ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ ਦੀ ਪ੍ਰਧਾਨਗੀ ਹੇਠ ਪੈਰਿਸ ਓਲੰਪਿਕ 2024 ਲਈ ਪਹਿਲੀ ਉੱਚ-ਪੱਧਰੀ ਕਮੇਟੀ ਦੀ ਮੀਟਿੰਗ; ਆਈਓਏ ਅਤੇ ਐੱਮਵਾਈਏਐੱਸ ਦੇ ਨੁਮਾਇੰਦੇ ਹਾਜ਼ਰ ਹੋਏ

Posted On: 06 MAR 2023 5:07PM by PIB Chandigarh

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ (ਐੱਮਵਾਈਏਐੱਸ), ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਰਾਜ ਮੰਤਰੀ (ਐੱਮਓਐੱਸ), ਐੱਮਵਾਈਏਐੱਸ ਸ਼੍ਰੀ ਨਿਸਿਥ ਪ੍ਰਮਾਣਿਕ ਨੇ ਅੱਜ ਪੈਰਿਸ ਓਲੰਪਿਕ 2024 ਲਈ ਪਹਿਲੀ ਉੱਚ-ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।


 







 

 

 

 

ਮੀਟਿੰਗ ਜਿਸ ਵਿੱਚ ਐੱਮਵਾਈਏਐੱਸ, ਭਾਰਤੀ ਖੇਡ ਅਥਾਰਟੀ (ਐੱਸਏਆਈ), ਅਤੇ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਨੁਮਾਇੰਦਿਆਂ ਨੇ ਭਾਗ ਲਿਆ, ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕਸ ਦੇ ਰੋਡਮੈਪ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇਸ ਸਾਲ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਦੀਆਂ ਤਿਆਰੀਆਂ ਬਾਰੇ ਅਪਡੇਟ ਵੀ ਲਿਆ।

 

ਬੈਠਕ ਬਾਰੇ ਗੱਲ ਕਰਦੇ ਹੋਏ, ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ, “ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਸਾਡੇ ਐਥਲੀਟ ਏਸ਼ੀਅਨ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਅਤੇ ਭਾਰਤ ਇਸ ਸਾਲ ਹਾਂਗਜ਼ੂ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰੇ। ਸਾਡੇ ਐੱਮਓਸੀ (ਮਿਸ਼ਨ ਓਲੰਪਿਕ ਸੈੱਲ) ਦੇ ਮੈਂਬਰ ਹਫ਼ਤੇ ਵਿੱਚ ਦੋ ਵਾਰ ਮੀਟਿੰਗਾਂ ਕਰ ਰਹੇ ਹਨ ਅਤੇ ਟੀਮਾਂ ਪ੍ਰਗਤੀ ਦੀ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਸਭ ਕੁਝ ਟਰੈਕ 'ਤੇ ਹੈ, ਨਿਯਮਿਤ ਤੌਰ 'ਤੇ ਐਥਲੀਟਾਂ ਨਾਲ ਸੰਪਰਕ ਵਿੱਚ ਰਹੇ ਹਨ। ਅੱਜ ਦੀ ਮੁਲਾਂਕਣ ਮੀਟਿੰਗ ਇਸੇ ਗੱਲ ਬਾਰੇ ਸੀ ਅਤੇ ਅੱਜ ਮੌਜੂਦ ਸਾਰੇ ਹਿਤਧਾਰਕਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਇਨ੍ਹਾਂ ਏਸ਼ੀਆਈ ਖੇਡਾਂ ਵਿੱਚ, ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੋਵੇਗਾ। ਭਾਵੇਂ ਸਰਕਾਰ ਹੋਵੇ ਜਾਂ ਐਥਲੀਟ, ਸਾਰੇ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ ਕਿ ਇਨ੍ਹਾਂ ਏਸ਼ਿਆਈ ਖੇਡਾਂ ਦੀ ਤਿਆਰੀ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

ਏਸ਼ਿਆਈ ਖੇਡਾਂ ਇਸ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਚੀਨ ਦੇ ਹਾਂਗਜ਼ੂ ਵਿੱਚ ਹੋਣ ਜਾ ਰਹੀਆਂ ਹਨ ਜਦੋਂ ਕਿ ਓਲੰਪਿਕ ਖੇਡਾਂ 26 ਜੁਲਾਈ, 2024 ਤੋਂ 11 ਅਗਸਤ, 2024 ਤੱਕ ਪੈਰਿਸ, ਫਰਾਂਸ ਵਿੱਚ ਹੋਣੀਆਂ ਹਨ।

 

 *********


ਐੱਨਬੀ/ਐੱਸਕੇ/ਯੂਡੀ



(Release ID: 1904998) Visitor Counter : 75