੇਸ਼ ਵਿੱਚ ਅਪਰਾਧਾਂ ਦੀ ਸੰਖਿਆ ਵਿੱਚ ਭਾਰੀ ਕਮੀ ਆਵੇਗੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ 2014 ਤੋਂ ਗ੍ਰਹਿ ਮੰਤਰਾਲੇ ਨੇ ਬਹੁਤ ਸਾਰੀਆਂ ਅੰਦਰੂਨੀ ਸੁਰੱਖਿਆ ਚੁਣੌਤੀਆਂ ਨਾਲ ਨਿਪੁੰਨਤਾ ਨਾਲ ਨਜਿੱਠਿਆ ਹੈ। ਜੰਮੂ ਅਤੇ ਕਸ਼ਮੀਰ ਵਿੱਚ ਆਤੰਕਵਾਦ, ਉੱਤਰ-ਪੂਰਬ ਵਿੱਚ ਬਗਾਵਤ ਅਤੇ ਖੱਬੇ ਪੱਖੀ ਕੱਟੜਪੰਥੀ ਖੇਤਰਾਂ ਵਿੱਚ ਹਿੰਸਾ ਨੇ ਦੇਸ਼ ਨੂੰ ਕਈ ਦਹਾਕਿਆਂ ਤੋਂ ਪ੍ਰਭਾਵਿਤ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਆਤੰਕਵਾਦੀ ਘਟਨਾਵਾਂ ਵਿੱਚ ਭਾਰੀ ਕਮੀ ਆਈ ਹੈ ਅਤੇ ਦੇਸ਼ ਭਰ ਤੋਂ ਰਿਕਾਰਡ ਗਿਣਤੀ ਵਿੱਚ ਸੈਲਾਨੀ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰ ਰਹੇ ਹਨ। ਭਾਰਤ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿੱਚ ਆਤੰਕਵਾਦ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।  ਇਸੇ ਤਰ੍ਹਾਂ, ਉੱਤਰ-ਪੂਰਬ ਵਿੱਚ, 8000 ਤੋਂ ਵੱਧ ਹਥਿਆਰਬੰਦ ਨੌਜਵਾਨਾਂ ਨੇ ਆਤਮ ਸਮਰਪਣ ਕੀਤਾ ਹੈ ਅਤੇ ਕਈ ਸਮੂਹਾਂ ਨਾਲ ਸ਼ਾਂਤੀ ਸਮਝੌਤਿਆਂ 'ਤੇ ਦਸਤਖਤ ਕਰਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਤਰ-ਪੂਰਬ ਵਿੱਚ ਸ਼ਾਂਤੀ, ਵਿਕਾਸ ਅਤੇ ਭਰੋਸੇ ਦਾ ਇੱਕ ਨਵਾਂ ਮਾਹੌਲ ਸਥਾਪਿਤ ਹੋਇਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਉੱਤਰ-ਪੂਰਬ ਵਿੱਚ ਅਸ਼ਾਂਤੀ ਦੀ ਨਿਸ਼ਾਨੀ ਅਫਸਪਾ ਵਿੱਚ 60 ਫੀਸਦੀ ਦੀ ਕਮੀ ਆਈ ਹੈ ਅਤੇ ਇਹ ਇੱਕ ਵੱਡੀ ਪ੍ਰਾਪਤੀ ਹੈ। ਜਦੋਂ ਕਿ 2010 ਵਿੱਚ, 96 ਜ਼ਿਲ੍ਹੇ ਖੱਬੇ ਪੱਖੀ ਕੱਟੜਪੰਥੀ ਖੇਤਰਾਂ ਦੇ ਅਧੀਨ ਆਏ ਸਨ, 2021 ਵਿੱਚ ਇਹ ਸੰਖਿਆ ਘੱਟ ਕੇ 46 ਹੋ ਗਈ ਹੈ। ਖੱਬੇ ਪੱਖੀ ਅਤਿਵਾਦ ਨਾਲ ਸਬੰਧਿਤ ਹਿੰਸਾ ਦੇ ਮਾਮਲਿਆਂ ਵਿੱਚ ਵੀ 70 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਇਹ ਦਰਸਾਉਂਦਾ ਹੈ ਕਿ ਦੇਸ਼ ਛੇਤੀ ਹੀ ਖੱਬੇ-ਪੱਖੀ ਅਤਿਵਾਦ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ।


ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ 29 ਸਾਈਬਰ ਪੁਲਿਸ ਸਟੇਸ਼ਨ ਅਤੇ 309 ਸਾਈਬਰ ਡੈਸਕ ਸਾਈਬਰ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਵਿੱਚ ਮਦਦ ਕਰ ਰਹੇ ਹਨ। ਰਾਜ ਨੂੰ ਇੰਟਰ-ਓਪਰੇਬਲ ਕ੍ਰਿਮੀਨਲ ਜਸਟਿਸ ਸਿਸਟਮ (ਆਈਸੀਜੇਐੱਸ) ਅਤੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ (ਸੀਸੀਟੀਐੱਨ) ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਚੋਟੀ ਦਾ ਰੈਂਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਦੁਆਰਾ ਚਲਾਏ ਗਏ ਇਹ ਦੋ ਆਧੁਨਿਕੀਕਰਣ ਪ੍ਰੋਜੈਕਟ ਰਾਜ ਵਿੱਚ ਅਪਰਾਧ ਦਰ ਨੂੰ ਮਜ਼ਬੂਤੀ ਨਾਲ ਕੰਟਰੋਲ ਕਰਨ ਅਤੇ ਨਾਗਰਿਕਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਉਣ ਵਿੱਚ ਮਦਦ ਕਰਨਗੇ। ਸ਼੍ਰੀ ਅਮਿਤ ਸ਼ਾਹ ਨੇ ਜੁਲਾਈ 2021 ਵਿੱਚ ਸ਼ੁਰੂ ਕੀਤੀ ਐਮਰਜੈਂਸੀ ਨੰਬਰ 112 ਸਰਵਿਸ ਦੀ ਪ੍ਰਸ਼ੰਸਾ ਕੀਤੀ, ਜਿਸ ਨੇ ਬਹੁਤ ਘੱਟ ਸਮੇਂ ਵਿੱਚ 86 ਲੱਖ ਤੋਂ ਵੱਧ ਕਾਲਾਂ ਪ੍ਰਾਪਤ ਕੀਤੀਆਂ ਹਨ ਅਤੇ ਉਨ੍ਹਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਐਮਰਜੈਂਸੀ ਨੰਬਰ 'ਤੇ ਕਾਲ ਦਾ ਔਸਤ ਜਵਾਬ ਸਮਾਂ 11 ਮਿੰਟ 36 ਸਕਿੰਟ ਤੋਂ ਘਟਾ ਕੇ 8 ਮਿੰਟ 2 ਸਕਿੰਟ ਕਰਨ ਦੇ ਮਾਮਲੇ ਵਿਚ ਰਾਸ਼ਟਰੀ ਪੱਧਰ 'ਤੇ ਦੂਸਰੇ ਸਥਾਨ 'ਤੇ ਆਇਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਰਾਜ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਦੇ ਤਹਿਤ ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਸ਼ੁਰੂਆਤ ਕਰਕੇ ਅਤੇ 1,303 ਤੋਂ ਵੱਧ ਛਾਪੇਮਾਰੀਆਂ ਕਰਕੇ ਹਰਿਆਣਾ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਲਈ ਕੰਮ ਕੀਤਾ ਹੈ। ਹਰਿਆਣਾ ਪੁਲਿਸ ਨੇ ਪੂਰੇ ਰਾਜ ਵਿੱਚ 600 ਤੋਂ ਵੱਧ ਐਮਰਜੈਂਸੀ ਰਿਸਪੌਂਸ ਵਾਹਨਾਂ ਨੂੰ ਲਾਂਚ ਕੀਤਾ ਹੈ। ਇਸ ਤੋਂ ਇਲਾਵਾ, ਹਰਿਆਣਾ ਰਾਜ, ਸਾਰੀਆਂ ਲਾਇਸੈਂਸ-ਸਬੰਧਿਤ ਸੇਵਾਵਾਂ ਨੂੰ ਔਨਲਾਈਨ ਬਣਾ ਕੇ, ਨਾਰਕੋਟਿਕਸ ਕੰਟਰੋਲ ਬਿਊਰੋ ਦੀ ਸਥਾਪਨਾ ਕਰਕੇ ਅਤੇ ਹਰ ਜ਼ਿਲ੍ਹੇ ਵਿੱਚ ਐੱਨਕੋਰਡ (NCORD) ਮੀਟਿੰਗਾਂ ਦਾ ਆਯੋਜਨ ਕਰਕੇ, ਨਸ਼ਾਖੋਰੀ ਵਿਰੁੱਧ ਸਰਗਰਮੀ ਨਾਲ ਲੜ ਰਿਹਾ ਹੈ।

 ***

ਆਰਕੇ/ਏਕੇਐੱਸ/ਏਐੱਸ

 



(Release ID: 1899257) Visitor Counter : 115