ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਲਈ ਦੋ ਲੱਖ ਰੁਪਏ ਅਤੇ ਜ਼ਖਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
25 FEB 2023 3:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਹੋਈ ਬੱਸ ਦੁਰਘਟਨਾ ਦੁਖਦ ਹੈ। ਇਸ ਦੁਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਖੋਹਿਆ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੱਧ ਪ੍ਰਦੇਸ਼ ਸਰਕਾਰ ਸਾਰੇ ਪ੍ਰਭਾਵਿਤਾਂ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।”
“ਮੱਧ ਪ੍ਰਦੇਸ਼ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
***
ਡੀਐੱਸ/ਟੀਐੱਸ
(Release ID: 1902485)
Visitor Counter : 136
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam