ਖੇਤੀਬਾੜੀ ਮੰਤਰਾਲਾ
ਪ੍ਰਧਾਨ ਮੰਤਰੀ ਕੱਲ੍ਹ ਕਰਨਾਟਕ ਦੇ ਬੇਲਾਗਾਵੀ ਵਿੱਚ ਪੀਐੱਮ-ਕਿਸਾਨ ਦੇ ਤਹਿਤ 13ਵੀਂ ਕਿਸ਼ਤ ਦੇ ਰੂਪ ਵਿੱਚ 8 ਕਰੋੜ ਤੋਂ ਵਧ ਲਾਭਾਰਥੀ ਕਿਸਾਨਾਂ ਨੂੰ 16,800 ਕਰੋੜ ਰੁਪਏ ਤੋਂ ਵਧ ਦੇ ਫੰਡ ਜਾਰੀ ਕਰਨਗੇ।
Posted On:
26 FEB 2023 4:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐਮ-ਕਿਸਾਨ) ਦੇ ਤਹਿਤ ਹਰ ਇੱਕ ਕਿਸਾਨ ਨੂੰ 2000 ਰੁਪਏ ਜਾਰੀ ਕਰਨਗੇ। ਇਸ ਯੋਜਨਾ ਦੇ ਤਹਿਤ ਅੱਠ ਕਰੋੜ ਤੋਂ ਵਧ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 16,800 ਕਰੋੜ ਰੁਪਏ ਤੋਂ ਵਧ ਫੰਡ ਜਮ੍ਹਾਂ ਕੀਤੇ ਜਾਣਗੇ।
ਭਾਰਤੀ ਰੇਲਵੇ ਅਤੇ ਜਲ ਜੀਵਨ ਮਿਸ਼ਨ ਦੀ ਸਾਂਝੇਦਾਰੀ ਵਿੱਚ ਪ੍ਰਧਾਨ ਮੰਤਰੀ-ਕਿਸਾਨ ਦੀ 13ਵੀਂ ਕਿਸ਼ਤ ਕਰਨਾਟਕ ਦੇ ਬੇਲਾਗਾਵੀ ਵਿੱਚ ਜਾਰੀ ਕੀਤੀ ਜਾਵੇਗੀ। ਇਸ ਮੌਕੇ ’ਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਅਤੇ ਮੰਤਰਾਲੇ ਦੇ ਸਕੱਤਰ ਸ਼੍ਰੀ ਮਨੋਜ ਆਹੂਜਾ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ-ਕਿਸਾਨ ਅਤੇ ਜਲ ਜੀਵਨ ਮਿਸ਼ਨ ਦੇ ਲਾਭਾਰਥੀਆਂ ਸਮੇਤ ਇੱਕ ਲੱਖ ਤੋਂ ਵਧ ਲੋਕਾਂ ਦੀ ਪ੍ਰਭਾਵਸ਼ਾਲੀ ਮੌਜੂਦਗੀ ਦੀ ਸੰਭਾਵਨਾ ਹੈ। ਇਸ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਦੇਖਣ ਲਈ https://lnkd.in/gU9NFpd ’ਤੇ ਰਜਿਸਟਰ ਕਰਵਾ ਸਕਦੇ ਹੋ। ਉੱਥੇ https://pmindiawebcast.nic.in ’ਤੇ ਇਸ ਦਾ ਸਿੱਧਾ ਪ੍ਰਸਾਰਣ ਦੇਖਿਆ ਜਾ ਸਕਦਾ ਹੈ।
ਪਿਛਲੇ ਵਰ੍ਹੇ ਮਈ ਅਤੇ ਅਕਤੂਬਰ ਵਿੱਚ ਇਸ ਯੋਜਨਾ ਦੇ ਤਹਿਤ 11ਵੀਂ ਅਤੇ 12ਵੀਂ ਕਿਸ਼ਤ ਜਾਰੀ ਕੀਤੀ ਗਈ ਸੀ। 13ਵੀਂ ਕਿਸ਼ਤ ਜਾਰੀ ਕਰਨ ਦੇ ਨਾਲ ਸਰਕਾਰ ਨੇ ਭਾਰਤ ਦੇ ਕਿਸਾਨਾਂ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੀ ਆਜੀਵਕਾ ਦੇ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਜਾਰੀ ਰੱਖਿਆ ਹੈ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਨੇ ਪਹਿਲੇ ਹੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਮਹੱਤਵਪੂਰਨ ਲਾਭ ਪ੍ਰਦਾਨ ਕੀਤਾ ਹੈ। ਇਸ ਤੋਂ ਇਲਾਵਾ ਇਹ ਨਵੀਂ ਕਿਸ਼ਤ ਉਨ੍ਹਾਂ ਦੀ ਆਮਦਨ ਨੂੰ ਹੋਰ ਅਧਿਕ ਵਧਾਏਗੀ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇਵੇਗੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2019 ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਦਾ ਉਦੇਸ਼ ਪੂਰੇ ਦੇਸ਼ ਦੇ ਸਾਰੇ ਜ਼ਿਮੀਂਦਾਰ ਕਿਸਾਨ ਪਰਿਵਾਰਾਂ ਨੂੰ ਖੇਤੀ ਯੋਗ ਜ਼ਮੀਨ ਦੇ ਨਾਲ ਵਿਸ਼ੇਸ਼ ਛੋਟ ਦੇ ਅਧੀਨ ਆਮਦਨ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰ ਵਰ੍ਹੇ 6,000 ਰੁਪਏ ਦੀ ਰਾਸ਼ੀ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾਂਦੇ ਹਨ।
ਦੇਸ਼ ਦੇ ਸਾਰੇ ਜ਼ਿਮੀਂਦਾਰ ਕਿਸਾਨ ਪਰਿਵਾਰ ਕੁਝ ਛੋਟ ਮਾਪਦੰਡਾਂ ਦੇ ਅਧੀਨ ਪ੍ਰਧਾਨ ਮੰਤਰੀ ਕਿਸਾਨ ਦੇ ਤਹਿਤ ਯੋਗ ਹਨ।
ਹੁਣ ਤੱਕ 11 ਕਰੋੜ ਤੋਂ ਵਧ ਕਿਸਾਨ ਪਰਿਵਾਰਾਂ, ਜਿਸ ਵਿੱਚ ਮੁੱਖ ਤੌਰ ’ਤੇ ਛੋਟੇ ਅਤੇ ਸੀਮਾਂਤ ਕਿਸਾਨ ਹਨ, ਨੂੰ 2.25 ਲੱਖ ਕਰੋੜ ਰੁਪਏ ਤੋਂ ਵਧ ਦੇ ਫੰਡ ਵੰਡੇ ਜਾ ਚੁੱਕੇ ਹਨ। ਵਿਸ਼ੇਸ਼ ਤੌਰ ’ਤੇ ਕੋਵਿਡ ਲੌਕਡਾਊਨ ਦੇ ਦੌਰਾਨ ਇਨ੍ਹਾਂ ਜ਼ਰੂਰਤਮੰਦ ਕਿਸਾਨਾਂ ਦੀ ਸਹਾਇਤਾ ਲਈ ਕਈ ਕਿਸ਼ਤਾਂ ਵਿੱਚ 1.75 ਲੱਖ ਕਰੋੜ ਰੁਪਏ ਵੰਡੇ ਗਏ। ਇਸ ਯੋਜਨਾ ਨੇ ਤਿੰਨ ਕਰੋੜ ਤੋਂ ਵਧ ਮਹਿਲਾ ਲਾਭਾਰਥੀਆਂ ਨੂੰ ਵੀ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੂੰ ਸਮੂਹਿਕ ਰੂਪ ਨਾਲ 53,600 ਕਰੋੜ ਰੁਪਏ ਤੋਂ ਵਧ ਦੇ ਫੰਡ ਪ੍ਰਾਪਤ ਹੋਏ ਹਨ।
ਇਸ ਪਹਿਲ ਦੇ ਤਹਿਤ ਜਾਰੀ ਫੰਡ ਨੇ ਗ੍ਰਾਮੀਣ ਆਰਥਿਕ ਵਿਕਾਸ ਨੂੰ ਤੇਜ਼ੀ ਦਿੱਤੀ ਹੈ, ਕਿਸਾਨਾਂ ਦੇ ਲਈ ਕਰਜ਼ਾ ਸੰਕਟ ਨੂੰ ਘੱਟ ਕੀਤਾ ਹੈ ਅਤੇ ਖੇਤੀਬਾੜੀ ਨਿਵੇਸ਼ ਨੂੰ ਹੁਲਾਰਾ ਦਿੱਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨੇ ਕਿਸਾਨਾਂ ਦੀ ਜੋਖਮ ਲੈਣ ਦੀ ਸਮਰਥਾ ਵਿੱਚ ਵੀ ਵਾਧਾ ਕੀਤਾ ਹੈ, ਜਿਸ ਨਾਲ ਨਤੀਜੇ ਦੇਣ ਵਾਲੇ ਨਿਵੇਸ਼ ਵਿੱਚ ਵਾਧਾ ਹੋਇਆ ਹੈ। ਆਈਐੱਫਪੀਆਰਆਈ ਦੇ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਫੰਡ ਪਾਉਣ ਲਈ ਕਿਸਾਨਾਂ ਨੂੰ ਉਨ੍ਹਾਂ ਦੀਆਂ ਖੇਤੀਬਾੜੀ ਜ਼ਰੂਰਤਾਂ ਅਤੇ ਸਿੱਖਿਆ, ਮੈਡੀਕਲ ਦੇਖਭਾਲ ਅਤੇ ਵਿਆਹ ਵਰਗੇ ਹੋਰ ਖਰਚਿਆਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰ ਰਹੀ ਹੈ।
****
ਐੱਸਐੱਨਸੀ/ਪੀਕੇ
(Release ID: 1902675)
Visitor Counter : 198
Read this release in:
Kannada
,
English
,
Urdu
,
Marathi
,
Hindi
,
Bengali
,
Assamese
,
Manipuri
,
Odia
,
Tamil
,
Telugu