ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਾਵੀਆ ਨੇ ਪਟਿਆਲਾ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ


ਕੇਂਦਰੀ ਸਿਹਤ ਮੰਤਰੀ ਨੇ ਰਾਜ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਪੰਜਾਬ ਦੀਆਂ ਸਿਹਤ ਚੁਣੌਤੀਆਂ ਬਾਰੇ ਕੀਤੀ ਚਰਚਾ

ਮਾਨਯੋਗ ਕੇਂਦਰੀ ਸਿਹਤ ਮੰਤਰੀ ਨੇ ਕਾਲੀ ਦੇਵੀ ਮੰਦਰ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

Posted On: 05 MAR 2023 5:18PM by PIB Chandigarh

 ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਮਨਸੁਖ ਮੰਡਾਵੀਆ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸ਼ਹਿਰ ਵਿੱਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।  ਡਾ. ਮਾਂਡਵੀਆ ਨੇ ਪਟਿਆਲਾ ਵਿੱਚ NEET ਪੀਜੀ ਪ੍ਰੀਖਿਆ ਕੇਂਦਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ।
 ਕੇਂਦਰੀ ਸਿਹਤ ਮੰਤਰੀ ਨੇ ਰਜਿੰਦਰਾ ਹਸਪਤਾਲ, ਪਟਿਆਲਾ ਵਿੱਚ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।  ਉਨ੍ਹਾਂ ਹਸਪਤਾਲ ਦੀਆਂ ਸਹੂਲਤਾਂ ਦਾ ਮੁਆਇਨਾ ਕੀਤਾ ਅਤੇ ਖੇਤਰ ਦੀਆਂ ਸਿਹਤ ਸੰਭਾਲ ਚੁਣੌਤੀਆਂ ਅਤੇ ਲੋੜਾਂ ਬਾਰੇ ਜਾਣੂ ਕਰਵਾਉਣ ਲਈ ਹਸਪਤਾਲ ਪ੍ਰਸ਼ਾਸਨ ਅਤੇ ਮੈਡੀਕਲ ਸਟਾਫ ਨਾਲ ਵਿਚਾਰ ਵਟਾਂਦਰਾ ਕੀਤਾ।

 ਆਪਣੀ ਫੇਰੀ ਦੌਰਾਨ ਡਾ: ਮਨਸੁਖ ਮੰਡਵੀਆ ਨੇ ਕਾਲੀ ਦੇਵੀ ਮੰਦਰ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਵੀ ਨਤਮਸਤਕ ਹੋਏ।  ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨਾਲ ਗੱਲਬਾਤ ਵੀ ਕੀਤੀ।

 

 

C:\Users\Jaswant Singh\Downloads\WhatsApp Image 2023-03-05 at 3.38.12 PM.jpeg

 

C:\Users\Jaswant Singh\Downloads\WhatsApp Image 2023-03-05 at 3.38.12 PM (1).jpeg

 

 ਇਸ ਤੋਂ ਪਹਿਲਾਂ ਦਿਨ ਵੇਲੇ ਡਾ: ਮਾਂਡਵੀਆ ਨੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਸਿਹਤ ਸੰਭਾਲ ਚੁਣੌਤੀਆਂ ਬਾਰੇ ਚਰਚਾ ਕੀਤੀ।  ਬਲਬੀਰ ਸਿੰਘ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਮੰਗਾਂ ਦਾ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ।  ਦੋਵਾਂ ਮੰਤਰੀਆਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਵਿੱਚ ਸੁਧਾਰ ਕਰਨ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।  ਉਨ੍ਹਾਂ ਪੰਜਾਬ ਵਿੱਚ ਜਨ ਸਿਹਤ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ।  ਆਮ ਆਦਮੀ ਕਲੀਨਿਕਾਂ ਬਾਰੇ ਗੱਲ ਕਰਦੇ ਹੋਏ, ਰਾਜ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੇਵਾਵਾਂ ਵਿੱਚ ਗੰਭੀਰ ਦੇਖਭਾਲ ਬਲਾਕਾਂ ਲਈ ਕੇਂਦਰੀ ਸਹਾਇਤਾ ਦੀ ਤੁਰੰਤ ਵਿਵਸਥਾ ਕਰਨ ਦੀ ਮੰਗ ਕੀਤੀ।

 ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਡਾ: ਮਨਸੁਖ ਮੰਡਵੀਆ ਨੇ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ।

 ਕੇਂਦਰੀ ਮੰਤਰੀ ਦਾ ਪਟਿਆਲਾ ਦੌਰਾ ਦੇਸ਼ ਭਰ ਵਿੱਚ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਉਨ੍ਹਾਂ ਵਿੱਚ ਸੁਧਾਰ ਕਰਨ ਲਈ ਸਰਕਾਰ ਦੇ ਯਤਨਾਂ ਦਾ ਇੱਕ ਹਿੱਸਾ ਹੈ।  ਡਾਕਟਰੀ ਸਟਾਫ਼, ਵਿਦਿਆਰਥੀਆਂ, ਕਮਿਊਨਿਟੀ ਮੈਂਬਰਾਂ ਅਤੇ ਪੰਜਾਬ ਦੇ ਸਿਹਤ ਮੰਤਰੀ ਨਾਲ ਡਾ. ਮਾਂਡਵੀਆ ਦੀ ਗੱਲਬਾਤ, ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

**********


(Release ID: 1904409) Visitor Counter : 140
Read this release in: English